Saturday, October 19, 2024
More

    Latest Posts

    ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਯੋਗੀ ਨੇ ਸਿਰ ‘ਤੇ ਸਜਾਈ ਕੇਸਰੀ ਦਸਤਾਰ, ਸਿੱਖ ਗੁਰੂਆਂ ਦੀ ਕੁਰਬਾਨੀਆਂ ਨੂੰ ਕੀਤਾ ਯਾਦ | Action Punjab


    ਲਖਨਊ: ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਨਿਵਾਸ ‘ਤੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ। ਯੋਗੀ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣੇ ਸਿਰ ‘ਤੇ ਰੱਖ ਕੇ ਮੁੱਖ ਮੰਤਰੀ ਨਿਵਾਸ ‘ਚ ਲੈ ਕੇ ਆਏ। ਯੋਗੀ ਆਦਿਤਿਆਨਾਥ ਨੇ ਕਿਹਾ ਕਿ ਵੀਰ ਬਾਲ ਦਿਵਸ ਸਾਨੂੰ ਸਿੱਖ ਗੁਰੂਆਂ ਦੀ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। 

    ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੇ ਚਾਰੇ ਸਾਹਿਬਜ਼ਾਦਿਆਂ ਨੇ ਧਰਮ ਅਤੇ ਦੇਸ਼ ਦੀ ਰੱਖਿਆ ਲਈ ਖੁਸ਼ੀ-ਖੁਸ਼ੀ ਕੁਰਬਾਨੀਆਂ ਦਿੱਤੀਆਂ। ਇਸ ਇਤਿਹਾਸ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਹੋਵੇਗਾ ਤਾਂ ਜੋ ਉਹ ਆਪਣੇ ਸ਼ਹੀਦਾਂ ਦੀ ਗੌਰਵਮਈ ਗਾਥਾ ਤੋਂ ਜਾਣੂ ਹੋ ਸਕਣ।

    ਪ੍ਰੋਗਰਾਮ ਦੌਰਾਨ ਸੀ.ਐਮ. ਯੋਗੀ ਨੇ ਕਿਹਾ ਕਿ ਬਹਾਦਰ ਬੱਚਿਆਂ ਨੂੰ ਸੂਬੇ ਦੇ ਹਰ ਡਵੀਜ਼ਨ ਅਤੇ ਜ਼ਿਲ੍ਹਾ ਪੱਧਰ ‘ਤੇ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਸਿੱਖ ਗੁਰੂਆਂ ਨਾਲ ਸਬੰਧਤ ਸਾਰੇ ਸਥਾਨਾਂ ਦੀ ਨਿਸ਼ਾਨਦੇਹੀ ਕਰ ਕੇ ਉਨ੍ਹਾਂ ਦੇ ਵਿਕਾਸ ਲਈ ਕੰਮ ਕੀਤਾ ਜਾਵੇਗਾ। 

    ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸੀ.ਐਮ. ਯੋਗੀ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਅਤੇ ਧਰਮ ਦੀ ਰੱਖਿਆ ਕਰਦੇ ਹੋਏ ਆਪਣੇ ਚਾਰ ਪੁੱਤਰਾਂ ਦੀ ਕੁਰਬਾਨੀ ਦਿੱਤੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੂੰ ਪੁੱਛਿਆ ਗਿਆ ਕਿ ਉਨ੍ਹਾਂ ਦੇ ਚਾਰ ਸਾਹਿਬਜ਼ਾਦੇ ਸ਼ਹੀਦ ਹੋ ਗਏ ਤਾਂ ਉਨ੍ਹਾਂ ਦੇ ਮੂੰਹੋਂ ਇਕੋ ਗੱਲ ਨਿਕਲੀ ਕਿ ‘ਚਾਰ ਮੁਏ ਤੋਂ ਕਿਆ ਹੁਆ ਜੀਵਤ ਕਈ ਹਜਾਰ’। 

    ਉਨ੍ਹਾਂ ਕਿਹਾ ਅਜਿਹੇ ਪ੍ਰੋਗਰਾਮ ਗੁਰੂ ਸਾਹਿਬ ਪ੍ਰਤੀ ਸਾਡਾ ਧੰਨਵਾਦ ਪ੍ਰਗਟ ਕਰਨ ਦਾ ਮੌਕਾ ਹੁੰਦੇ ਹਨ। ਇਸੇ ਲੜੀ ਤਹਿਤ ਅੱਜ ਮੁੱਖ ਮੰਤਰੀ ਨਿਵਾਸ ਵਿਖੇ ਕਰਵਾਏ ਗਏ ਪ੍ਰੋਗਰਾਮ ਵਿੱਚ ਸਿੱਖ ਗੁਰੂਆਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਮਿਲਿਆ ਹੈ।

    ਸੀ.ਐਮ. ਯੋਗੀ ਨੇ ਕਿਹਾ ਕਿ ਮਾਤਾ ਗੁਜਰੀ ਦੀ ਰਹਿਨੁਮਾਈ ਹੇਠ ਸਾਹਿਬਜ਼ਾਦਿਆਂ ਨੂੰ ਮਿਲੇ ਸੰਸਕਾਰਾਂ ਦਾ ਹੀ ਨਤੀਜਾ ਹੈ ਕਿ ਉਹ ਅਧਰਮ ਅੱਗੇ ਨਹੀਂ ਝੁਕੇ। ਉਨ੍ਹਾਂ ਧਰਮ ਅਤੇ ਦੇਸ਼ ਲਈ ਲੜਦਿਆਂ ਆਪਣੀ ਜਾਨ ਦੇ ਦਿੱਤੀ। ਉਨ੍ਹਾਂ ਕਿਹਾ ਅੱਜ ਦਾ ਦਿਨ ਹਰ ਨੌਜਵਾਨ ਅਤੇ ਬੱਚੇ ਨੂੰ ਨਵੀਂ ਪ੍ਰੇਰਨਾ ਦਿੰਦਾ ਹੈ। 

    yogi on veer bal divas

    ਲਖਨਊ ਦੇ ਸਿੱਖਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 2020 ਤੋਂ ਲੈ ਕੇ ਹੁਣ ਤੱਕ ਹਰ ਕੋਈ ਇਹ ਮੁੱਦਾ ਲਗਾਤਾਰ ਉਠਾਉਂਦਾ ਆ ਰਿਹਾ ਹੈ ਕਿ ਭਾਰਤ ਦੇ ਇਤਿਹਾਸ ਵਿੱਚ ਮਹਾਨ ਕੁਰਬਾਨੀਆਂ ਦੇਣ ਵਾਲੇ ਸਾਹਿਬਜ਼ਾਦਿਆਂ ਨੂੰ ਕਿਉਂ ਵਿਸਾਰ ਦਿੱਤਾ ਗਿਆ। ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਦਿਵਸ ਵਜੋਂ ਮਨਾਉਣ ਦੀ ਥਾਂ ਕੋਈ ਹੋਰ ਸਮਾਗਮ ਬਾਲ ਦਿਵਸ ਨਾਲ ਜੋੜ ਦਿੱਤਾ ਗਿਆ।




    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.