Saturday, September 21, 2024
More

    Latest Posts

    ਪੰਜਾਬ ਪੁਲਿਸ ਨੇ SIT ਦਾ ਕੀਤਾ ਗਠਨ | Action Punjab


    Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। 

    ਇਸ ਵਿਸ਼ੇਸ਼ ਜਾਂਚ (SIT) ਟੀਮ ਦੀ ਅਗਵਾਈ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ, ਜਦਕਿ ਇਸ ਦੇ ਤਿੰਨ ਮੈਂਬਰਾਂ ਵਿੱਚ ਏਸੀਪੀ ਸਿਵਲ ਲਾਈਨ ਲੁਧਿਆਣਾ ਜਸਰੂਪ ਕੌਰ ਬਾਠ, ਡੀਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਬਲਕਾਰ ਸਿੰਘ ਸੰਧੂ ਅਤੇ ਡੀਐਸਪੀ ਹੈੱਡਕੁਆਰਟਰ ਪਟਿਆਲਾ ਦਲਬੀਰ ਸਿੰਘ ਸਿੱਧੂ ਸ਼ਾਮਲ ਹਨ।

    ਇਹ ਵੀ ਪੜ੍ਹੋ: ਅਯੁੱਧਿਆ ‘ਚ PM ਮੋਦੀ ਨੇ 8 ਟ੍ਰੇਨਾਂ ਨੂੰ ਦਿੱਤੀ ਹਰੀ ਝੰਡੀ ਤੇ ਸਟੇਸ਼ਨ ਦਾ ਕੀਤਾ ਉਦਘਾਟਨ

    ਐਸਆਈਟੀ ਨੂੰ ਜਲਦ ਤੋਂ ਜਲਦ ਅੰਤਮ ਰਿਪੋਰਟ ਸਮਰੱਥ ਅਦਾਲਤ ਕੋਲ ਸੌਂਪਣ ਲਈ ਕਿਹਾ ਗਿਆ ਹੈ। ਇਸ ਕੇਸ ਵਿੱਚ ਸਹਾਇਤਾ ਲਈ ਐਸਆਈਟੀ ਵੱਲੋਂ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ।

    ਇਹ ਵੀ ਪੜ੍ਹੋ: ਪੰਜਾਬ ’ਚ ਚੱਲ ਰਹੀ ਨਾਜਾਇਜ਼ ਮਾਈਨਿੰਗ ’ਤੇ HC ਦੀ ਸਖ਼ਤ ਟਿੱਪਣੀ, ਕਿਹਾ…

    ਜ਼ਿਕਰਯੋਗ ਹੈ ਕਿ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਸਬੰਧੀ ਵੱਖ-ਵੱਖ ਅਖਬਾਰਾਂ ਵਿਚ ਖ਼ਬਰਾਂ ਛਪੀਆਂ ਸਨ ਜਿਸ ਵਿੱਚ 303 ਭਾਰਤੀ ਯਾਤਰੀਆਂ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ, ਨੂੰ ਫਰਾਂਸੀਸੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।

     

    ਇਹ ਵੀ ਪੜ੍ਹੋ: ਸੁਆਦ ਦੇ ਨਾਲ-ਨਾਲ ਬੇਹੱਦ ਹੀ ਸਿਹਤਮੰਦ ਹੈ Mushroom Tea, ਜਾਣੋ ਹੋਰ ਲਾਭ


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.