Mohali Encounter: ਮੁਹਾਲੀ ਦੇ ਪਿੰਡ ਸਨੇਟਾ ਨੇੜੇ ਸੀਆਈਏ ਸਟਾਫ ਅਤੇ ਬਦਮਾਸ਼ਾਂ ਚੇ ਮੁੱਠਭੇੜ ਹੋਣ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਦੌਰਾਨ ਬਦਮਾਸ਼ਾਂ ਤੇ ਮੁਲਾਜ਼ਮਾਂ ਵਿਚਾਲੇ ਆਹਮੋ ਸਾਹਮਣੇ ਫਾਇਰਿੰਗ ਹੋਈ। ਇਸ ਦੌਰਾਨ ਦੋ ਗੈਂਗਸਟਰਾਂ ਨੂੰ ਗੋਲੀਆਂ ਲੱਗ ਗਈਆਂ ਜਿਸ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਸ਼ੁਰੂਆਤੀ ਜਾਣਕਾਰੀ ਮੁਤਾਬਿਕ ਡੀਐਸਪੀ ਗੁਰਸ਼ੇਰ ਸੰਧੂ ਅਤੇ ਸੀਆਈਏ ਦੀ ਟੀਮ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ। ਸਨੇਟਾ ਚੌਂਕੀ ਕੋਲ ਇਹ ਘਟਨਾ ਵਾਪਰੀ ਹੈ।
ਖ਼ਬਰ ਦਾ ਅਪਡੇਟ ਜਾਰੀ ਹੈ..
– ACTION PUNJAB NEWS