Friday, October 18, 2024
More

    Latest Posts

    ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੈਂਕਾਂ ਅੰਦਰ ਵੀ ਛੁੱਟੀ ਐਲਾਨੇ ਪੰਜਾਬ ਸਰਕਾਰ- ਐਡਵੋਕੇਟ ਧਾਮੀ | ActionPunjab


    ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Guru Gobind Singh) ਦੇ ਪ੍ਰਕਾਸ਼ ਗੁਰਪੁਰਬ (Gurpurab) ਮੌਕੇ 17 ਜਨਵਰੀ 2024 ਨੂੰ ਬੈਂਕਾਂ ਅੰਦਰ ਵੀ ਸਰਕਾਰੀ ਛੁੱਟੀ ਐਲਾਨਣ ਲਈ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ। ਇਸ ਸਬੰਧ ਵਿਚ ਵੱਖ-ਵੱਖ ਬੈਂਕ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਵੱਲੋਂ ਸ਼੍ਰੋਮਣੀ ਕਮੇਟੀ ਪਾਸ ਮਾਮਲਾ ਉਠਾਉਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਹਿਮ ਮਾਮਲੇ ਵੱਲ ਗੌਰ ਕਰਨਾ ਚਾਹੀਦਾ ਹੈ।

    ਇਹ ਵੀ ਪੜ੍ਹੋ: ਦਿੱਲੀ ਏਅਰਪੋਰਟ ਤੋਂ ਯਾਤਰਾ ਕਰਨ ਵਾਲੇ ਰੱਖੋ ਧਿਆਨ; ਸੰਘਣੀ ਧੁੰਦ ਕਾਰਨ 30 ਉਡਾਣਾਂ ਲੇਟ, 17 ਰੱਦ 

    ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਲਿਖਿਆ ਪੱਤਰ

    ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਦਾ ਪ੍ਰਕਾਸ਼ ਗੁਰਪੁਰਬ ਸੰਗਤਾਂ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਮੌਕੇ ’ਤੇ ਹਰ ਮੁਲਾਜ਼ਮ ਵਰਗ ਲਈ ਛੁੱਟੀ ਇਕਸਾਰ ਹੋਣੀ ਚਾਹੀਦੀ ਹੈ।

    ਇਹ ਵੀ ਪੜ੍ਹੋ: ਵੱਡੀ ਲਾਪਰਵਾਹੀ! ਵਿਜੀਲੈਂਸ ਜਾਂਚ ਤੋਂ ਪਹਿਲਾਂ ਹੀ ਪਾਵਰਕਾਮ ਦੀ ਫਾਈਲ ਗੁੰਮ, ਫਾਈਲ ‘ਚ ਦੱਸੇ ਜਾ ਰਹੇ ਇਹ ਦਸਤਾਵੇਜ਼

    ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਵੱਖ-ਵੱਖ ਯੂਨੀਅਨਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਇਸ ਵਾਰ ਬੈਂਕਾਂ ਅੰਦਰ ਸਰਕਾਰ ਵੱਲੋਂ ਪ੍ਰਕਾਸ਼ ਗੁਰਪੁਰਬ ਦੀ ਛੁੱਟੀ ਨਹੀਂ ਐਲਾਨੀ ਗਈ, ਜਦਕਿ ਇਸ ਤੋਂ ਪਹਿਲਾਂ ਹਰ ਸਾਲ ਸਰਕਾਰੀ ਤੌਰ ’ਤੇ ਐਲਾਨੀ ਜਾਂਦੀ ਛੁੱਟੀ ਬੈਂਕਾਂ ਅੰਦਰ ਵੀ ਲਾਗੂ ਹੁੰਦੀ ਸੀ। 

    ਇਹ ਵੀ ਪੜ੍ਹੋ: ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਹੋਇਆ ਸੰਪੰਨ

    ਲੋੜੀਂਦੀ ਕਾਰਵਾਈ ਕਰਨ ਦੀ ਕੀਤੀ ਮੰਗ 

    ਉਨ੍ਹਾਂ ਮੁੱਖ ਸਕੱਤਰ ਨੂੰ ਕਿਹਾ ਕਿ ਇਸ ਸਬੰਧ ਵਿਚ ਲੋੜੀਂਦੀ ਕਾਰਵਾਈ ਕੀਤੀ ਜਾਵੇ, ਕਿਉਂਕਿ ਛੁੱਟੀ ਨਾ ਐਲਾਨਣ ਕਰਕੇ ਬੈਂਕਾਂ ਨਾਲ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਅੰਦਰ ਰੋਸ ਦੀ ਭਾਵਨਾ ਦੇ ਨਾਲ-ਨਾਲ ਚੱਲਦੀ ਆ ਰਹੀ ਰਵਾਇਤ ਦੀ ਵੀ ਉਲੰਘਣਾ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਜ਼ਰੂਰੀ ਅਤੇ ਪਹਿਲ ਦੇ ਆਧਾਰ ’ਤੇ ਲਿਆ ਜਾਵੇ।

    ਇਹ ਵੀ ਪੜ੍ਹੋ: ਜਾਣੋ ਕਿਉਂ ਕਰਵਾਈ ਜਾ ਰਹੀ ਹੈ ਰਾਮ ਮੰਦਰ ਦੇ ਉਦਘਾਟਨ ਤੋਂ ਪਹਿਲਾਂ ਪ੍ਰਾਸਚਿਤ ਪੂਜਾ ?


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.