Thursday, March 28, 2024
More

    Latest Posts

    27 ਨਵੰਬਰ ਨੂੰ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਰਵਾਨਾ ਹੋਵੇਗੀ ਮੁੱਖ ਮੰਤਰੀ ਤੀਰਥ ਯਾਤਰਾ ਦੀ ਪਹਿਲੀ ਰੇਲ ਗੱਡੀ | ਮੁੱਖ ਖਬਰਾਂ | Action Punjab


    Punjab News: ਪੰਜਾਬ ਸਰਕਾਰ ਵੱਲੋਂ 27 ਨਵੰਬਰ ਨੂੰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸ਼ੁਰੂ ਹੋਣ ਵਾਲੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਕਾਮਯਾਬੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ’ਚ ਯਾਤਰੀਆਂ ਦੀਆਂ ਸਹੂਲਤਾਂ ਅਤੇ ਨਿਯਮਾਂ ਦੀ ਪਾਲਣਾ ਲਈ ਚਰਚਾ ਹੋਈ।

    ਡੀਸੀ ਥੋਰੀ ਨੇ ਦੱਸਿਆ ਇਸ ਯਾਤਰਾ ਦਾ ਮੁੱਖ ਮੰਤਵ ਸ਼ਰਧਾਲੂਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ’ਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨ ਹੋਣਗੇ। ਲੰਮੀ ਦੂਰੀ ਦੇ ਧਾਰਮਿਕ ਅਸਥਾਨਾਂ ਲਈ ਯਾਤਰਾ ਦਾ ਸਾਧਨ ਰੇਲਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਯਾਤਰਾ ਦੌਰਾਨ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰੇਲਾਂ ਅਤੇ ਬੱਸਾਂ ਰਵਾਨਾ ਹੋਣਗੀਆਂ। ਉਨ੍ਹਾਂ ਐਸਡੀਐਮ’ਜ਼ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਰਧਾਲੂਆਂ ਲਈ ਵਿਸ਼ੇਸ਼ ਲੋੜੀਂਦੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਇਸ ਯਾਤਰਾ ਦੌਰਾਨ ਰੋਜ਼ਾਨਾ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਪਹਿਲੀ ਰੇਲ ਗੱਡੀ ਲਈ ਪੁਖ਼ਤਾ ਪ੍ਰਬੰਧ ਕਰਨੇ ਲਾਜ਼ਮੀ ਬਣਾਉਣ। ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦਾ ਲੋੜ ਅਨੁਸਾਰ ਮੈਡੀਕਲ ਚੈੱਕਅਪ ਕਰਨਾ ਵੀ ਲਾਜ਼ਮੀ ਬਣਾਇਆ ਜਾਵੇ।

    ਉਨ੍ਹਾਂ ਦੱਸਿਆ ਕਿ ਬੱਸਾਂ ਤੋਂ ਇਲਾਵਾ ਪਾਵਨ ਅਸਥਾਨਾਂ ਲਈ ਰਾਜ ਭਰ ਵਿੱਚ ਵੱਖ-ਵੱਖ ਸਥਾਨਾਂ ਤੋਂ ਸਪੈਸ਼ਲ ਰੇਲਗੱਡੀਆਂ  ਚਲਾਈਆਂ ਜਾਣਗੀਆਂ ਜਿਨ੍ਹਾਂ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਬ੍ਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ।

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.