Saturday, October 19, 2024
More

    Latest Posts

    ਤੇਜ਼ ਰਫ਼ਤਾਰ ਟਿੱਪਰ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ; ਮਾਂ ਅਤੇ ਬੇਟੀ ਦੀ ਹੋਈ ਮੌਤ | Action Punjab


    ਗੁਰਦਾਸਪੁਰ: ਹਰਦੋਛੰਨੀ ਰੋਡ ‘ਤੇ ਸਥਿਤ ਬਾਈਪਾਸ ‘ਤੇ ਟਿੱਪਰ ਅਤੇ ਈ-ਰਿਕਸ਼ਾ ਵਿਚ ਭਿਆਨਕ ਟੱਕਰ ਹੋ ਗਈ। ਜਿਸ ਵਿੱਚ ਇਕ ਔਰਤ ਅਤੇ ਉਸ ਦੀ ਚਾਰ ਸਾਲ ਦੀ ਬੱਚੀ ਦੀ ਮੌਕੇ ਤੇ ਮੌਤ ਹੋ ਗਈ। ਜਦਕਿ ਔਰਤ ਦਾ ਦੂਸਰਾ ਬੱਚਾ ਜਿਸ ਦੀ ਉਮਰ ਛੇ ਸਾਲ ਦੱਸੀ ਜਾ ਰਹੀ ਹੈ, ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। 

    ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਐਮਬੂਲੈਂਸ ਰਾਹੀਂ ਗੰਭੀਰ ਜ਼ਖਮੀ ਬਚੇ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਲਈ ਭਰਤੀ ਕਰਵਾਇਆ। ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

    ਜਾਣਕਾਰੀ ਦਿੰਦਿਆ ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਮ੍ਰਿਤਕ ਔਰਤ ਆਪਣੇ ਦੋਹਾਂ ਬੱਚਿਆਂ ਨਾਲ ਹਰਦੋਛੰਨੀ ਬਾਈਪਾਸ ‘ਤੇ ਈ-ਰਿਕਸ਼ਾ ਤੋਂ ਉੱਤਰ ਰਹੀ ਸੀ ਕਿ ਦੂਜੇ ਪਾਸਿਓਂ ਆ ਰਹੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਉਹਨਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ, ਜਿਸ ਕਾਰਨ ਮਾਂ ਤੇ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬੇਟਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

    ਉੱਥੇ ਹੀ ਮ੍ਰਿਤਕਾਂ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਮ੍ਰਿਤਕ ਔਰਤ ਦਾ ਨਾਂ ਲਵਲੀ ਸੀ ਅਤੇ ਮਰਨ ਵਾਲੀ ਬੱਚੀ ਦਾ ਨਾਮ ਸ਼ਹਿਨਾਜ਼ ਸੀ। ਮਹਿਲਾ ਆਪਣੇ ਦੋਹਾਂ ਬੱਚਿਆਂ ਨਾਲ ਆਪਣੇ ਪੇਕੇ ਘਰ ਜਾ ਰਹੀ ਸੀ, ਜਦੋਂ ਇਹ ਹਾਦਸਾ ਵਾਪਰ ਗਿਆ। ਉਹਨਾਂ ਮੰਗ ਕੀਤੀ ਕੀ ਲਾਪਰਵਾਹ ਟਰੱਕ ਡਰਾਈਵਰ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

    gurdaspur accident 1

    ਉੱਥੇ ਹੀ ਮੌਕੇ ‘ਤੇ ਪਹੁੰਚੇ ਥਾਣਾ ਸਦਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਟਿੱਪਰ ਡਰਾਈਵਰ ਨੂੰ ਪੁਲਿਸ ਵੱਲੋਂ ਆਪਣੀ ਹਿਰਾਸਤ ਅਤੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.