Saturday, October 19, 2024
More

    Latest Posts

    ਸਾਧੂ ਸਿੰਘ ਧਰਮਸੋਤ ਦੀਆਂ ਵਧੀਆਂ ਮੁਸ਼ਕਲਾਂ; ਮਨੀ ਲਾਂਡਰਿੰਗ ਮਾਮਲੇ ‘ਚ ED ਨੇ ਕੀਤਾ ਗ੍ਰਿਫ਼ਤਾਰ | ActionPunjab


    ਪੀਟੀਸੀ ਨਿਊਜ਼ ਡੈਸਕ: ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਦੀਆਂ ਮੁਸ਼ਕਲਾਂ ਮੁੜ ਵੱਧ ਗਈਆਂ ਹਨ। ਮਨੀ ਲਾਂਡਰਿੰਗ (Money laundering) ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਸਾਬਕਾ ਮੰਤਰੀ (Former Minister) ਦੇ ਕਾਰਜਕਾਲ ਦੌਰਾਨ ਜੰਗਲਾਤ ਵਿਭਾਗ ‘ਚ ਵੱਡਾ ਘੁਟਾਲਾ ਸਾਹਮਣੇ ਆਉਣ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਵਿਜੀਲੈਂਸ ਵਿਭਾਗ ਨੇ ਗ੍ਰਿਫ਼ਤਾਰ ਕਰ ਲਿਆ ਸੀ।

    ਵਿਜੀਲੈਂਸ ਪਹਿਲਾਂ ਤੋਂ ਹੀ ਇਸ ਮਾਮਲੇ ‘ਚ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਨਵੇਂ ਕਾਨੂੰਨ ਮੁਤਾਬਕ ਹੁਣ ਸਾਬਕਾ ਮੰਤਰੀ ਦੀ ਜ਼ਮਾਨਤ ਹੋਰ ਵੀ ਮੁਸ਼ਕਿਲ ਹੋਣ ਵਾਲੀ ਹੈ ਅਤੇ ਇਸ ਦੇ ਨਾਲ ਹੀ ਕਈ ਅਫ਼ਸਰਾਂ ਦਾ ਨਾਮ ਵੀ ਜਾਂਚ ਦੇ ਘੇਰੇ ‘ਚ ਆ ਸਕਦਾ ਹੈ। 

    ਸੋਮਵਾਰ ਸ਼ਾਮ ਨੂੰ ਈਡੀ ਨੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕਰ ਲਿਆ ਹੈ। ਕੇਂਦਰੀ ਜਾਂਚ ਏਜੰਸੀ ਈਡੀ ਦੀ ਟੀਮ ਨੇ ਜੰਗਲ ਘੁਟਾਲੇ ਦੇ ਮਾਮਲੇ ਵਿੱਚ ਇਹ ਗ੍ਰਿਫ਼ਤਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜਾਂਚ ਏਜੰਸੀ ਨੇ ਇਹ ਗ੍ਰਿਫਤਾਰੀ ਪੰਜਾਬ ‘ਚ ਜੰਗਲਾਤ ਵਿਭਾਗ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਕੀਤੀ ਹੈ।

    ਦੱਸ ਦੇਈਏ ਕਿ 30 ਨਵੰਬਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏ) ਐਕਟ ਦੀਆਂ ਧਾਰਾਵਾਂ ਤਹਿਤ ਜਲੰਧਰ ਦਫ਼ਤਰ ਤੋਂ ਈਡੀ ਦੀਆਂ ਟੀਮਾਂ ਵੱਲੋਂ ਪੰਜਾਬ ਦੇ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਉਸ ਵੇਲੇ ਧਰਮਸੋਤ, ਜੰਗਲਾਤ ਠੇਕੇਦਾਰ ਹਰਮਿੰਦਰ ਸਿੰਘ ਹੈਮੀ ਅਤੇ ਪ੍ਰੈਸ ਰਿਪੋਰਟਰ ਕਮਲਜੀਤ ਸਿੰਘ ਅਤੇ ਕੁਝ ਹੋਰਾਂ ਦੇ ਘਰ ਛਾਪੇਮਾਰੀ ਕੀਤੀ ਗਈ।

    ‘ਆਪ’ ਸਰਕਾਰ ਨੇ ਧਰਮਸੋਤ ਨੂੰ ਜੇਲ੍ਹ ‘ਚ ਡੱਕਿਆ

    ਧਰਮਸੋਤ ਪਹਿਲੇ ਸਾਬਕਾ ਮੰਤਰੀ ਸਨ ਜਿਨ੍ਹਾਂ ਨੂੰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿੱਚ ਜੇਲ੍ਹ ਜਾਣਾ ਪਿਆ ਸੀ। ਈਡੀ ਵੱਲੋਂ ਮਨੀ ਲਾਂਡਰਿੰਗ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਧਰਮਸੋਤ ਦੀ ਅਮਲੋਹ, ਖੰਨਾ ਅਤੇ ਮੁਹਾਲੀ ਵਿੱਚ ਜਾਇਦਾਦਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਈਡੀ ਨੇ ਵੀਬੀ ਤੋਂ ਦਸਤਾਵੇਜ਼ ਵੀ ਲਏ ਹਨ, ਜੋ ਪਹਿਲਾਂ ਹੀ ਘੁਟਾਲੇ ਦੀ ਜਾਂਚ ਕਰ ਰਹੀ ਹੈ। ਵੀਬੀ ਨੇ ਸਾਬਕਾ ਮੰਤਰੀ ਅਤੇ ਅਧਿਕਾਰੀਆਂ ਵਿਰੁੱਧ ਦੋ ਕੇਸ ਦਰਜ ਕੀਤੇ ਸਨ।

    ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਇਲਜ਼ਾਮ

    ਸਾਲ 2023 ਦੇ ਸ਼ੁਰੂ ਵਿੱਚ ਪੰਜ ਵਾਰ ਵਿਧਾਇਕ ਰਹਿ ਚੁੱਕੇ ਧਰਮਸੋਤ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਦੋ ਭਾਰਤੀ ਜੰਗਲਾਤ ਸੇਵਾ IFS ਅਧਿਕਾਰੀਆਂ ਦੇ ਨਾਲ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਇੱਕ ਕਥਿਤ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।

    ਦੱਸ ਦੇਈਏ ਕਿ ਪਿਛਲੇ ਸਾਲ ਨਵੰਬਰ ਵਿੱਚ ਈਡੀ ਦੀ ਟੀਮ ਨੇ ਵੀ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ) ਦੇ ਜਵਾਨਾਂ ਨਾਲ ਮਿਲ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉਪ ਮੰਡਲ ਵਿੱਚ ਗਿਲਜ਼ੀਆਂ ਦੇ ਜੱਦੀ ਪਿੰਡ ਵਿੱਚ ਛਾਪਾ ਮਾਰਿਆ ਸੀ। 

    ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਧਰਮਸੋਤ ਤੋਂ ਬਾਅਦ ਸੂਬੇ ਦੇ ਜੰਗਲਾਤ ਮੰਤਰੀ ਬਣੇ ਗਿਲਜ਼ੀਆਂ ਦੇ ਘਰ ਵੀ ਛਾਪਾ ਮਾਰਿਆ ਗਿਆ ਸੀ।

    ਇਹ ਵੀ ਪੜ੍ਹੋ: 

     ਅਮਰੀਕਾ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ
     ਜਲੰਧਰ ‘ਚ ਭਰਾਵਾਂ ਨੂੰ ਰੋਟੀ ਦੇਣ ਜਾ ਰਹੀ ਨਾਬਾਲਗ ਨਾਲ ਗੈਂਗਰੇਪ, ਬਣਾਈ ਗਈ ਵੀਡੀਓ
     ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ AAP ਤੇ ਕਾਂਗਰਸ ਦਾ ਹੋਇਆ ਗਠਜੋੜ, ਹੋਇਆ ਇਹ ਸਮਝੌਤਾ


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.