ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਸੰਘਣੀ ਧੁੰਦ ਦੇ ਕਾਰਨ ਹਾਦਸੇ ਵੀ ਵੱਧ ਰਹੇ ਹਨ। ਦੱਸ ਦਈਏ ਕਿ ਮੌਸਮ ਵਿਭਾਗ ਨੇ ਅਗਲੇ ਆਉਣ ਵਾਲੇ ਤਿੰਨ ਦਿਨਾਂ ਤੱਕ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਸੰਘਣੀ ਧੁੰਦ ਨੇ ਹਵਾਈ ਉਡਾਣਾਂ ਦੀਆਂ ਬ੍ਰੇਕਾਂ ਲਗਾ ਦਿੱਤੀਆਂ ਹਨ।