Saturday, September 21, 2024
More

    Latest Posts

    Bhai Balwant Singh Rajoana: ਭਾਈ ਰਾਜੋਆਣਾ ਨੇ ਕੀਤੀ ਭੁੱਖ ਹੜਤਾਲ ਖਤਮ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨਾਲ ਮੀਟਿੰਗ ਮਗਰੋਂ ਲਿਆ ਫੈਸਲਾ | ਮੁੱਖ ਖਬਰਾਂ | Action Punjab

    Bhai Balwant Singh Rajoana: ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਰਾਜੋਆਣਾ ਨੇ 5 ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ। 

    ਦੱਸ ਦਈਏ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨਾਲ ਮੀਟਿੰਗ ਤੋਂ ਬਾਅਦ ਭੁੱਖ ਹੜਤਾਲ ਖਤਮ ਕਰਨ ਦਾ ਫੈਸਲਾ ਲਿਆ ਹੈ। ਪਟਿਆਲਾ ਜੇਲ੍ਹ ਦੇ ਅੰਦਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਰਾਜੋਆਣਾ ਦੇ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਦਰਬਾਰ ਸਾਹਿਬ ਦਾ ਅੰਮ੍ਰਿਤ ਪੀ ਕੇ ਭੁੱਖ ਹੜਤਾਲ ਸਮਾਪਤ ਕੀਤੀ। 

    ਹੜਤਾਲ ਖਤਮ ਕਰਨ ਦੇ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੁਣ ਸਰਕਾਰ ਜਾਰੋਆਣਾ ਦੀ ਰਹਿਮ ਦੀ ਅਪੀਲ ’ਤੇ 31 ਦਸੰਬਰ ਤੱਕ ਫੈਸਲਾ ਲਵੇ। 

    ਕਾਬਿਲੇਗੌਰ ਹੈ ਕਿ ਜਿਸ ਸਮੇਂ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਸੀ ਉਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੰਗਾਮੀ ਮੀਟਿੰਗ ਬੁਲਾਈ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਜੋਆਣਾ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਪਹਿਲਾਂ 28 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬਲਵੰਤ ਸਿੰਘ ਰਾਜੋਆਣਾ ਨੂੰ ਵੀ ਮਿਲੇ ਸਨ। ਪਰ ਉਸ ਸਮੇਂ ਰਾਜੋਆਣਾ ਭੁੱਖ ਹੜਤਾਲ ‘ਤੇ ਅੜੇ ਹੋਏ ਸਨ।

    ਇਹ ਵੀ ਪੜ੍ਹੋ: Parkash Singh Badal Birth Anniversary: ਪੰਜਾਬ ਕਰ ਰਿਹਾ ‘ਬਾਦਲ ਸਾਬ੍ਹ’ ਨੂੰ ਯਾਦ, ਚੌਧਰੀ ਦੇਵੀਲਾਲ ਦੇ ਬੁੱਤ ਨਾਲ ਸ. ਬਾਦਲ ਦਾ ਬੁੱਤ ਕੀਤਾ ਸਥਾਪਤ

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.