Saturday, September 21, 2024
More

    Latest Posts

    ਰਾਮ ਮੰਦਰ ਦੇ ਉਦਘਾਟਨ ‘ਚ ਸ਼ਾਮਲ ਨਹੀਂ ਹੋਣਗੇ ਜਥੇਦਾਰ? Viral ਪੋਸਟ ‘ਤੇ ਮੀਡੀਆ ਸਲਾਹਕਾਰ ਨੇ ਕਹੀ ਇਹ ਗੱਲ | Action Punjab


    ਅੰਮ੍ਰਿਤਸਰ: ਰਾਮ ਮੰਦਰ ਦਾ ਉਦਘਾਟਨ 22 ਜਨਵਰੀ (ram-mandir-inauguration) ਨੂੰ ਹੋ ਰਿਹਾ ਹੈ, ਜਿਸ ਲਈ 7000 ਤੋਂ ਵੱਧ ਸ਼ਖਸੀਅਤਾਂ ਨੂੰ ਪ੍ਰਮੁੱਖ ਤੌਰ ‘ਤੇ ਸੱਦਾ ਪੱਤਰ (sgpc ) ਭੇਜੇ ਗਏ ਹਨ। ਇਹ ਸੱਦਾ ਪੱਤਰ ਸਿੱਖ ਪੰਥ (sikh news) ਦੇ ਪੰਜਾਂ ਤਖਤਾਂ ਦੇ ਜਥੇਦਾਰਾਂ ਨੂੰ ਵੀ ਭੇਜਿਆ ਗਿਆ ਹੈ। ਇਸ ਸਭ ਵਿਚਾਲੇ ਹੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ (sri akal takht sahib) ਰਾਮ ਮੰਦਰ ਦੇ ਉਦਘਾਟਨ ਵਿੱਚ ਸ਼ਾਮਲ ਨਹੀਂ ਹੋਣਗੇ। ਹਾਲਾਂਕਿ ਉਨ੍ਹਾਂ ਦੇ ਮੀਡੀਆ ਸਲਾਹਕਾਰ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

    ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਲਿਆ ਨੋਟਿਸ

    ਵਾਇਰਲ ਪੋਸਟ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਗੁੰਮਰਾਹਕੁਨ ਪ੍ਰਚਾਰ ਨੂੰ ਲੈ ਕੇ ਬਿਆਨ ਜਾਰੀ ਕੀਤਾ ਹੈ ਅਤੇ ਅਫਵਾਹਾਂ ਤੋਂ ਸੁਚੇਤ ਰਹਿਣ ਲਈ ਕਿਹਾ ਹੈ।

    ਉਨ੍ਹਾਂ ਕਿਹਾ ਕਿ ਸਕੱਤਰੇਤ ਦੇ ਧਿਆਨ ਵਿੱਚ ਆਇਆ ਹੈ ਕਿ ਸੋਸ਼ਲ ਮੀਡੀਆ ‘ਤੇ ਕੁਝ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਹਵਾਲੇ ਨਾਲ ਰਾਮ ਮੰਦਰ ਉਦਘਾਟਨ ਦੇ ਮੁੱਦੇ ‘ਤੇ ਤਰ੍ਹਾਂ-ਤਰ੍ਹਾਂ ਦਾ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ। ਅਜਿਹੇ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਲਈ ਅਧਿਕਾਰਤ ਨਹੀਂ ਹਨ ਅਤੇ ਇਸ ਤਰ੍ਹਾਂ ਦੀਆਂ ਅਪੁਸ਼ਟ ਅਫਵਾਹਾਂ ਫੈਲਾਉਣ ਦਾ ਮਕਸਦ ਕੇਵਲ ਤੇ ਕੇਵਲ ਪੰਥ ਵਿਚ ਦੁਬਿਧਾਵਾਂ ਪੈਦਾ ਕਰਨਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬਾਨ ਵਲੋਂ ਸਿੱਖ ਸਿਧਾਂਤਾਂ, ਪਰੰਪਰਾਵਾਂ ਅਤੇ ਗੁਰਬਾਣੀ ਫਲਸਫੇ ਤੋਂ ਸੇਧ ਲੈਂਦਿਆਂ ਕਿਸੇ ਵੀ ਆਦੇਸ਼, ਸੰਦੇਸ਼, ਹੁਕਮਨਾਮਾ ਅਤੇ ਪੰਥਕ ਗੁਰਮਤੇ ਦੀ ਸੂਚਨਾ ਅਧਿਕਾਰਤ ਤੌਰ ‘ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜ਼ਿੰਮੇਵਾਰ ਅਧਿਕਾਰੀਆਂ ਵਲੋਂ ਹੀ ਜਾਰੀ ਕੀਤੀ ਜਾਂਦੀ ਹੈ। ਸੰਗਤਾਂ ਅਤੇ ਪੱਤਰਕਾਰ ਭਾਈਚਾਰਾ ਗੁੰਮਰਾਹਕੁੰਨ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਵਾਲੇ ਨਾਲ ਕੋਈ ਵੀ ਖ਼ਬਰ/ ਸੂਚਨਾ ਪ੍ਰਸਾਰਿਤ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਉਸ ਦੀ ਅਧਿਕਾਰਤ ਪ੍ਰਮਾਣਿਕਤਾ ਤੇ ਪੁਸ਼ਟੀ ਕਰਨੀ ਜ਼ਰੂਰੀ ਸਮਝੀ ਜਾਵੇ।

    ਵਾਇਰਲ ਪੋਸਟ ‘ਚ ਕੀਤਾ ਗਿਆ ਇਹ ਦਾਅਵਾ

    ਵਾਇਰਲ ਹੋ ਰਹੀ ਪੋਸਟ ਵਿੱਚ ਪ੍ਰਚਾਰਕ ਅੰਗਰੇਜ਼ ਸਿੰਘ ਨੇ ਪੋਸਟ ਵਿੱਚ ਲਿਖਿਆ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਾਮ ਮੰਦਰ ਦੇ ਉਦਘਾਟਨ ਸਮਾਰੋਹ ਦੌਰਾਨ ਅਯੁੱਧਿਆ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਇਸ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਕਿਸੇ ਸਰਕਾਰੀ ਸੰਸਥਾ ਜਾਂ ਵਿਅਕਤੀ ਵੱਲੋਂ ਸੱਦਾ ਨਹੀਂ ਦਿੱਤਾ ਗਿਆ ਹੈ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.