Friday, October 18, 2024
More

    Latest Posts

    ਅੰਮ੍ਰਿਤਸਰ ‘ਚ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਦਾ ਫੂਕਿਆ ਪੁਤਲਾ | Action Punjab


    Hit & Run Law: ਹਿੱਟ ਐਂਡ ਰਨ ਕਾਨੂੰਨ ਵਿਰੁੱਧ ਅਪ੍ਰੇਟਰਾਂ ਦਾ ਰੋਹ ਤਿੱਖਾ ਹੁੰਦਾ ਜਾ ਰਿਹਾ ਹੈ। ਮੰਗਲਵਾਰ ਹਤੜਾਤ ਤੋਂ ਬਾਅਦ ਅਪ੍ਰੇਟਰਾਂ ਵੱਲੋਂ ਬੁੱਧਵਾਰ ਧਰਨੇ-ਪ੍ਰਦਰਸ਼ਨਾਂ ਦੀ ਕਾਲ ਦਿੱਤੀ ਗਈ, ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਕਾਲੇ ਕਾਨੂੰਨਾਂ ਦਾ ਤਿੱਖਾ ਵਿਰੋਧ ਕੀਤਾ ਗਿਆ। ਅੰਮ੍ਰਿਤਸਰ ਦੇ ਗੋਲਡਨ ਗੇਟ ‘ਤੇ ਵੀ ਕੇਂਦਰ ਸਰਕਾਰ ਵੱਲੋਂ ਡਰਾਈਵਰਾਂ ‘ਤੇ ਥੋਪੇ ਜਾ ਰਹੇ ਕਾਲੇ ਕਾਨੂੰਨ ਨੂੰ ਲੈ ਕੇ ਯੂਨਾਇਟਡ ਟਰੇਡ ਯੂਨੀਅਨ ਪੰਜਾਬ ਦੇ ਆਗੂਆਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। 

    ਇਸ ਮੌਕੇ ਡਰਾਈਵਰ ਆਗੂਆਂ ਨੇ ਕਿਹਾ ਕਿ ਜਿਹੜਾ ਡਰਾਈਵਰਾਂ ਪਤੀ ਕਾਨੂੰਨ ਪਾਸ ਕਰ ਰਹੇ ਹਨ ਰੋਡ ਦੇ ਉੱਤੇ ਐਕਸੀਡੈਂਟ ਹੁੰਦਾ ਹੈ ਤੇ 10 ਸਾਲ ਦੀ ਸਜ਼ਾ ਦੇ 7 ਲੱਖ ਰੁਪਏ ਜੁਰਮਾਨਾ ਰੱਖਿਆ ਗਿਆ ਹੈ। ਇਹ ਕਾਲੇ ਕਾਨੂੰਨ ਉਨ੍ਹਾਂ ‘ਤੇ ਥੋਪੇ ਜਾ ਰਹੇ ਹਨ, ਜੋ ਬਿਲਕੁਲ ਹੀ ਗਲਤ ਹਨ। ਉਨ੍ਹਾਂ ਕਿਹਾ ਕਿ ਅਸੀ ਇਸ ਦਾ ਵਿਰੋਧ ਕਰਦੇ ਹਾਂ ਅਤੇ ਇਹ ਕਾਲਾ ਕਾਨੂੰਨ ਪਾਸ ਨਹੀਂ ਹੋਣਾ ਚਾਹੀਦਾ।

    ਕੇਂਦਰ ਨੇ ਪੰਜਾਬ ਨਾਲ ਹਮੇਸ਼ਾ ਧੱਕਾ ਕੀਤਾ: ਆਗੂ

    ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਸ਼ੁਰੂ ਤੋਂ ਹੀ ਗਲਤ ਰਹੀਆਂ ਹਨ ਅਤੇ ਪੰਜਾਬ ਨਾਲ ਹਮੇਸ਼ਾ ਧੱਕਾ ਹੀ ਕੀਤਾ ਹੈ ਜਿਸਦੇ ਚਲਦੇ ਅਸੀਂ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕਰ ਰਹੇ ਹਾਂ।

    ਉਨ੍ਹਾਂ ਕਿਹਾ ਕਿ ਅਸੀ ਕੇਂਦਰ ਸਰਕਾਰ ਦਾ ਬਾਈਕਾਟ ਕਰਦੇ ਹਾਂ ਤੇ ਆਉਣ ਵਾਲੀ ਚੋਣਾਂ ਦੇ ਵਿੱਚ ਇਹਨਾਂ ਦੇ ਖਿਲਾਫ ਡੱਟ ਕੇ ਮੁਕਾਬਲਾ ਕਰਾਂਗੇ। ਜੇਕਰ ਕੇਂਦਰ ਸਰਕਾਰ ਨੇ ਆਪਣਾ ਅੜੀਅਲ ਰਵਈਆ ਨਾ ਛੱਡਿਆ ਤਾਂ ਆਉਣ ਵਾਲੇ ਸਮੇਂ ‘ਚ ਸਾਡੀ ਯੂਨੀਅਨ ਵੱਲੋਂ ਟ੍ਰੇਨਾਂ ਵੀ ਰੋਕਾਂ ਜਾਣਗੀਆਂ ‘ਤੇ ਸੜਕਾਂ ਜਾਮ ਕਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਦੇ ਜ਼ਿੰਮੇਵਾਰ ਕੇਂਦਰ ਸਰਕਾਰ ਹੋਵੇਗੀ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.