Friday, October 18, 2024
More

    Latest Posts

    ਕੜਾਕੇ ਦੀ ਠੰਡ ਦੇ ਮੱਦੇਨਜ਼ਰ ਬਦਲਿਆ ਸਕੂਲਾਂ ਦਾ ਸਮਾਂ, ਦੇਖੋ ਨਵੀਂ ਸਮਾਂ ਸਾਰਣੀ | ActionPunjab


    chandigarh: ਜਨਵਰੀ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਕੜਾਕੇ ਦੀ ਠੰਡ (cold wave) ਲਗਾਤਾਰ ਵੱਧਦੀ ਜਾ ਰਹੀ ਹੈ। ਹੱਡ ਚੀਰਵੀਂ ਠੰਡ ਨੂੰ ਵੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲਾਂ ਦਾ ਸਮਾਂ (school timings) ਤਬਦੀਲ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਕੂਲਾਂ ਦੇ ਨਵੇਂ ਸਮੇਂ ਅਨੁਸਾਰ ਸਕੂਲ ਹੁਣ ਸਵੇਰੇ 9:30 ਵਜੇ ਤੋਂ ਪਹਿਲਾਂ ਨਹੀਂ ਖੁੱਲਣਗੇ ਅਤੇ 3 ਵਜੇ ਜਾਂ ਉਸ ਸਮੇਂ ਤੋਂ ਪਹਿਲਾਂ ਬੰਦ ਕਰਨੇ ਪੈਣਗੇ।

    ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਨਵਾਂ ਸਮਾਂ ਸਾਰਣੀ ਤੋਂ ਪਹਿਲਾਂ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਲੈ ਕੇ 1:30 ਵਜੇ ਤੱਕ ਸੀ। ਸਕੂਲਾਂ ਦੇ ਸਮਾਂ ਤਬਦੀਲੀ ਸਬੰਧੀ ਮਾਪਿਆਂ ਨੂੰ ਇੱਕ ਸੰਦੇਸ਼ ਵੀ ਭੇਜਿਆ ਗਿਆ ਹੈ।

    ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਅਗਲੇ ਕੁੱਝ ਦਿਨਾ ਤੱਕ ਠੰਡ ਹੋਰ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਠੰਡ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦਾ ਇਹ ਫੈਸਲਾ 8 ਜਨਵਰੀ ਤੋਂ 13 ਜਨਵਰੀ ਤੱਕ ਜਾਰੀ ਰਹੇਗਾ।

    ਦੱਸਣਾ ਬਣਦਾ ਹੈ ਕਿ ਇਸ ਸਮੇਂ ਚੰਡੀਗੜ੍ਹ ਵਿੱਚ 112 ਸਰਕਾਰੀ ਸਕੂਲ, 7 ਸਰਕਾਰੀ ਏਡਿਡ ਸਕੂਲ ਅਤੇ 83 ਮਾਨਤਾ ਪ੍ਰਾਪਤ ਨਿੱਜੀ ਸਕੂਲ ਚੱਲ ਰਹੇ ਹਨ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.