Friday, October 18, 2024
More

    Latest Posts

    Patti ‘ਚ ਗੋਲੀ ਲੱਗਣ ਨਾਲ ਗਰਭਵਤੀ ਔਰਤ ਦੀ ਮੌਤ | ActionPunjab


    ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪੱਟੀ (Patti) ਵਿਧਾਨ ਸਭਾ ਹਲਕੇ ਵਿੱਚ ਕੁਝ ਨੌਜਵਾਨਾਂ ਨੇ ਘਰ ਵਿੱਚ ਵੜ ਕੇ ਗਰਭਵਤੀ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਵਾਰਡ ਨੰਬਰ ਦੋ ਵਿੱਚ ਵਾਪਰੀ। ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦੀ ਪਛਾਣ ਸੁਨੀਤਾ (30) ਪਤਨੀ ਰਾਜਾ ਵਜੋਂ ਹੋਈ ਹੈ। ਉਹ ਚਾਰ ਮਹੀਨਿਆਂ ਦੀ ਗਰਭਵਤੀ ਸੀ। ਮ੍ਰਿਤਕਾ ਦੀ ਸੱਸ ਨੇ ਦੱਸਿਆ ਕਿ ਉਸ ਦੇ ਲੜਕੇ ਰਾਜਾ ਦੀ ਇਸੇ ਇਲਾਕੇ ਦੇ ਬੌਬੀ ਨਾਲ ਲੜਾਈ ਹੋਈ ਸੀ।

    ਸ਼ਨੀਵਾਰ ਨੂੰ ਲੋਕਾਂ ਨੇ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਕਰਵਾ ਲਿਆ ਸੀ। ਇਸੇ ਦੌਰਾਨ ਐਤਵਾਰ ਨੂੰ ਬੌਬੀ ਉਸ ਦੇ ਘਰ ਆਇਆ ਅਤੇ ਰਾਜਾ ਨੂੰ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾ ਦਿੱਤੀਆਂ। ਵਿਚਕਾਰ ਰਾਜੇ ਦੀ ਪਤਨੀ ਸੁਨੀਤਾ ਆ ਗਈ। ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਗੋਲੀ ਚਲਾਉਣ ਤੋਂ ਬਾਅਦ ਮੁਲਜ਼ਮ ਉਥੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.