Saturday, September 21, 2024
More

    Latest Posts

    *ਹਲਕਾ ਅਮਲੋਹ ਦੀ ਸਮੁੱਚੀ ਲੀਡਰਸ਼ਿਪ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮਦਿਨ 8 ਦਸੰਬਰ ਨੂੰ ਵੱਡੇ ਪੱਧਰ ਤੇ ਮਨਾਏਗੀ :- ਰਾਜੂ ਖੰਨਾ | Action Punjab


    ਸ਼੍ਰੀ ਫਤਹਿਗੜ੍ਹ ਸਾਹਿਬ ( ਜਗਦੇਵ ਸਿੰਘ), 6 ਦਸੰਬਰ 2023

    ਸ਼੍ਰੋਮਣੀ ਅਕਾਲੀ ਦਲ ਵੱਲੋਂ 8 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪੰਜ ਵਾਰ  ਪੰਜਾਬ ਦੇ ਮੁੱਖ ਮੰਤਰੀ ਰਹੇ ਸ ਪ੍ਰਕਾਸ਼ ਸਿੰਘ ਬਾਦਲ ਦਾ ਜਨਮਦਿਨ ਸਦਭਾਵਨਾ ਦਿਵਸ ਵਜੋਂ ਪੂਰੇ ਪੰਜਾਬ ਭਰ ਵਿੱਚ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਹਲਕਾ ਅਮਲੋਹ ਵਿਚ ਤਿਆਰੀਆ ਸਬੰਧੀ ਸਮੁੱਚੇ ਵਰਕਰਾਂ ਤੇ ਆਗੂਆਂ ਦੀ ਭਰਵੀਂ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਪਾਰਟੀ ਦਫ਼ਤਰ ਅਮਲੋਹ ਵਿਖੇ ਕੀਤੀ ਗਈ।

     

    । ਇਸ ਮੀਟਿੰਗ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਜਿਥੇ ਸਵ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਤੇ ਪੰਜਾਬੀਅਤ ਲਈ ਕੀਤੇ ਵਿਸ਼ੇਸ਼ ਕਾਰਜਾਂ ਤੇ ਵਿਸਥਾਰ ਪੂਰਵਕ ਚਾਨਣਾ ਪਾਇਆ ਉਥੇ 8 ਦਸੰਬਰ ਨੂੰ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਤੇ ਮਨਾਏ ਜਾ ਰਹੇ ਸਦਭਾਵਨਾ ਦਿਵਸ ਤੇ ਕਰਵਾਏ ਜਾ ਰਹੇ ਸੁਖਮਣੀ ਸਾਹਿਬ ਜੀ ਦੇ ਪਾਠ ਤੇ ਲਗਾਏ ਜਾ ਰਹੇ ਖੂਨਦਾਨ ਕੈਂਪ ਵਿੱਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਸੌਟੀ ਵਿਖੇ ਵੱਡੀ ਪੱਧਰ ਤੇ ਪੁੱਜਣ ਦੀ ਅਪੀਲ ਵੀ ਕੀਤੀ।

    ਰਾਜੂ ਖੰਨਾ ਨੇ ਸਮੁੱਚੇ ਯੂਥ ਨੌਜਵਾਨਾਂ, ਪਾਰਟੀ ਵਰਕਰਾਂ ਤੇ ਆਗੂਆਂ ਨੂੰ 8 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਸੌਟੀ ਵਿਖੇ ਪੁੱਜ ਕਿ ਜਿਥੇ ਸਰਬੱਤ ਦੇ ਭਲੇ ਲਈ ਕੀਤੀ ਜਾਣ ਵਾਲੀ ਅਰਦਾਸ ਵਿੱਚ ਸ਼ਾਮਲ ਹੋਣ ਲਈ ਕਿਹਾ ਉਥੇ ਹਲਕੇ ਦੇ ਨੌਜਵਾਨਾਂ ਵਰਕਰਾਂ ਤੇ ਆਗੂਆਂ ਨੂੰ ਖੂਨਦਾਨ ਕੈਂਪ ਵਿੱਚ ਸ਼ਾਮਿਲ ਹੋ ਕੇ ਖੂਨਦਾਨ ਕਰਨ ਦੀ ਅਪੀਲ ਵੀ ਕੀਤੀ।

    ਇਸ ਮੌਕੇ ਤੇ ਬੁਲਾਰਿਆਂ ਵੱਲੋਂ ਵੱਡੀ ਗਿਣਤੀ ਵਿੱਚ ਜੁੜੇ ਵਰਕਰਾਂ ਤੇ ਆਗੂਆਂ ਨੂੰ ਕਿਹਾ ਕਿ ਉਹ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਵੱਧ ਤੋਂ ਵੱਧ ਬਣਾਉਣ ਨੂੰ ਤਰਜੀਹ ਦੇਣ ਉਥੇ ਯੂਥ ਅਕਾਲੀ ਦਲ ਦੀ ਚੱਲ ਰਹੀ ਆਨਲਾਈਨ ਭਰਤੀ ਨੂੰ ਵੀ ਤੇਜ਼ ਕਰਨ ਤਾ ਜੋ ਚੰਗੇ ਨੌਜਵਾਨਾਂ ਨੂੰ ਯੂਥ ਅਕਾਲੀ ਦਲ ਵਿੱਚ ਸੇਵਾ ਦਾ ਮੌਕ਼ਾ ਮਿਲ ਸਕੇ।

     


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.