Friday, October 18, 2024
More

    Latest Posts

    ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਚੌਥੇ ਦਿਨ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ ਤੋਂ ਅਗਲੇ ਪੜਾਅ ਜੈਤੋ ਲਈ ਰਵਾਨਾ | Action Punjab


    ਅੰਮ੍ਰਿਤਸਰ: ਸ੍ਰੀ ਗੁਰੂ ਗੋਬਿੰਦ ਸਿੰਘ ਜੀ (Guru Gobind Singh ji) ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਰਗ `ਤੇ ਕੱਢੇ ਜਾ ਰਹੇ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ ਹੈ।

    ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ

    ਅੱਜ ਚੌਥੇ ਦਿਨ ਇਹ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ’ਚ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ।

     

    ਇਹ ਵੀ ਪੜ੍ਹੋ: ਪਟਿਆਲਾ ਦੇ ਹਸਪਤਾਲ ‘ਚ ਮ੍ਰਿਤਕ ਐਲਾਨਿਆ ਵਿਅਕਤੀ ਐਂਬੂਲੈਂਸ ਨੂੰ ਝਟਕਾ ਲੱਗਣ ਨਾਲ ਹੋਇਆ ਜ਼ਿੰਦਾ

     

    ਨਗਰ ਕੀਰਤਨ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ ਤੋਂ ਚੱਲ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ’ਤੇ ਗੁਰਦੁਆਰਾ ਨਾਨਕਸਰ ਸਾਹਿਬ ਪਾਤਸ਼ਾਹੀ ਪਹਿਲੀ ਤੇ ਛੇਵੀਂ, ਤਖ਼ਤੂਪੁਰਾ, ਨਿਹਾਲ ਸਿੰਘ ਵਾਲਾ, ਪੱਤੋ ਹੀਰਾ ਸਿੰਘ, ਗੁਰਦੁਆਰਾ ਲੋਹਗੜ੍ਹ ਸਾਹਿਬ ਪਾਤਸ਼ਾਹੀ ਦਸਵੀਂ ਦੀਨਾ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਪਾਤਸ਼ਾਹੀ ਦਸਵੀਂ ਜੈਤੋ ਵਿਖੇ ਪੁੱਜਾ। ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਵੱਡਾ ਉਤਸ਼ਾਹ ਸੀ। ਰਸਤੇ ਵਿਚ ਵੱਖ-ਵੱਖ ਪੜਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਵਜੋਂ ਰੁਮਾਲਾ ਸਾਹਿਬ ਭੇਟ ਕੀਤੇ ਗਏ ਅਤੇ ਪੰਜ ਪਿਆਰੇ ਸਿੰਘਾਂ ਨੂੰ ਸਿਰਪਾਓ ਦੇ ਕੇ ਸਨਮਾਨ ਕੀਤਾ ਗਿਆ। ਨਗਰ ਕੀਰਤਨ ਨਾਲ ਚਲ ਰਹੀ ਗੁਰੂ ਸਾਹਿਬ ਦੇ ਸ਼ਸ਼ਤਰਾਂ ਵਾਲੀ ਬਸ ਪ੍ਰਤੀ ਸੰਗਤ ਅੰਦਰ ਵੱਡਾ ਉਤਸ਼ਾਹ ਸੀ।

    ਇਹ ਵੀ ਪੜ੍ਹੋ: ਗੁਰੂਗ੍ਰਾਮ ਪੁਲਿਸ ਨੂੰ ਨਹਿਰ ‘ਚੋਂ ਬਰਾਮਦ ਹੋਈ ਦਿਵਿਆ ਪਾਹੂਜਾ ਦੀ ਲਾਸ਼

    ਦੱਸਣਯੋਗ ਹੈ ਕਿ ਆਪੇ ਗੁਰੁ ਚੇਲਾ ਨਗਰ ਕੀਰਤਨ 14 ਜਨਵਰੀ ਨੂੰ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਪਾਤਸ਼ਾਹੀ ਦਸਵੀਂ ਜੈਤੋ ਤੋਂ ਚਲ ਕੇ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਵੇਗਾ।

    ਇਹ ਵੀ ਪੜ੍ਹੋ: ਹਾਈਕੋਰਟ ਨੇ ਅਧਿਆਪਕ ਨੂੰ ਲਾਇਆ 50 ਹਜ਼ਾਰ ਦਾ ਜ਼ੁਰਮਾਨਾ, ਇਸ ਕਾਰਨ ਮੰਗੀ ਸੀ ਸੁਰੱਖਿਆ

    ਇਹ ਵੀ ਪੜ੍ਹੋ: ਕਥਿਤ ਦਿੱਲੀ ਸ਼ਰਾਬ ਘੁਟਾਲਾ ਮਾਮਲਾ, ED ਨੇ ਕੇਜਰੀਵਾਲ ਨੂੰ ਚੌਥਾ ਸੰਮਨ ਕੀਤਾ ਜਾਰੀ


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.