Home ਪੰਜਾਬ ਕੜਾਕੇ ਦੀ ਠੰਢ ਨੇ ਠਾਰੇ ਲੋਕ,ਤਰਨਤਾਰਨ ਸਰਪੰਚ ਕਤਲ ਮਾਮਲੇ ’ਚ ਪੁਲਿਸ ਨੇ ਅੰਮ੍ਰਿਤਪਾਲ ਖਿਲਾਫ਼ ਕੀਤਾ ਮਾਮਲਾ ਦਰਜ | Action Punjab

ਕੜਾਕੇ ਦੀ ਠੰਢ ਨੇ ਠਾਰੇ ਲੋਕ,ਤਰਨਤਾਰਨ ਸਰਪੰਚ ਕਤਲ ਮਾਮਲੇ ’ਚ ਪੁਲਿਸ ਨੇ ਅੰਮ੍ਰਿਤਪਾਲ ਖਿਲਾਫ਼ ਕੀਤਾ ਮਾਮਲਾ ਦਰਜ | Action Punjab

0
ਕੜਾਕੇ ਦੀ ਠੰਢ ਨੇ ਠਾਰੇ ਲੋਕ,ਤਰਨਤਾਰਨ ਸਰਪੰਚ ਕਤਲ ਮਾਮਲੇ ’ਚ ਪੁਲਿਸ ਨੇ ਅੰਮ੍ਰਿਤਪਾਲ ਖਿਲਾਫ਼ ਕੀਤਾ ਮਾਮਲਾ ਦਰਜ | Action Punjab

[ad_1]

Punjab Breaking News LIVE: ਪੂਰਾ ਉੱਤਰ ਭਾਰਤ ਇਸ ਸਮੇਂ ਸੀਤ ਲਹਿਰ ਅਤੇ ਸੰਘਣੀ ਧੁੰਦ ਦੀ ਲਪੇਟ ‘ਚ ਹੈ। ਮੌਸਮ ਵਿਭਾਗ ਨੇ ਹੁਣੇ ਹੀ ਸਖ਼ਤ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਪੰਜ ਦਿਨਾਂ ਤੱਕ ਮੌਸਮ ਠੰਢਾ ਰਹੇਗਾ। ਜਿਸ ਕਾਰਨ ਲੋਕਾਂ ਨੂੰ ਜਰੂਰੀ ਕੰਮ ਹੋਣ ’ਤੇ ਘਰੋਂ ਨਿਕਲਣ ਲਈ ਹਿਦਾਇਤ ਦਿੱਤੀ ਗਈ ਹੈ। 

ਸੰਘਣੀ ਧੁੰਦ ਕਾਰਨ ਰੇਲ ਅਤੇ ਹਵਾਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਧੁੰਦ ਕਾਰਨ ਦਿੱਲੀ ਆਉਣ ਵਾਲੀਆਂ ਜਾਂ ਦਿੱਲੀ ਤੋਂ ਉਡਾਣ ਭਰਨ ਵਾਲੀਆਂ ਇਕ ਦਰਜਨ ਫਲਾਈਟਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਘੱਟੋ-ਘੱਟ ਦੋ ਦਰਜਨ ਉਡਾਣਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।

  • Jan 15, 2024 12:00 IST

    ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ

    ਸੀਨੀਅਰ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਹਾਈਕੋਰਟ ਤੋਂ ਉਸ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ, ਜੋ 4 ਜਨਵਰੀ ਨੂੰ ਸੁਭਾਨਪੁਰ ਵਿੱਚ ਉਨ੍ਹਾਂ ਖ਼ਿਲਾਫ਼ ਦਰਜ ਕੀਤੀ ਗਈ ਸੀ। ਅੱਜ ਹਾਈਕੋਰਟ ਨੇ ਖਹਿਰਾ ਦੀ ਇਸ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਅਗਲੇ ਸੋਮਵਾਰ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਖਹਿਰਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਆਪਣੇ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ।

  • Jan 15, 2024 11:57 IST

    ਨਜਾਇਜ਼ ਮਾਈਨਿੰਗ ਮਾਮਲੇ ‘ਚ ਘਿਰੀ ਪੰਜਾਬ ਸਰਕਾਰ, NGT ‘ਚ ਸਿੱਧੂ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ

    ਪੰਜਾਬ ਦੇ ਰੋਪੜ ‘ਚ ਹੋ ਰਹੀ ਨਾਜਾਇਜ਼ ਮਾਈਨਿੰਗ ਦੇ ਮੁੱਦੇ ‘ਤੇ ਪੰਜਾਬ ਸਰਕਾਰ ਘਿਰ ਗਈ ਹੈ। ਇਸ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸਿੱਧੂ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ‘ਚ ਸੁਣਵਾਈ ਹੋਵੇਗੀ। ਸਿੱਧੂ ਨੇ ਮਾਮਲੇ ਵਿੱਚ ਸਰਕਾਰ ਨੂੰ ਧਿਰ ਬਣਾਇਆ ਹੈ। ਉਧਰ ਪੰਜਾਬ ਤੇ ਹਰਿਆਣਾ ਹਾਈਕੋਰਟ ਵੀ ਰੋਪੜ ਨਜਾਇਜ਼ ਮਾਈਨਿੰਗ ਮਾਮਲੇ ਵਿੱਚ ਸਖ਼ਤ ਹੈ। ਹਾਈ ਕੋਰਟ ਨੇ ਸਰਕਾਰ ਤੋਂ ਪਿਛਲੇ 10 ਸਾਲਾਂ ਦੌਰਾਨ ਦਰਜ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਕੇਸਾਂ ਦਾ ਪੂਰਾ ਰਿਕਾਰਡ ਪਹਿਲਾਂ ਹੀ ਤਲਬ ਕੀਤਾ ਹੈ।

  • Jan 15, 2024 11:52 IST

    ਕੈਬਨਿਟ ਮੰਤਰੀ ਅਮਨ ਅਰੋੜਾ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਹੋਇਆ ਜਾਰੀ

    ਕੈਬਨਿਟ ਮੰਤਰੀ ਅਮਨ ਅਰੋੜਾ (aman arora AAP) ਦੀਆਂ ਮੁਸ਼ਕਲਾਂ ਵਿੱਚ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਸੰਗਰੂਰ ਦੇ ਇੱਕ ਸ਼ਖਸ ਹਾਈਕੋਰਟ (high court) ‘ਚ ਪਟੀਸ਼ਨ ਦਾਖਲ ਕਰਕੇ 26 ਜਨਵਰੀ ਗਣਤੰਤਰ ਦਿਹਾੜੇ ‘ਤੇ ਮੰਤਰੀ ਵੱਲੋਂ ਝੰਡਾ ਲਹਿਰਾਉਣ ‘ਤੇ ਰੋਕ ਲਗਾਉਣ ਦੀ ਮੰਗ ਕੀਤੀ। ਪਟੀਸ਼ਨ ‘ਤੇ ਸੁਣਵਾਈ ਅੱਜ ਹੋਈ ਹੈ।ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਕਿਹਾ, ਜੇਕਰ ਅਮਨ ਅਰੋੜਾ ਨੂੰ ਸੁਣਾਈ ਗਈ ਸਜ਼ਾ ‘ਤੇ ਰੋਕ ਨਹੀਂ ਲਗਾਈ ਗਈ ਤਾਂ ਉਹ ਗਣਤੰਤਰ ਦਿਵਸ ‘ਤੇ ਝੰਡਾ ਨਹੀਂ ਲਹਿਰਾਉਣਗੇ। ਕਾਰਜਕਾਰੀ ਚੀਫ਼ ਜਸਟਿਸ ਦੀ ਡਿਵੀਜ਼ਨ ਬੈਂਚ ਨੇ ਇਹ ਹੁਕਮ ਇਸ ਮਾਮਲੇ ਸਬੰਧੀ ਅਨਿਲ ਕੁਮਾਰ ਵੱਲੋਂ ਦਾਇਰ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤੇ।

     

[ad_2]

LEAVE A REPLY

Please enter your comment!
Please enter your name here