Wednesday, October 16, 2024
More

    Latest Posts

    ਕਿਸਾਨ ਜਥੇਬੰਦੀਆਂ ਦਿੱਲੀ ਕੂਚ ਲਈ ਤਿਆਰ; ਮੁੜ ਹੋਵੇਗਾ ਕਿਸਾਨ ਅੰਦੋਲਨ | Action Punjab


    ACTION PUNJAB NEWS Desk: ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਿਸਾਨ ਮਜ਼ਦੂਰ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੇ ਹਨ। ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਜੰਡਿਆਲਾ ਗੁਰੂ ਅਨਾਜ ਮੰਡੀ ਵਿਖੇ ਕੀਤੀ ਗਈ ਮਹਾਂ ਰੈਲੀ ਵਿੱਚ ਦਿੱਲੀ ਮੋਰਚੇ ਦਾ ਬਿਗਲ ਵਜਾਇਆ ਗਿਆ ਹੈ।

    ਕਿਸਾਨ ਜਥੇਬੰਦੀਆਂ ਦਾ ਸਰਕਾਰਾਂ ‘ਤੇ ਇਲਜ਼ਾਮ 

    ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਵਿੱਚ ਸੱਤਾ ਵਿੱਚ ਆਈਆਂ ਸਾਰੀਆਂ ਸਰਕਾਰਾਂ ਨੇ ਦੇਸ਼ ਦੇ ਹਰ ਤਰ੍ਹਾਂ ਦੇ ਸਾਧਨਾਂ ਨੂੰ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦੀ ਨੀਤੀ ਤਹਿਤ ਕੰਮ ਕੀਤਾ ਹੈ। ਪਿਛਲੇ 10 ਸਾਲਾਂ ਤੋਂ ਭਾਜਪਾ ਸਰਕਾਰ ਪਿਛਲੀਆਂ ਸਰਕਾਰਾਂ ਤੋਂ ਵੀ ਅੱਗੇ ਨਿਕਲ ਗਈ ਹੈ ਅਤੇ ਦੇਸ਼ ਦੀ ਜ਼ਮੀਨ ਅਤੇ ਖੇਤੀ ਖੇਤਰ ‘ਤੇ ਕਬਜ਼ਾ ਕਰਨ ਦੀ ਨੀਤੀ ਤਹਿਤ ਕੰਮ ਕਰ ਰਹੀ ਹੈ।

    ਕਿਸਾਨਾਂ ਨੇ ਸਰਕਾਰ ਸਾਹਮਣੇ ਰੱਖੀਆਂ ਇਹ ਮੰਗਾਂ 

    ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ ਕਿ ਸਾਰੀਆਂ ਫਸਲਾਂ ਦੀ ਖਰੀਦ ‘ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾ ਕੇ ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ C-2+50 ਫੀਸਦੀ ਦੇ ਫਾਰਮੂਲੇ ਨਾਲ ਦਿੱਤੇ ਜਾਣ।

    ਉਨ੍ਹਾਂ ਦੀ ਮੰਗ ਹੈ ਕਿ ਫਸਲ ਬੀਮਾ ਯੋਜਨਾ ਬਣਾਈ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਮੁਕੰਮਲ ਕਰਜ਼ਾ ਮੁਕਤੀ ਦਿੱਤੀ ਜਾਵੇ, ਜ਼ਮੀਨ ਐਕਵਾਇਰ ਵਿੱਚ ਸਾਲ 2015 ਦੌਰਾਨ ਕੀਤੀਆਂ ਸੋਧਾਂ ਨੂੰ ਰੱਦ ਕਰ ਕੇ 2013 ਤੱਕ ਲਾਗੂ ਕੀਤਾ ਜਾਵੇ, ਭਾਰਤ ਨੂੰ ਵਿਸ਼ਵ ਵਪਾਰ ਸੰਸਥਾ ਨਾਲ ਕੀਤੇ ਸਮਝੌਤਿਆਂ ਵਿੱਚੋਂ ਬਾਹਰ ਕੱਢਿਆ ਜਾਵੇ ਅਤੇ ਭਾਰਤੀ ਕਿਸਾਨਾਂ ਦੀ ਸਮੁੱਚੀ ਫਸਲ ਦੀ ਪਹਿਲ ਦੇ ਆਧਾਰ ‘ਤੇ ਖਰੀਦ ਕੀਤੀ ਜਾਵੇ। 

    ਇਸ ਦੇ ਨਾਲ ਹੀ 58 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ 10,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਸਕੀਮ ਬਣਾਈ ਜਾਵੇ, ਬਿਜਲੀ ਬਿੱਲ 2020 ਨੂੰ ਪੂਰੀ ਤਰ੍ਹਾਂ ਰੱਦ ਕੀਤਾ ਜਾਵੇ, ਲਖੀਮਪੁਰ ਖੀਰੀ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿੱਤਾ ਜਾਵੇ, ਦਿੱਲੀ ਮੋਰਚੇ ਦੇ ਦੌਰਾਨ ਦਰਜ ਹੋਏ ਪੁਲਿਸ ਕੇਸ ਰੱਦ ਕੀਤੇ ਜਾਣ, ਵਾਅਦੇ ਮੁਤਾਬਕ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਦਿੱਤੀਆਂ ਜਾਣ।

    ਨਸ਼ਿਆਂ ‘ਤੇ ਮੁਕੰਮਲ ਪਾਬੰਦੀ ਦੀ ਮੰਗ

    ਰੈਲੀ ਵਿੱਚ ਮਤਾ ਪਾਸ ਕਰ ਕੇ ਮੰਗ ਕੀਤੀ ਗਈ ਕਿ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਲਗਾਈ ਜਾਵੇ ਅਤੇ ਪੀੜਤ ਨੌਜਵਾਨਾਂ ਦਾ ਇਲਾਜ ਕਰਵਾਇਆ ਜਾਵੇ। ਇਨ੍ਹਾਂ ਨੌਜਵਾਨਾਂ ਦਾ ਮੁੜ ਵਸੇਬਾ ਕੀਤਾ ਜਾਵੇ, ਆਬਾਦਕਾਰ ਕਿਸਾਨਾਂ-ਮਜ਼ਦੂਰਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਕਾਨੂੰਨ ਬਣਾਇਆ ਜਾਵੇ, ਅਟਾਰੀ ਸਰਹੱਦ ਨੂੰ ਖੇਤੀ ਵਸਤਾਂ ਅਤੇ ਹਰ ਤਰ੍ਹਾਂ ਦੇ ਵਪਾਰ ਲਈ ਖੋਲ੍ਹਿਆ ਜਾਵੇ, ਖੇਤੀਬਾੜੀ ਨਾਲ ਸਬੰਧਤ ਉਦਯੋਗਾਂ ਨੂੰ ਬੰਦ ਕਰਨ ਦੀ ਬਜਾਏ ਵਧਾਇਆ ਜਾਵੇ। ਇਸ ਦੇ ਨਾਲ ਹੀ ਜੇ.ਈ., ਧੂਰੀ ਮਿੱਲ, ਸੇਰੋ ਗੰਨਾ ਮਿੱਲ ਅਤੇ ਹੋਰ ਮਿੱਲਾਂ ਨਾਲ ਸਬੰਧਤ ਸਨਅਤਾਂ ਨੂੰ ਚਾਲੂ ਰੱਖਿਆ ਜਾਵੇ। 

    ਰੈਲੀ ਨੇ ਲਖੀਮਪੁਰ ਦੇ ਇੱਕ ਧਾਰਮਿਕ ਅਸਥਾਨ ‘ਚ ਲਖੀਮਪੁਰ ਕਤਲ ਕਾਂਡ ਦੇ ਮੁਲਜ਼ਮ ਅਜੈ ਮਿਸ਼ਰਾ ਨੂੰ ਦਿੱਤੇ ਸਨਮਾਨ ਦੀ ਵੀ ਨਿਖੇਧੀ ਕੀਤੀ ਗਈ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.