Saturday, October 19, 2024
More

    Latest Posts

    ਸਰੀਰ ‘ਚ ਇਮਿਊਨਿਟੀ ਬਣਾਈ ਰੱਖਣ ‘ਚ ਲਾਹੇਵੰਦ, ਖਜੂਰ ਅਤੇ ਅਦਰਕ ਦੇ ਸੂਪ ਦਾ ਸੇਵਨ | Action Punjab


    Dates And Ginger Soup Benefits: ਖਜੂਰ ਅਤੇ ਅਦਰਕ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਨ੍ਹਾਂ ‘ਚ ਭਰਪੂਰ ਮਾਤਰਾ ‘ਚ ਪੋਸ਼ਕ ਤੱਤ ਪਾਏ ਜਾਣਦੇ ਹਨ। ਵੈਸੇ ਤਾਂ ਤੁਸੀਂ ਕਈ ਤਰੀਕਿਆਂ ਨਾਲ ਖਜੂਰ ਅਤੇ ਅਦਰਕ ਦਾ ਸੇਵਨ ਕਰ ਸਕਦੇ ਹੋ, ਪਰ ਕੀ ਤੁਸੀਂ ਕਦੇ ਖਜੂਰ ਅਤੇ ਅਦਰਕ ਦਾ ਸੂਪ ਦਾ ਸੇਵਨ ਕੀਤਾ ਹੈ? ਖਜੂਰ ਅਤੇ ਅਦਰਕ ਦੇ ਸੂਪ ਦਾ ਸੇਵਨ ਸਰੀਰ ‘ਚ ਇਮਿਊਨਿਟੀ ਵਧਾਉਣ ਦੇ ਨਾਲ ਨਾਲ ਹੋਰ ਕਈ ਸਿਹਤ ਸਮੱਸਿਆਵਾ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ। ਤਾਂ ਆਓ ਜਾਣਦੇ ਹਾਂ ਖਜੂਰ ਅਤੇ ਅਦਰਕ ਦਾ ਸੂਪ ਪੀਣ ਦੇ ਕੀ ਫਾਇਦੇ ਹਨ।

    ਖਜੂਰ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤ: ਇਸ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਸੀ, ਵਿਟਾਮਿਨ ਡੀ, ਆਇਰਨ, ਫੋਲੇਟ, ਫਾਈਬਰ, ਕੈਲਸ਼ੀਅਮ, ਮੈਗਨੀਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਣਦੇ ਹਨ।

    ਅਦਰਕ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤ: ਇਸ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਸੀ, ਕੈਲਸ਼ੀਅਮ, ਫਾਸਫੋਰਸ, ਆਇਰਨ, ਜ਼ਿੰਕ, ਕਾਪਰ, ਮੈਂਗਨੀਜ਼ ਅਤੇ ਕ੍ਰੋਮੀਅਮ ਵਰਗੇ ਕਈ ਤੱਤ ਪਾਏ ਜਾਣਦੇ ਹਨ।

    ਖਜੂਰ ਅਤੇ ਅਦਰਕ ਦਾ ਸੂਪ ਪੀਣ ਦੇ ਫਾਇਦੇ

    ਇਮਿਊਨਿਟੀ ਵਧਾਉਣ ‘ਚ ਮਦਦਗਾਰ: ਜੇਕਰ ਤੁਸੀਂ ਆਪਣੇ ਸਰੀਰ ‘ਚ ਇਮਿਊਨਿਟੀ ਬਣਾਈ ਰੱਖਣਾ ਚਾਹੁੰਦੇ ਹੋ। ਤਾਂ ਤੁਹਾਨੂੰ ਖਜੂਰ ਅਤੇ ਅਦਰਕ ਦੇ ਸੂਪ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਤੁਹਾਨੂੰ ਮੋਸਮੀ ਬਿਮਾਰੀਆਂ ਤੋਂ ਬਚਾਉਂਦਾ ਹੈ।

    ਸਰੀਰ ਨੂੰ ਊਰਜਾਵਾਨ ਰੱਖਣ ਲਈ ਫਾਇਦੇਮੰਦ: ਜੇਕਰ ਤੁਸੀਂ ਕਮਜ਼ੋਰੀ ਅਤੇ ਸੁਸਤ ਮਹਿਸੂਸ ਕਰ ਰਹੇ ਹੋ। ਤਾਂ ਤੁਹਾਨੂੰ ਖਜੂਰ ਅਤੇ ਅਦਰਕ ਦੇ ਸੂਪ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਪੋਸ਼ਕ ਤੱਤ ਪਾਏ ਜਾਣਦੇ ਹਨ, ਜੋ ਸਰੀਰ ਨੂੰ ਊਰਜਾਵਾਨ ਰੱਖਣ ‘ਚ ਮਦਦ ਕਰਦੇ ਹਨ।

    ਗਠੀਆ ਨੂੰ ਦੂਰ ਕਰਨ ‘ਚ ਮਦਦਗਾਰ: ਤੁਸੀਂ ਖਜੂਰ ਅਤੇ ਅਦਰਕ ਦੇ ਸੂਪ ਦਾ ਸੇਵਨ ਕਰਕੇ ਵੀ ਗਠੀਆ ਦੀ ਸਮੱਸਿਆ ਨੂੰ ਦੂਰ ਕਰ ਸਕਦੇ ਹੋ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਣਦੇ ਹਨ, ਜੋ ਗਠੀਆ ਕਾਰਨ ਹੋਣ ਵਾਲੇ ਦਰਦ ਅਤੇ ਸੋਜ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ।

    ਅਨੀਮੀਆ ਨੂੰ ਦੂਰ ਕਰਨ ਲਈ ਫਾਇਦੇਮੰਦ: ਜੇਕਰ ਤੁਸੀਂ ਅਨੀਮੀਆ ਤੋਂ ਪੀੜਤ ਹੋ ਤਾਂ ਤੁਹਾਨੂੰ ਖਜੂਰ ਅਤੇ ਅਦਰਕ ਦੇ ਸੂਪ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਆਇਰਨ ਪਾਇਆ ਜਾਂਦਾ ਹੈ, ਜੋ ਸਰੀਰ ‘ਚ ਹੀਮੋਗਲੋਬਿਨ ਦੇ ਪੱਧਰ ਨੂੰ ਵਧਾਉਣ ‘ਚ ਮਦਦ ਕਰਦਾ ਹੈ।

    ਬਲੱਡ ਪ੍ਰੈਸ਼ਰ ਨੂੰ ਸੰਤੁਲਿਤ ਰੱਖਣ ‘ਚ ਮਦਦਗਾਰ: ਤੁਸੀਂ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਦੂਰ ਕਰਨ ਲਈ ਵੀ ਖਜੂਰ ਅਤੇ ਅਦਰਕ ਦੇ ਸੂਪ ਦਾ ਸੇਵਨ ਕਰ ਸਕਦੇ ਹੋ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਤੱਤ ਪਾਏ ਜਾਣਦੇ ਹਨ ਜੋ ਦਿਲ ਨਾਲ ਜੁੜੀਆਂ ਸਮਸਿਆਵਾਂ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ।

    ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ ‘ਚ ਫਾਇਦੇਮੰਦ: ਤੁਸੀਂ ਖਜੂਰ ਅਤੇ ਅਦਰਕ ਦੇ ਸੂਪ ਦਾ ਸੇਵਨ ਕਰਕੇ ਵੀ ਕਬਜ਼ ਦੀ ਸਮੱਸਿਆ ਨੂੰ ਦੂਰ ਕਰ ਸਕਦੇ ਹੋ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਫਾਈਬਰ ਪਾਇਆ ਜਾਂਦਾ ਹੈ ਜੋ ਸਰੀਰ ‘ਚ ਅੰਤੜੀਆਂ ਦੀ ਗਤੀ ਨੂੰ ਆਸਾਨ ਬਣਾਉਂਦਾ ਹੈ।

     

    (ਡਿਸਕਲੇਮਰ: ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.