Friday, October 18, 2024
More

    Latest Posts

    SGPC ਪ੍ਰਧਾਨ ਧਾਮੀ ਤੇ ਜਥੇਦਾਰ ਰਘਬੀਰ ਸਿੰਘ ਨੇ ਸ਼੍ਰੀ ਰਾਮ ਤੀਰਥ ਟਰੱਸਟ ਦਾ ਕੀਤਾ ਧੰਨਵਾਦ | ActionPunjab


    ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ, ਮਿਤੀ 22 ਜਨਵਰੀ 2024 ਨੂੰ ਅਯੁੱਧਿਆ (Ayodhya) ਵਿਚ ਹੋ ਰਹੇ ਸ੍ਰੀ ਰਾਮ ਜਨਮ ਭੂਮੀ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਲਈ ਮਿਲੇ ਸੱਦਾ ਪੱਤਰ ਲਈ ਸ੍ਰੀ ਰਾਮ ਜਨਮ ਭੂਮੀ ਤੀਰਥ ਟਰੱਸਟ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਬਿਆਨ ‘ਚ ਆਖਿਆ ਹੈ ਕਿ ਅਸੀਂ ਦਸ ਗੁਰੂ ਸਾਹਿਬਾਨ ਦੁਆਰਾ ਬਖਸ਼ਿਸ਼ ਕੀਤੀ ਇਲਾਹੀ ਗੁਰਬਾਣੀ ਦੇ ਨਿਆਰੇ ਅਤੇ ਨਿਰਾਲੇ ਗੁਰਮਤਿ ਫਲਸਫੇ ਦੇ ਪੈਰੋਕਾਰ ਹੋਣ ਦੇ ਨਾਤੇ, ਸਰਬ-ਸਾਂਝੀਵਾਲਤਾ ਅਤੇ ਅੰਤਰ-ਧਰਮ ਸਦਭਾਵਨਾ ਦੇ ਮੁੱਦਈ ਬਣਦਿਆਂ, ਹਰੇਕ ਧਰਮ ਦੀਆਂ ਮਾਨਤਾਵਾਂ ਦਾ ਸਤਿਕਾਰ ਕਰਦੇ ਹਾਂ।

    ਉਨ੍ਹਾਂ ਆਖਿਆ ਹੈ ਕਿ ਹਰੇਕ ਧਰਮ ਦੇ ਲੋਕਾਂ ਦੇ ਹਿਰਦਿਆਂ ਵਿੱਚ ਆਪਣੇ ਪੈਗੰਬਰ/ ਅਵਤਾਰਾਂ ਦੇ ਪਾਵਨ ਚਰਨਛੋਹ ਪ੍ਰਾਪਤ ਅਸਥਾਨਾਂ ਦੀ ਵਿਸ਼ੇਸ਼ ਮਹਾਨਤਾ, ਅਜ਼ਮਤ ਅਤੇ ਆਸਥਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਆਸਥਾ ਅਤੇ ਪਵਿੱਤਰ ਵਿਸ਼ਵਾਸ ਮੁਬਾਰਕ ਹਨ ਅਤੇ ਅਸੀਂ ਕਾਮਨਾ ਕਰਦੇ ਹਾਂ ਕਿ ਵਿਸ਼ਵ ਵਿਚ ਧਾਰਮਿਕ ਸੁਤੰਤਰਤਾ, ਭਾਈਚਾਰਕ ਸਦਭਾਵਨਾ, ਅਮਨ-ਸ਼ਾਂਤੀ ਅਤੇ ਸਰਬ-ਸਾਂਝੀਵਾਲਤਾ ਕਾਇਮ ਹੋਵੇ, ਜਿਸ ਦੇ ਨਾਲ ਹਰੇਕ ਮਨੁੱਖ ਸੁਤੰਤਰ, ਸੁਰੱਖਿਅਤ ਅਤੇ ਨਿਰਭੈਅ ਹੋ ਕੇ ਆਪਣੇ ਧਾਰਮਿਕ ਰਹਿਬਰਾਂ ਦੀ ਸਿਮਰਤੀ ਵਿੱਚ ਇਕ-ਮਿਕ ਹੁੰਦਿਆਂ ਪਵਿੱਤਰ ਵਿਸ਼ਵਾਸਾਂ ਦੀ ਪਾਲਣਾ ਕਰ ਸਕੇ।

    ਦੱਸ ਦਈਏ ਕਿ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਲਈ ਵਿਸ਼ੇਸ਼ ਸ਼ਖਸੀਅਤਾਂ ਨੂੰ ਭੇਜੇ ਸੱਦਾ ਪੱਤਰਾਂ ਵਿੱਚ ਸਿੱਖਾਂ ਦੇ ਪੰਜਾਂ ਤਖਤਾਂ ਦੇ ਜਥੇਦਾਰਾਂ ਦਾ ਨਾਂ ਵੀ ਸ਼ਾਮਲ ਹੈ, ਜਿਨ੍ਹਾਂ ਨੂੰ ਡਾਕ ਰਾਹੀਂ ਸੱਦਾ ਪੱਤਰ (ram-mandir-invitation) ਮਿਲਿਆ ਸੀ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.