Saturday, September 21, 2024
More

    Latest Posts

    Chandigarh Gas Cylinder Blast: ਚੰਡੀਗੜ੍ਹ ’ਚ ਖਾਣਾ ਬਣਾਉਂਦੇ ਸਮੇਂ ਇੱਕ ਘਰ ’ਚ ਅਚਾਨਕ ਫੱਟਿਆ ਸਿਲੰਡਰ, ਇੱਕ ਵਿਅਕਤੀ ਜ਼ਖਮੀ | ਮੁੱਖ ਖਬਰਾਂ | Action Punjab

    Chandigarh Gas Cylinder Blast: ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਸਥਿਤ ਰਾਮ ਦਰਬਾਰ ‘ਚ ਦੇਰ ਰਾਤ ਖਾਣਾ ਬਣਾਉਂਦੇ ਸਮੇਂ ਅਚਾਨਕ ਸਿਲੰਡਰ ਫੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਹਾਦਸੇ ਦੇ ਕਾਰਨ 35 ਸਾਲਾ ਅਮਰਜੀਤ ਸਿੰਘ ਸਿਲੰਡਰ ਫੱਟਣ ਕਾਰਨ ਜ਼ਖਮੀ ਹੋ ਗਿਆ ਹੈ।

    ਇਸ ਹਾਦਸੇ ਦੌਰਾਨ ਨੇੜੇ ਰਹਿਣ ਵਾਲੇ ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਦਿੱਤੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਜ਼ਿਆਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਗਣਿਮਤ ਇਹ ਰਹੀ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। 

    ਇਹ ਵੀ ਪੜ੍ਹੋ: Jandiala Guru Encounter: ਜੰਡਿਆਲਾ ਗੁਰੂ ’ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁੱਠਭੇੜ, ਇਹ ਮੋਸਟ ਵਾਂਟੇਡ ਗੈਂਗਸਟਰ ਢੇਰ 

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.