Saturday, October 19, 2024
More

    Latest Posts

    ਅੰਗੀਠੀ ਸੇਕ ਰਹੇ ਪਰਿਵਾਰ ਨੂੰ ਚੜੀ ਜ਼ਹਿਰੀਲੀ ਗੈਸ, 2 ਸਾਲਾ ਬੱਚੇ ਦੀ ਮੌਤ | ActionPunjab


    Samrala Child Death: ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਢ ਦੇ ਚਲਦੇ ਬੀਤੀ ਰਾਤ ਸਮਰਾਲਾ ਦੇ ਪਿੰਡ ਨਾਗਰਾ ਵਿਖੇ ਅੰਗੀਠੀ ਸੇਕ ਰਹੇ ਇੱਕ ਪਰਿਵਾਰ ਨੂੰ ਜ਼ਹਿਰੀਲੀ ਗੈਸ ਚੜਨ ਕਾਰਨ ਪਤੀ-ਪਤਨੀ ਦੀ ਹਾਲਤ ਬਿਗੜ ਗਈ ਅਤੇ ਉਨ੍ਹਾਂ ਦੇ ਦੋ ਸਾਲ ਦੇ ਮਾਸੂਮ ਬੱਚੇ ਦੀ ਜ਼ਹਿਰੀਲੀ ਗੈਸ ਦੇ ਅਸਰ ਕਾਰਨ ਮੌਤ ਹੋ ਗਈ।

    2 ਸਾਲ ਬੱਚੇ ਦੀ ਹੋਈ ਮੌਤ

    ਦੱਸ ਦਈਏ ਕਿ ਇਹ ਹਾਦਸਾ ਰਾਤ ਕਰੀਬ 9 ਵਜੇ ਉਸ ਵੇਲੇ ਵਾਪਰਿਆ ਜਦੋਂ ਅਨਮੋਲਕ ਸਿੰਘ (27) ਸਾਲ ਆਪਣੀ ਪਤਨੀ ਸੁਮਨਪ੍ਰੀਤ ਕੌਰ ਅਤੇ 2 ਸਾਲ ਦੇ ਬੇਟੇ ਅਰਮਾਨ ਸਮੇਤ ਰਾਤ ਦੀ ਰੋਟੀ ਖਾਣ ਉਪਰੰਤ ਠੰਢ ਜਿਆਦਾ ਹੋਣ ਕਾਰਨ ਸੋਣ ਵਾਲੇ ਕਮਰੇ ਵਿਚ ਅੰਗੀਠੀ ਸੇਕਣ ਲੱਗ ਪਏ। ਕੁਝ ਦੇਰ ਬਾਅਦ ਹੀ ਅੰਗੀਠੀ ਸੇਕਣ ਕਾਰਨ ਕਮਰੇ ਵਿਚ ਪੈਦਾ ਹੋਈ ਜ਼ਹਿਰੀਲੀ ਗੈਸ ਇਨ੍ਹਾਂ ਤਿੰਨਾਂ ਮੈਂਬਰਾਂ ਨੂੰ ਹੀ ਚੜ ਗਈ ਅਤੇ ਉਨ੍ਹਾਂ ਦੀ ਹਾਲਤ ਬਿਗੜਨ ਲੱਗੀ। ਆਸ-ਪਾਸ ਦੇ ਲੋਕਾਂ ਨੂੰ ਘਟਨਾਂ ਦਾ ਪਤਾ ਲੱਗਣ ’ਤੇ ਬੰਦ ਕਮਰੇ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਏ ਪਰਿਵਾਰ ਦੇ ਤਿੰਨੇ ਜੀਆਂ ਨੂੰ ਬਾਹਰ ਕੱਢਿਆ ਗਿਆ,ਪਰ ਉਦੋਂ ਤੱਕ 2 ਸਾਲ ਦੇ ਅਰਮਾਨ ਦੀ ਮੌਤ ਹੋ ਚੁੱਕੀ ਸੀ।  

    ਪਤੀ-ਪਤਨੀ ਨੂੰ ਚੰਡੀਗੜ੍ਹ ਕੀਤਾ ਗਿਆ ਸੀ ਰੈਫਰ 

    ਮੌਕੇ ’ਤੇ ਪੁਲਿਸ ਵੀ ਪਹੁੰਚ ਗਈ ਅਤੇ ਸਾਰਿਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਬੱਚੇ ਨੂੰ ਤਾਂ ਮ੍ਰਿਤਕ ਐਲਾਨ ਦਿੱਤਾ। ਪਰ ਪਤੀ-ਪਤਨੀ ਨੂੰ ਮੁੱਢਲੇ ਇਲਾਜ ਮਗਰੋਂ ਚੰਡੀਗੜ੍ਹ ਰੈਫਰ ਕੀਤਾ ਗਿਆ। ਸਮੇਂ ’ਤੇ ਡਾਕਟਰੀ ਇਲਾਜ਼ ਮਿਲਣ ਕਾਰਣ ਸਵੇਰ ਤੱਕ ਪਤੀ-ਪਤਨੀ ਦੀ ਹਾਲਤ ਵਿਚ ਸੁਧਾਰ ਜਾਣ ਕਾਰਨ ਉਨ੍ਹਾਂ ਨੂੰ ਘਰ ਭੇਜ ਦਿੱਤਾ। 

    ਬਹੋਸ਼ੀ ਦੀ ਹਾਲਤ ’ਚ ਕਰਵਾਇਆ ਗਿਆ ਸੀ ਹਸਪਤਾਲ ਭਰਤੀ 

    ਦੂਜੇ ਪਾਸੇ ਇਸ ਕੇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਰਾਉ ਵਰਿੰਦਰ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਪਹੁੰਚ ਕਿ ਅਸੀਂ ਦਰਵਾਜੇ ਤੋੜ ਕੇ ਇਹਨਾਂ ਨੂੰ ਘਰ ਵਿੱਚ ਬੇਹੋਸ਼ੀ ਦੀ ਹਾਲਤ ਵਿੱਚੋਂ ਚੱਕ ਕੇ ਹਸਪਤਾਲ ਪਹੁੰਚਾਇਆ। ਮੌਕੇ ’ਤੇ ਭੱਠੀ ਜਲਦੀ ਨਜ਼ਰ ਆਈ ਜਿਸ ਵਿੱਚ ਬੱਚੇ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਕਰਾਰ ਦਿੱਤਾ ਗਿਆ ਅਤੇ ਇਹਨਾਂ ਦੋਵੇਂ ਪਤੀ ਪਤਨੀ ਨੂੰ ਇਲਾਜ ਲਈ ਚੰਡੀਗੜ੍ਹ 32 ਵਿੱਚ ਰੈਫਰ ਕੀਤਾ ਗਿਆ ਸੀ। ਪਰ ਇਹਨਾਂ ਨੂੰ ਸਵੇਰ ਤੱਕ ਹਾਲਤ ਠੀਕ ਹੋਣ ਕਾਰਨ ਘਰ ਵਾਪਸ ਭੇਜ ਦਿੱਤਾ ਗਿਆ।  


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.