Punjab News: ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਮੋਗਾ-ਬਰਨਾਲਾ ਕੌਮੀ ਮਾਰਗ ’ਤੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਸੰਤੁਲਨ ਵਿਗੜਨ ਕਾਰਨ ਕਾਰ ‘ਤੇ ਪਲਟ ਦਿੱਤਾ।
ਟਿੱਪਰ ਪੱਥਰਾਂ ਨਾਲ ਲੱਦਿਆ ਹੋਇਆ ਸੀ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਜਾਨ ਚਲੀ ਗਈ ਹੈ। ਜਾਣਕਾਰੀ ਅਨੁਸਾਰ ਇਹ ਪਰਿਵਾਰ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਮੋਗਾ ਵਿਖੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਇਆ ਸੀ।