Saturday, September 21, 2024
More

    Latest Posts

    ਕਪੂਰਥਲਾ ‘ਚ ਵਿਆਹੁਤਾ ਨੇ ਕੀਤੀ ਜੀਵਨਲੀਲ੍ਹਾ ਸਮਾਪਤ, ਪਤੀ ਤੇ ਸਹੁਰਿਆਂ ‘ਤੇ ਮਾਮਲਾ ਦਰਜ | Action Punjab


    ਕਪੂਰਥਲਾ: ਪਿੰਡ ਬਿਧੀਪੁਰ ਤੋਂ ਇੱਕ ਵਿਆਹੁਤਾ ਔਰਤ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਕਾਜਲ ਪਿੰਡ ਬੁਤਾਲਾ ਦੀ ਰਹਿਣ ਵਾਲੀ ਅਤੇ ਦੋ ਸਾਲ ਪਹਿਲਾਂ ਉਸ ਦਾ ਲਖਵਿੰਦਰ ਸਿੰਘ ਨਾਲ ਵਿਆਹ ਹੋਇਆ ਸੀ ਪਰ ਸਹੁਰੇ ਪਰਿਵਾਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਰਕੇ ਉਸ ਨੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ ਹੈ। ਪੁਲਿਸ ਨੇ ਮਾਮਲੇ ਵਿੱਚ ਤਿੰਨ ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ।

    ਦੋ ਸਾਲ ਪਹਿਲਾਂ ਹੋਇਆ ਸੀ ਮ੍ਰਿਤਕਾ ਦਾ ਵਿਆਹ

    ਕਾਜਲ ਦੇ ਮਾਤਾ-ਪਿਤਾ ਅਨੁਸਾਰ ਕਾਜਲ ਦੋ ਸਾਲ ਪਹਿਲਾਂ ਪਿੰਡ ਬਿਧੀਪੁਰ ਦੇ ਲਖਵਿੰਦਰ ਸਿੰਘ ਨਾਲ ਵਿਆਹ ਹੋਇਆ ਸੀ। ਪਰ ਸਹੁਰੇ ਪਰਿਵਾਰ ਵਾਲੇ ਅਕਸਰ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਸਨ। ਉਸ ਨੇ ਕਈ ਵਾਰ ਆਪਣੇ ਸਹੁਰੇ ਪਰਿਵਾਰ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਪਰ ਹਰ ਵਾਰ ਉਸ ਦਾ ਪਤੀ ਰਾਜੀਨਾਵਾਂ ਕਰਕੇ ਕਾਜਲ ਨੂੰ ਲੈ ਜਾਂਦਾ ਸੀ

    ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹੁਣ ਬੀਤੇ ਦਿਨ ਪਿੰਡ ਦੇ ਸਰਪੰਚ ਰਾਹੀਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ ਹੈ। ਜਦੋਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਕਾਜਲ ਦੇ ਗਲੇ ‘ਤੇ ਰੱਸੀ ਦੇ ਨਿਸ਼ਾਨ ਸਨ ਅਤੇ ਉਸ ਦੀ ਮੌਤ ਹੋ ਚੁੱਕੀ ਸੀ।

    ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਵਿਰੁੱਧ ਕੇਸ ਦਰਜ

    ਪੀੜਤ ਪਰਿਵਾਰ ਨੇ ਕਾਜਲ ਦੀ ਮੌਤ ਲਈ ਪਤੀ ਅਤੇ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜਿਸ ‘ਤੇ ਕਾਰਵਾਈ ਕਰਦੇ ਹੋਏ ਥਾਣਾ ਤਲਵੰਡੀ ਚੋਧਰੀਆਂ ਦੀ ਪੁਲਿਸ ਨੇ ਕਾਜਲ ਦੇ ਪਤੀ ਅਤੇ ਸਹੁਰੇ ਘਰ ਦੇ ਦੋ ਹੋਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਫਿਲਹਾਲ ਮੁਲਜ਼ਮ ਫ਼ਰਾਰ ਹਨ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.