Saturday, September 21, 2024
More

    Latest Posts

    ਹਾਈਕੋਰਟ ਨੇ ਮਸ਼ਹੂਰ ਗਾਇਕ ਯੋ-ਯੋ ਹਨੀ ਸਿੰਘ ਦੀ ਪਟੀਸ਼ਨ ਦਾ 10 ਸਾਲਾਂ ਬਾਅਦ ਕੀਤਾ ਨਿਪਟਾਰਾ/High Court disposes of famous singer Yo Yo Honey Singh petition after 10 years | ਮਨੋਰੰਜਨ ਜਗਤ | ActionPunjab



    ਚੰਡੀਗੜ੍ਹ: ਮਸ਼ਹੂਰ ਗਾਇਕ ਯੋ-ਯੋ ਹਨੀ ਸਿੰਘ ਨੇ ਸਾਲ 2013 ‘ਚ ਨਵਾਂਸ਼ਹਿਰ ‘ਚ ਆਪਣੇ ਖ਼ਿਲਾਫ਼ ਦਰਜ ਐਫ.ਆਈ.ਆਰ ਨੂੰ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

    ਹੁਣ ਪੰਜਾਬ ਪੁਲਿਸ ਇਸ ਐਫ.ਆਈ.ਆਰ ਵਿੱਚ ਕੈਂਸਲੇਸ਼ਨ ਰਿਪੋਰਟ ਪੇਸ਼ ਕਰਨ ਜਾ ਰਹੀ ਹੈ। ਜੋ ਕਿ ਫਿਲਹਾਲ ਉੱਚ ਅਧਿਕਾਰੀਆਂ ਕੋਲ ਵਿਚਾਰ ਅਧੀਨ ਹੈ। ਪੰਜਾਬ ਸਰਕਾਰ ਨੇ ਇਹ ਜਾਣਕਾਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦਿੱਤੀ ਹੈ।

    ਇਸ ਜਾਣਕਾਰੀ ਤੋਂ ਬਾਅਦ ਹਾਈ ਕੋਰਟ ਨੇ ਹਨੀ ਸਿੰਘ ਵੱਲੋਂ ਇਸ ਐਫ.ਆਈ.ਆਰ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਇਸ ਐਫ.ਆਈ.ਆਰ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਹਿਰਦੇਸ਼ ਸਿੰਘ ਉਰਫ ਹਨੀ ਸਿੰਘ ਦੀ ਪਟੀਸ਼ਨ ਪਿਛਲੇ ਦਸ ਸਾਲਾਂ ਤੋਂ ਹਾਈ ਕੋਰਟ ਵਿੱਚ ਪੈਂਡਿੰਗ ਸੀ।

    ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹਾਈ ਕੋਰਟ ਨੇ ਹੁਕਮ ਦਿੱਤਾ ਹੈ ਕਿ ਇਸ ਦੇ ਬਾਵਜੂਦ ਜੇਕਰ ਹਨੀ ਸਿੰਘ ਖ਼ਿਲਾਫ਼ ਇਸ ਮਾਮਲੇ ‘ਚ ਕੋਈ ਕਾਰਵਾਈ ਹੁੰਦੀ ਹੈ ਤਾਂ ਹਨੀ ਸਿੰਘ ਨੂੰ 7 ਦਿਨ ਪਹਿਲਾਂ ਨੋਟਿਸ ਦਿੱਤਾ ਜਾਣਾ ਚਾਹੀਦਾ ਹੈ।

    ਦੱਸ ਦੇਈਏ ਕਿ ਯੋ-ਯੋ ਹਨੀ ਸਿੰਘ ਖ਼ਿਲਾਫ਼ ਨਵਾਂਸ਼ਹਿਰ ਥਾਣੇ ‘ਚ 16 ਮਈ 2013 ਨੂੰ ਇਕ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ‘ਚ ਦੋਸ਼ ਲਗਾਇਆ ਗਿਆ ਸੀ ਕਿ ਹਨੀ ਸਿੰਘ ਨੇ ਇਕ ਬਹੁਤ ਹੀ ਅਸ਼ਲੀਲ ਗੀਤ ਗਾਇਆ ਅਤੇ ਉਸ ਨੂੰ ਯੂ-ਟਿਊਬ ‘ਤੇ ਅਪਲੋਡ ਕੀਤਾ। ਇਸ ਗੀਤ ‘ਚ ‘ਮੈਂ ਹੂੰ ਬਲਾਤਕਾਰੀ’ ਵਰਗੇ ਅਸ਼ਲੀਲ ਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ।

    ਹਨੀ ਸਿੰਘ ਨੇ ਇਸ ਦੇ ਖ਼ਿਲਾਫ਼ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਸੀ ਕਿ ਇਹ ਗੀਤ ਉਸ ਨੇ ਨਹੀਂ ਬਣਾਇਆ, ਸਗੋਂ ਇਹ ਗੀਤ ਕਿਸੇ ਹੋਰ ਨੇ ਕੰਪੋਜ਼ ਕੀਤਾ ਸੀ ਅਤੇ ਉਸ ਦੇ ਨਾਂ ‘ਤੇ ਯੂ-ਟਿਊਬ ‘ਤੇ ਫਰਜ਼ੀ ਅਕਾਊਂਟ ਬਣਾ ਕੇ ਅਪਲੋਡ ਕੀਤਾ ਗਿਆ।

    ਇਸ ਮਾਮਲੇ ‘ਚ ਹਾਈ ਕੋਰਟ ਨੇ ਇਸ ਗੀਤ ‘ਚ ਆਵਾਜ਼ ਦੀ ਫੋਰੈਂਸਿਕ ਜਾਂਚ ਕਰਨ ਦੇ ਆਦੇਸ਼ ਦਿੱਤੇ ਸਨ। ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕਿਹਾ ਸੀ ਕਿ ਫੋਰੈਂਸਿਕ ਰਿਪੋਰਟ ਤੋਂ ਬਿਨਾਂ ਇਨ੍ਹਾਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। 

    ਜਦਕਿ ਪੰਜਾਬ ਪੁਲਿਸ ਨੇ ਉਸ ਵੇਲੇ ਸਪੱਸ਼ਟ ਕੀਤਾ ਸੀ ਕਿ ਚੰਡੀਗੜ੍ਹ ਫੋਰੈਂਸਿਕ ਸਾਇੰਸ ਲੈਬ ਆਪਣੀ ਰਿਪੋਰਟ ਤਿਆਰ ਕਰ ਰਹੀ ਹੈ। ਪਰ ਕੱਲ੍ਹ ਪੰਜਾਬ ਪੁਲਿਸ ਨੇ ਕਿਹਾ ਕਿ ਉਹ ਇਸ ਸ਼ਿਕਾਇਤ ‘ਤੇ ਕੈਂਸਲੇਸ਼ਨ ਰਿਪੋਰਟ ਤਿਆਰ ਕਰੇਗੀ।

    ਇਹ ਵੀ ਪੜ੍ਹੋ: ਮਸ਼ਹੂਰ ਟੀਵੀ ਨਾਟਕ ‘CID’ ਦੇ ਅਦਾਕਾਰ ਦਿਨੇਸ਼ ਫਡਨੀਸ ਦਾ ਦੇਹਾਂਤ

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.