Cold Wave Update: ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ ‘ਚ ਸਵੇਰ ਤੋਂ ਹੀ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਸੜਕਾਂ ‘ਤੇ ਵਿਜ਼ੀਬਿਲਟੀ ਘੱਟ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਸੂਬੇ ’ਚ ਤੜਕਸਾਰ ਤੋਂ ਹੀ ਸੰਘਣੀ ਧੁੰਦ ਛਾਈ ਹੋਈ ਹੈ ਜਿਸ ਕਾਰਨ ਸੜਕਾਂ ’ਤੇ ਵਾਹਨਾਂ ਦੀ ਰਫਤਾਰ ਘਟੀ ਹੋਈ ਹੈ।
ਦੱਸ ਦਈਏ ਕਿ ਪੰਜਾਬ, ਰਾਜਸਥਾਨ, ਹਰਿਆਣਾ, ਯੂਪੀ ਅਤੇ ਬਿਹਾਰ ਵਿੱਚ ਸੀਤ ਲਹਿਰ ਕਾਰਨ ਲੋਕ ਕੰਬਣ ਲੱਗ ਪਏ ਹਨ ਅਤੇ ਇਨ੍ਹਾਂ ਰਾਜਾਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ‘ਚ ਦੇਖਣ ਨੂੰ ਮਿਲ ਰਿਹਾ ਹੈ ਅਤੇ ਸ਼ੀਤ ਲਹਿਰ ਦੇ ਕਾਰਨ ਮੈਦਾਨੀ ਇਲਾਕਿਆਂ ਚ ਠੰਢ ਵਧ ਗਈ ਹੈ।
ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਦੇਸ਼ ਦੇ ਪਹਾੜੀ ਰਾਜਾਂ ਦੇ ਉੱਚਾਈ ਵਾਲੇ ਇਲਾਕਿਆਂ ‘ਚ ਭਾਰੀ ਬਰਫਬਾਰੀ ਹੋ ਰਹੀ ਹੈ। ਜਿਸ ਦਾ ਅਸਰ ਹੁਣ ਉੱਤਰੀ ਭਾਰਤ ਦੇ ਨਾਲ-ਨਾਲ ਮੱਧ ਭਾਰਤ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ-ਤਿੰਨ ਦਿਨਾਂ ਤੱਕ ਸੀਤ ਲਹਿਰ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।