Thursday, October 17, 2024
More

    Latest Posts

    » ਮੁੱਖ ਮੰਤਰੀ ਮਾਨ ਨੇ ਸੇਵਾ ਕੇਂਦਰ ‘ਚ ਮਾਰੀ ਰੇਡ Sky News Punjab | Action Punjab


    ਸ਼੍ਰੀ ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ), 7 ਦਸੰਬਰ 2023

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਸਾਂਝ ਕੇਂਦਰ ਤੇ ਬੱਸੀ ਪਠਾਣਾ ਵਿਖੇ ਸੇਵਾ ਕੇਂਦਰ  ਦਾ ਅਚਨਚੇਤ ਦੋਰਾ ਕੀਤਾ ਗਿਆ।

    ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਲਾਨਾ ਸ਼ਹੀਦੀ ਜੋੜ ਮੇਲ ਮੌਕੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਨੂੰ ਮੁੱਖ ਰੱਖਦਿਆਂ ਹੋਇਆਂ ਸਾਂਝ ਕੇਂਦਰਾਂ ਦੀ ਗਿਣਤੀ ਵਧਾ ਦਿੱਤੀ ਜਾਵੇਗੀ ਅਤੇ ਜ਼ਿਲ੍ਾ ਪ੍ਰਸ਼ਾਸਨ ਵੱਲੋਂ ਸੰਗਤਾਂ ਲਈ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਜਾਣਗੇ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜਾਬ ਸਰਕਾਰ ਅਤੇ ਜ਼ਿਲ੍ਾ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।

    ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਮੁੱਖ ਰੱਖਦਿਆਂ ਹੋਇਆਂ 21 ਦਸੰਬਰ ਤੋਂ ਲੈ ਕੇ 30 ਦਸੰਬਰ ਤੱਕ ਕੋਈ ਵੀ ਖੁਸ਼ੀ ਦੇ ਸਮਾਗਮ ਨਹੀਂ ਰੱਖੇ ਜਾਣਗੇ ਸਗੋਂ ਇਹਨਾਂ ਦਿਹਾੜਿਆਂ ਨੂੰ ਪੂਰਨ ਤੌਰ ਤੇ ਸੋਗਮਈ ਦਿਹਾੜੇ ਵਜੋਂ ਮਨਾਇਆ ਜਾਵੇਗਾ।

    ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸ਼ਹੀਦੀ ਜੋੜ ਮੇਲ ਮੌਕੇ ਸੁਰੱਖਿਆ ਦੇ ਮੱਦੇ ਨਜ਼ਰ ਵੱਡੀ ਗਿਣਤੀ ਵਿੱਚ ਪੁਲਿਸ ਦਾ ਤਾਇਨਾਤ  ਕੀਤੀ ਜਾਵੇਗੀ ਤਾਂ ਜੋ ਕੋਈ ਅਣਸਖਾਮੀ ਘਟਨਾ ਨਾ ਵਾਪਰ ਸਕੇ।

    ਉਹਨਾਂ ਕਿਹਾ ਕਿ ਸ਼ਹੀਦੀ ਜੋੜ ਮੇਲ ਮੌਕੇ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

    ਉਹਨਾਂ ਕਿਹਾ ਕਿ ਸੰਗਤ ਦੀ ਆਮਦ ਨੂੰ ਮੁੱਖ ਰੱਖਦਿਆਂ ਹੋਇਆਂ ਟੁੱਟੀਆਂ ਹੋਈਆਂ ਸੜਕਾਂ ਨੂੰ ਤੁਰੰਤ ਪ੍ਰਭਾਵ ਨਾਲ ਬਣਾਉਣ ਅਤੇ ਚੌੜਾ ਕਰਨ ਦੇ ਅਧਿਕਾਰ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਨੂੰ ਸੌਂਪ ਦਿੱਤੇ ਗਏ ਹਨ ਜਿਨਾਂ ਦਾ ਕੰਮ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ।

    ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀ ਪੀੜੀ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਪ੍ਰਤੀ ਸ਼ਰਧਾ ਸਤਿਕਾਰ ਅਤੇ ਸ਼ਹਾਦਤ ਪ੍ਰਤੀ ਜਾਨਣ ਲਈ 28 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

    ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 10 ਨਵੰਬਰ ਤੋਂ ਭਗਵੰਤ ਮਾਨ ਸਰਕਾਰ ਤੁਹਾਡੇ ਦਰਬਾਰ ਵਿਸ਼ੇਸ਼ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਧੱਕੇ ਨਹੀਂ ਖਾਣੇ ਪੈਣਗੇ ਤੇ ਲੋਕ ਆਪਣੇ ਘਰਾਂ ਵਿੱਚ ਬੈਠ ਕੇ ਹੀ ਸਰਕਾਰੀ ਕੰਮ ਕਰਵਾ ਸਕਣਗੇ, ਇਸ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਇੱਕ ਟੋਲ ਫਰੀ ਨੰਬਰ 1076 ਜਾਰੀ ਕੀਤਾ ਗਿਆ ਹੈ ਜੋ ਜਲਦੀ ਹੀ ਲਾਂਚ ਕਰ ਦਿੱਤਾ ਜਾਵੇਗਾ ਤੇ ਇਸ ਅਧੀਨ 42 ਸਰਵਿਸਿਜ ਜਨਤਾ ਲਈ ਜਾਰੀ ਕੀਤੀਆਂ ਜਾਣਗੀਆਂ ਤੇ ਲੋਕ ਘਰਾਂ ਵਿੱਚ ਬੈਠੇ ਹੀ ਸਰਕਾਰੀ ਕੰਮਾਂ ਦੀ ਸਹੂਲਤ ਦਾ ਆਨੰਦ ਮਾਨ ਸਕਣਗੇ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.