Action Punjab

Breaking News

Hypertension and diabetes more dangerous Situations in spreading of Covid-19: says Health Minister Sidhu – ਕੋਵਿਡ-19 ਫੈਲਾਉਣ ’ਚ ਹਾਈਪਰਟੈਨਸ਼ਨ ਤੇ ਸ਼ੂਗਰ ਵਧੇਰੇ ਖ਼ਤਰਨਾਕ ਸਥਿਤੀਆਂ: ਸਿਹਤ ਮੰਤਰੀ ਸਿੱਧੂ, Lifestyle Punjabi News


ਵਿਸ਼ਵ ਹਾਈਪਰਟੈਨਸ਼ਨ ਦਿਵਸ ਮੌਕੇ ਜਾਰੀ ਪ੍ਰੈਸ ਬਿਆਨ ਦੌਰਾਨ ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ : ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ -19 ਦੇ ਮੱਦੇਨਜ਼ਰ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮਰੀਜ਼ਾਂ ਲਈ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਕਿਉਂਕਿ ਹਾਈਪਰਟੈਨਸ਼ਨ ਅਤੇ ਡਾਇਬਟੀਜ਼ (ਸ਼ੂਗਰ) ਕੋਵਿਡ -19 ਦੀ ਲਾਗ ਫੈਲਾਉਣ ਵਿਚ ਵਧੇਰੇ ਖ਼ਤਰਨਾਕ ਸਥਿਤੀਆਂ ਹਨ

 

ਉਨ੍ਹਾਂ ਕਿਹਾ ਕਿ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਵਿਚ ਮੌਤ ਦੀ ਉੱਚ ਦਰ ਵੇਖੀ ਗਈ ਹੈ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਐਮਓ ਅਤੇ ਆਰਐਮਓਜ਼ ਦੀ ਸਲਾਹ ਅਨੁਸਾਰ ਹਾਈਪਰਟੈਨਸ਼ਨ ਅਤੇ ਸ਼ੂਗਰ ਦੇ ਇਲਾਜ ਅਧੀਨ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਕੋਵਿਡ -19 ਨਾਲ ਸਬੰਧਤ ਗਤੀਵਿਧੀਆਂਤੇ ਧਿਆਨ ਕੇਂਦ੍ਰਿਤ ਕਰਨਾ ਜ਼ਰੂਰੀ ਹੈ, ਸਿਹਤ ਦੀਆਂ ਇਨ੍ਹਾਂ ਸਥਿਤੀਆਂ ਤੋਂ ਬਿਮਾਰੀ ਅਤੇ ਮੌਤ ਦਰ ਨੂੰ ਘੱਟ ਕਰਨ ਲਈ ਜ਼ਰੂਰੀ ਦਵਾਈਆਂ ਪ੍ਰਦਾਨ ਕਰਨਾ ਜਾਰੀ ਰੱਖਣਾ ਵੀ ਮਹੱਤਵਪੂਰਨ ਹੈ

 

ਉਨ੍ਹਾਂ ਕਿਹਾ ਕਿ ਪਾਬੰਦੀਸ਼ੁਦਾ ਸਥਿਤੀਆਂ ਦੌਰਾਨ ਫਰੰਟ ਲਾਈਨ ਵਰਕਰਾਂ / ਵਲੰਟੀਅਰਾਂ ਦੁਆਰਾ ਅਜਿਹੇ ਮਰੀਜ਼ਾਂ ਦੇ ਘਰ ਘਰ ਜਾ ਕੇ ਹਾਈਪਰਟੈਂਸ਼ਨ ਤੇ ਸ਼ੂਗਰ ਦੀਆਂ ਦਵਾਈਆਂ ਵੰਡੀਆਂ ਜਾ ਰਹੀਆਂ ਹਨ ਤਾਂ ਜੋ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਉਨ੍ਹਾਂ ਕਿਹਾ ਕਿ ਕਮਿਊਨਿਟੀ ਸਿਹਤ ਅਧਿਕਾਰੀ ਦਵਾਈਆਂ ਦੀ ਉਪਲਬਧਤਾ ਦੇ ਅਧਾਰ ਤੇ ਇਕ ਸਮੇਂ ਤੇ ਘੱਟੋ ਘੱਟ 4 ਹਫ਼ਤਿਆਂ ਲਈ ਅਤੇ ਤਿੰਨ ਮਹੀਨੇ ਤੱਕ ਦੇ ਦਵਾਈ ਜਾਰੀ ਕਰ ਰਹੇ ਹਨ

 

ਉਨ੍ਹਾਂ ਕਿਹਾ ਕਿ ਸਾਰੀਆਂ ਦਵਾਈਆਂ ਮਰੀਜ਼ਾਂ ਵਿੱਚ ਇਸ ਢੰਗ ਨਾਲ ਵੰਡੀਆਂ ਜਾ ਰਹੀਆਂ ਹਨ ਕਿ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਕਿਸੇ ਕਿਸਮ ਦੀ ਕੋਈ ਕਮੀ ਨਾ ਆਵੇ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਿਹਤ ਤੰਦਰੁਸਤੀ ਕੇਂਦਰਾਂ ਸਮੇਤ ਸਬ ਸੈਂਟਰ ਪੱਧਰਤੇ ਪ੍ਰਾਇਮਰੀ ਹੈਲਥਕੇਅਰ ਟੀਮ ਨੂੰ ਹਾਈਪਰਟੈਨਸ਼ਨ ਅਤੇ ਸ਼ੂਗਰ ਦੇ ਮਰੀਜ਼ਾਂ ਨੂੰ ਇਲਾਜ ਕਰਵਾਉਣ ਲਈ ਉਤਸ਼ਾਹਤ ਕੀਤਾ ਜਾਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਜ਼ਿਲਿਆਂ ਦੇ ਸਟਾਫ ਨੂੰ ਸਿਹਤਮੰਦ , ਘੱਟ ਚਰਬੀ ਅਤੇ ਘੱਟ ਲੂਣ ਯੁਕਤ ਖੁਰਾਕ ਅਤੇ ਕਸਰਤ ਤੇ ਯੋਗਾ ਨੂੰ ਉਤਸ਼ਾਹਤ ਕਰਨ ਲਈ ਸੰਦੇਸ਼ ਦੇਣ ਲਈ ਕਿਹਾ ਗਿਆ ਹੈ

ਉਨ੍ਹਾਂ ਅੱਗੇ ਕਿਹਾ ਕਿ ਵਿਸ਼ਵ ਸਿਹਤ ਸੰਸਥਾਆਈਐਚਸੀਆਈ(ਇੰਡੀਆ ਹਾਈਪਰਟੈਂਸ਼ਨ ਕੰਟਰੋਲ ਇਨੀਸ਼ਿਏਟਿਵ ) ਪ੍ਰੋਜੈਕਟ ਸ਼ਾਮਲ ਹੈ ਜੋ ਪੰਜ ਜ਼ਿਲਿਆਂ (ਬਠਿੰਡਾ, ਗੁਰਦਾਸਪੁਰ, ਹੁਸਆਿਰਪੁਰ, ਮਾਨਸਾ ਅਤੇ ਪਠਾਨਕੋਟ) ਨੂੰ ਵਧੀਆ ਢੰਗ ਨਾਲ ਕੰਮ ਕਰ ਰਿਹਾ ਹੈ ਅਤੇ ਇਸਨੂੰ ਸਾਰੇ ਜ਼ਿਲਿਆਂ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ

 

ਦੱਸਣਯੋਗ ਹੈ ਕਿ ਸਾਲ 2019-20 ਦੌਰਾਨ ਕਰੀਬ 12,64,713 ਵਿਅਕਤੀਆਂ ਦੀ, ਗੈਰਸੰਚਾਰੀ ਰੋਗਾਂ ਸਬੰਧੀ ਸਕ੍ਰੀਨਿੰਗ ਪ੍ਰੋਗਰਾਮ ਤਹਿਤ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਲਗਭਗ 1,94,528 ਵਿਅਕਤੀ ਹਾਈਪਰਟੈਨਸ਼ਨ ਦੇ ਮਰੀਜ਼ ਸਨ ਅਤੇ ਸਾਰੇ ਮਰੀਜ਼ਾਂ ਨੂੰ ਸਿਹਤ ਵਿਭਾਗ ਵਲੋਂ ਤੁਰੰਤ ਇਲਾਜ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ

Source link

actionpunjab
Author: actionpunjab

Other From The World

Related Posts

Treading News

Latest Post