Saturday, October 19, 2024
More

    Latest Posts

    ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ‘ਚ 2 ਸਕੇ ਭਰਾਵਾਂ ਸਮੇਤ 3 ਦੀ ਮੌਤ | ਪੰਜਾਬ | Action Punjab

    Road Accident News: ਗੜ੍ਹਸ਼ੰਕਰ ਨੇੜੇ ਸਵੇਰ ਸਮੇਂ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ। ਇਥੇ ਸਵੇਰੇ 10 ਵਜੇ ਦੇ ਕਰੀਬ ਗੜ੍ਹਸ਼ੰਕਰ-ਚੰਡੀਗੜ੍ਹ ਰੋਡ ’ਤੇ ਪਿੰਡ ਪਨਾਮ ਲਾਗੇ ਪ੍ਰਾਈਵੇਟ ਕੰਪਨੀ ਦੀ ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ 2 ਸਕੇ ਭਰਾਵਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।

    ਬੱਸ ਚੰਡੀਗੜ੍ਹ ਸਾਈਡ ਤੋਂ ਗੜ੍ਹਸ਼ੰਕਰ ਵੱਲ ਨੂੰ ਆ ਰਹੀ ਸੀ ਤੇ ਮੋਟਰਸਾਈਕਲ ਸਵਾਰ ਵਿਅਕਤੀ ਚੰਡੀਗੜ੍ਹ ਵਾਲੀ ਸਾਈਡ ਨੂੰ ਜਾ ਰਹੇ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ’ਚ ਪਿੰਡ ਪਚਨੰਗਲਾਂ ਵਾਸੀ ਨਿੱਕੂ ਤੇ ਰੋਕੀ ਨਾਮ ਦੇ 2 ਸਕੇ ਭਰਾ ਅਤੇ ਇਕ ਹੰਸ ਰਾਜ ਨਾਮ ਦਾ ਵਿਅਕਤੀ ਸ਼ਾਮਿਲ ਹੈ। ਪੁਲਿਸ ਵਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਆਂਦਾ ਗਿਆ ਹੈ।

    ਪੁਲਿਸ ਚੌਂਕੀ ਸਮੁੰਦੜਾ ਏ ਐਸ ਆਈ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰ ਦੇ ਬਿਆਨਾਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਕੇ ਦੇਹਾਂ ਪਰਿਵਾਰ ਦੇ ਹਵਾਲੇ ਕੀਤੀਆਂ ਜਾਣਗੀਆਂ।

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.