Friday, October 18, 2024
More

    Latest Posts

    ਪੰਜਾਬ ’ਚ ਠੰਢ ਨੇ ਫੜਿਆ ਜ਼ੋਰ; ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ | Action Punjab


    Punjab Weather Today: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਧੁੱਪ ਨਹੀਂ ਨਿਕਲੀ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਅੰਤਰ ਸਿਰਫ 5 ਡਿਗਰੀ ਹੈ। ਪੂਰਾ ਪੰਜਾਬ ਠੰਢ ਅਤੇ ਧੁੰਦ ਦੀ ਲਪੇਟ ‘ਚ ਹੈ।

    ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ

    ਮੌਸਮ ਵਿਭਾਗ ਨੇ ਪੰਜਾਬ ਵਿੱਚ 8 ਜਨਵਰੀ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ ਜਦਕਿ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਸੰਘਣੀ ਧੁੰਦ ਰੇਲ ਆਵਾਜਾਈ ‘ਤੇ ਵੀ ਸਿੱਧਾ ਅਸਰ ਪਾ ਰਿਹਾ ਹੈ। ਸਵੇਰੇ ਰਵਾਨਾ ਹੋਣ ਵਾਲੀਆਂ ਜ਼ਿਆਦਾਤਰ ਟਰੇਨਾਂ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ। 

    ਇਹ ਵੀ ਪੜ੍ਹੋ: ਈਰਾਨ ‘ਚ ਜਨਰਲ ਸੁਲੇਮਾਨੀ ਦੀ ਬਰਸੀ ਮੌਕੇ ਜ਼ਬਰਦਸਤ ਧਮਾਕਾ, 101 ਲੋਕਾਂ ਦੀ ਮੌਤ

    ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ 

    ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਚੇਤਾਵਨੀ ਅਨੁਸਾਰ ਪੰਜਾਬ ਦੇ ਸੰਗਰੂਰ, ਮਾਨਸਾ, ਪਟਿਆਲਾ, ਸ੍ਰੀ ਫਤਿਹਗੜ੍ਹ ਸਾਹਿਬ, ਮੁਹਾਲੀ, ਲੁਧਿਆਣਾ, ਰੂਪਨਗਰ, ਮੋਗਾ ਵਿੱਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਦੂਜੇ ਰਾਜਾਂ ਵਿੱਚ ਯੈਲੋ ਧੁੰਦ ਦਾ ਅਲਰਟ ਜਾਰੀ ਕੀਤਾ ਹੈ ਅਤੇ ਸਾਰਿਆਂ ਨੂੰ ਸੜਕ ਦੀ ਵਰਤੋਂ ਕਰਦੇ ਸਮੇਂ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

    ਆਉਣ ਵਾਲੇ ਦਿਨਾਂ ਵਿੱਚ ਧੁੰਦ ਹੋਰ ਸੰਘਣੀ ਹੁੰਦੀ ਜਾਵੇਗੀ। ਪਰ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਮਿਲਣ ਵਾਲੀ ਹੈ। ਹੁਣ ਤੱਕ ਮੀਂਹ ਨਾ ਪੈਣ ਕਾਰਨ ਦਮੇ ਅਤੇ ਸਾਹ ਦੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

    ਇਹ ਵੀ ਪੜ੍ਹੋ: Delhi CM ਕੇਜਰੀਵਾਲ ਦੀ ਗ੍ਰਿਫਤਾਰੀ ਦਾ ਖਦਸ਼ਾ, ਘਰ ‘ਚ ਵਧਾਈ ਗਈ ਸੁਰੱਖਿਆ


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.