Saturday, October 19, 2024
More

    Latest Posts

    ਗਿੱਦੜਬਾਹਾ ‘ਚ ਖੌਫਨਾਕ ਵਾਰਦਾਤ, ਲੰਗਰ ਦੀ ਸੇਵਾ ਕਰਦੇ ਨਿਹੰਗ ਦਾ ਕਤਲ | Action Punjab


    ਪੀਟੀਸੀ ਨਿਊਜ਼ ਡੈਸਕ: ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ‘ਚ ਖੌਫਨਾਕ ਵਾਰਦਾਤ ਦਾ ਮਾਮਲਾ ਸਾਹਮਣੇ ਆਇਆ ਹੈ। ਗਿੱਦੜਬਾਹਾ ਦੇ ਹੁਸਨਰ ‘ਚ ਨਿਹੰਗ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    ਦੱਸਿਆ ਜਾ ਰਿਹਾ ਹੈ ਕਿ ਗਿੱਦੜਬਾਹਾ ‘ਚ ਕਤਲ ਕੀਤਾ ਗਿਆ ਇਹ ਨਿਹੰਗ ਸਿੰਘ ਜਸਵੀਰ ਸਿੰਘ ਪਿੰਡ ਹੁਸਨਰ ਦਾ ਰਹਿਣ ਵਾਲਾ ਹੈ। ਪਿਛਲੇ ਕੁੱਝ ਦਿਨਾਂ ਤੋਂ ਜਸਵੀਰ ਸਿੰਘ ਗਿੱਦੜਬਾਹਾ ਦੇ ਮਲੋਟ ਰੋਡ ‘ਤੇ ਝੋਪੜੀ ਲਾ ਕੇ ਲੰਗਰ ਦੀ ਸੇਵਾ ਕਰ ਰਿਹਾ ਸੀ ਅਤੇ ਹਰ ਆਉਂਦੇ-ਜਾਂਦੇ ਰਾਹਗੀਰਾਂ ਨੂੰ ਲੰਗਰ ਛਕਾ ਰਿਹਾ ਸੀ। ਇਸ ਦੌਰਾਨ ਹੀ ਕੁੱਝ ਅਣਪਛਾਤੇ ਵਿਅਕਤੀ ਆਏ, ਜਿਨ੍ਹਾਂ ਨੂੰ ਜਸਵੀਰ ਸਿੰਘ ਨੇ ਲੰਗਰ ਛਕਣ ਬਾਰੇ ਪੁੱਛਿਆ ਤਾਂ ਮੁਲਜ਼ਮਾਂ ਨੇ ਉਸ ਉਪਰ ਰਾਡਾਂ ਨਾਲ ਹਮਲਾ ਕਰ ਦਿੱਤਾ।

    ਮ੍ਰਿਤਕ ਜਸਵੀਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਮੁਲਜ਼ਮ ਉਸ ਨੂੰ ਉਦੋਂ ਤੱਕ ਰਾਡਾਂ ਨਾਲ ਬੇਰਹਿਮੀ ਨਾਲ ਕੁੱਟਦੇ ਰਹੇ, ਜਦੋਂ ਤੱਕ ਉਸ ਦੀ ਮੌਤ ਨਹੀਂ ਹੋ ਗਈ। ਮ੍ਰਿਤਕ ਜਸਵੀਰ ਸਿੰਘ ਦੇ ਤਿੰਨ ਬੱਚੇ, ਜਿਨ੍ਹਾਂ ਵਿੱਚ ਦੋ ਮੁੰਡੇ ਅਤੇ ਇੱਕ ਧੀ 5 ਮਹੀਨਿਆਂ ਦੀ ਹੈ।

    ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਕਾਰਵਾਈ ਅਰੰਭ ਦਿੱਤੀ ਹੈ ਅਤੇ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.