Friday, October 18, 2024
More

    Latest Posts

    ਬੀਮਾਰੀ ਕਾਰਨ 100 ਤੋਂ ਵੱਧ ਪਸ਼ੂਆਂ ਦੀ ਮੌਤ, ਪ੍ਰਸ਼ਾਸਨ ‘ਤੇ ਲਾਪਰਵਾਹੀ ਦਾ ਦੋਸ਼ | Action Punjab


    ਬਠਿੰਡਾ ਦੇ ਪਿੰਡ ਰਾਏਕੇ ਕਲਾਂ ਵਿੱਚ ਲਗਾਤਾਰ ਪਿਛਲੇ ਤਿੰਨ ਹਫਤਿਆਂ ਤੋਂ ਘਰਾਂ ਵਿੱਚ ਰੱਖੇ ਹੋਏ ਪਸ਼ੂਆਂ ਦੀਆਂ ਅਚਾਨਕ ਮੌਤਾਂ ਹੋ ਰਹੀਆਂ ਹਨ, ਜਿਸ ਨੂੰ ਲੈ ਕੇ ਜਿੱਥੇ ਸਾਰਾ ਪਿੰਡ ਸੋਂਗ ਵਿੱਚ ਹੈ ਉਥੇ ਹੀ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਦੇ ਲੋਕ ਵੀ ਇਸ ਬਿਮਾਰੀ ਨਾਲ ਨਜਿੱਠਣ ਲਈ ਲਗਾਤਾਰ ਲੱਗੇ ਹੋਏ ਹਨ।
    ਅੱਜ ਪਿੰਡ ਦੇ ਲੋਕਾਂ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਾਡੇ ਪਿੰਡ ਵਿੱਚ ਅਚਾਨਕ ਪਸ਼ੂਆਂ ਦੀਆਂ ਲਗਾਤਾਰ ਮੌਤਾਂ ਹੋ ਰਹੀਆਂ ਹਨ ਜੋ ਦਿਨ ਬਰ ਦਿਨ ਵੱਧਦੀਆਂ ਜਾ ਰਹੀਆਂ ਹਨ ਨੇ ਜਿੱਥੇ ਸਾਡੀ ਚਿੰਤਾ ਵਧਾਈ ਹੈ ਉਥੇ ਹੀ ਪਸ਼ੂਆਂ ਦਾ ਵੱਡਾ ਨੁਕਸਾਨ ਹੋ ਗਿਆ ਹੈ, ਕਿਉਂਕਿ ਛੋਟੇ-ਛੋਟੇ ਘਰਾਂ ਦੇ ਵਿੱਚ ਗਰੀਬ ਲੋਕਾਂ ਵੱਲੋਂ ਜੋ ਪਸ਼ੂ ਡੰਗਰ ਰੱਖੇ ਹੋਏ ਸਨ ਉਹਨਾਂ ਦੀਆਂ ਮੌਤਾਂ ਤੋਂ ਬਾਅਦ ਘਰਾਂ ਦਾ ਗੁਜ਼ਾਰਾ ਹੋਣਾ ਮੁਸ਼ਕਲ ਹੋ ਗਿਆ ਹੈ ਕਿਉਂਕਿ ਬਹੁਤ ਸਾਰੇ ਸਾਡੇ ਘਰਾਂ ਵਿੱਚ ਸਾਰੇ ਦੇ ਸਾਰੇ ਪਸ਼ੂ ਵੀ ਮਰ ਚੁੱਕੇ ਹਨ ਇਸ ਬਿਮਾਰੀ ਦੀ ਹਜੇ ਤੱਕ ਕਿਸੇ ਨੂੰ ਸਮਝ ਨਹੀਂ ਆਈ ਕਿਉਂਕਿ ਸਾਡੇ ਪਿੰਡ ਵਿੱਚ ਬਣਿਆ ਹੋਇਆ ਪਸ਼ੂ ਹਸਪਤਾਲ ਜਿਸ ਦੇ ਡਾਕਟਰ ਅਤੇ ਸਟਾਫ ਪਿਛਲੇ ਅੱਠ ਨੌ ਮਹੀਨਿਆਂ ਤੋਂ ਸਾਨੂੰ ਕਦੇ ਦਿਖਾਈ ਨਹੀਂ ਦਿੱਤਾ, ਜਿਸ ਦੀ ਸ਼ਿਕਾਇਤ ਵੀ ਅਸੀਂ ਕਰੀ ਹੈ ਕਿਉਂਕਿ ਇੱਕ ਪਸ਼ੂ ਇਕ ਲੱਖ ਰੁਪਏ ਤੋਂ ਲੈ ਕੇ ਡੇਢ ਦੋ ਲੱਖ ਰੁਪਏ ਵਿੱਚ ਮਿਲਦਾ ਹੈ ਅਤੇ ਘਰਾਂ ਵਿੱਚ ਦੁੱਧ ਵੇਚ ਕੇ ਹੀ ਗੁਜ਼ਾਰਾ ਕੀਤਾ ਜਾ ਰਿਹਾ ਸੀ ਜੋ ਹੁਣ ਸਾਡੇ ਲਈ ਬੜਾ ਮੁਸ਼ਕਲ ਹੋ ਗਿਆ ਹੈ ਸਰਕਾਰ ਸਾਡੀ ਬਾਂਹ ਫੜੇ ਅਤੇ ਸਾਡੇ ਮਰੇ ਹੋਏ ਪਸ਼ੂਆਂ ਦਾ ਮੁਆਵਜਾ ਸਾਨੂੰ ਦਿੱਤਾ ਜਾਵੇ ਤਾਂ ਜੋ ਆਪਣੇ ਜਿੰਦਗੀ ਨੂੰ ਦੁਬਾਰਾ ਨਵੇਂ ਸਿਰੇ ਤੋਂ ਸ਼ੁਰੂ ਕੀਤਾ ਜਾਵੇ ।

    ਪਿੰਡ ਦੇ ਲੋਕਾਂ ਨੇ ਕਿਹਾ ਕਿ ਉਹਨਾਂ ਅਧਿਕਾਰੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਸਾਡੇ ਪਿੰਡ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਵੱਲੋਂ ਕਿਸੇ ਕਿਸਮ ਦੀ ਵੈਕਸੀਨੇਸ਼ਨ ਨਹੀਂ ਕੀਤੀ ਗਈ, ਜਿਸ ਦੀ ਪੁਸ਼ਟੀ ਇੱਥੇ ਆਈਆਂ ਹੋਈਆਂ ਟੀਮਾਂ ਅਤੇ ਅਧਿਕਾਰੀਆਂ ਨੇ ਵੀ ਕਰ ਦਿੱਤੀ ਹੈ।

    ਇੱਥੇ ਸਿਰਫ ਕਾਗਜ਼ਾਂ ਵਿੱਚ ਹੀ ਵੈਕਸੀਨੇਸ਼ਨ ਕੀਤੀ ਹੋਈ ਦਿਖਾਈ ਗਈ ਹੈ ਅਸੀਂ ਮੰਗ ਕਰਦੇ ਹਾਂ ਕਿ ਇਹੋ ਜਿਹੇ ਲੋਕਾਂ ਉੱਪਰ ਕ੍ਰਿਮੀਨਲ ਕੇਸ ਕਰਕੇ ਮੁਕਦਮਾ ਚਲਾਇਆ ਜਾਵੇ 
    ਦੂਜੇ ਪਾਸੇ ਮੌਕੇ ਤੇ ਪੁੱਜੇ ਹੋਏ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਅਤੇ ਡਿਪਟੀ ਕਮਿਸ਼ਨਰ ਨੇ ਵੀ ਗੱਲਬਾਤ ਕੀਤੀ।

    ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ  ਦੱਸਿਆ ਕਿ ਹੁਣ ਤੱਕ 82 ਪਸ਼ੂਆਂ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਦੀ ਹਾਲਤ ਠੀਕ ਹੈ ਅਤੇ ਇਸ ਦੇ ਨਾਲ ਹੀ 39 ਸੈਂਪਲ ਵੀ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਿਸਟੀ, ਲੁਧਿਆਣਾ ਅਤੇ ਐਨ.ਆਰ.ਡੀ.ਡੀ.ਐਲ, ਜਲੰਧਰ ਦੀਆਂ ਟੀਮਾਂ ਨੇ ਵੀ ਪਿੰਡ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਪਸ਼ੂਆਂ ਦੇ ਸੈਂਪਲ ਲਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੋਸਟਮਾਰਟਮ ਅਤੇ ਟੈਸਟਿੰਗ ਰਿਪੋਰਟਾਂ ਅਨੁਸਾਰ ਪ੍ਰਭਾਵਿਤ ਪਸ਼ੂਆਂ ਵਿੱਚ ਨਿਮੋਨੀਆ, ਸੈਪਟਿਸੀਮੀਆ, ਥੈਲੇਰਿਸਸ, ਅਨੀਮੀਆ, ਨਾਈਟਰੇਟ ਪੁਆਇਜ਼ਨਿੰਗ ਅਤੇ ਐਫ.ਐਮ.ਡੀ ਦੇ ਲੱਛਣ ਪਾਏ ਗਏ ਹਨ ਅਤੇ ਇਨ੍ਹਾਂ ਰਿਪੋਰਟਾਂ ਦੇ ਨਤੀਜਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਲਾਜ ਕੀਤਾ ਜਾ ਰਿਹਾ ਹੈ।

    ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪਸ਼ੂਆਂ ਨੂੰ ਠੰਢ ਤੋਂ ਬਚਾਉਣ ਦੀ ਅਪੀਲ ਕਰਦਿਆਂ ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਕਿਹਾ ਕਿ ਉਹ ਪਸ਼ੂਧੰਨ ਦੇ ਹੇਠਾਂ ਪਰਾਲੀ ਵਿਛਾਉਣ ਅਤੇ ਪਸ਼ੂਆਂ ਨੇੜੇ ਕਿਸੇ ਵੀ ਤਰ੍ਹਾਂ ਦੀ ਧੂੰਈਂ ਨਾ ਲਾਉਂਣ ਕਿਉਂਕਿ ਇਸ ਨਾਲ ਸਾਹ ਦੀ ਬਿਮਾਰੀ ਹੁੰਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਇਨਫੈਕਸ਼ਨ ਦੀ ਰੋਕਥਾਮ ਲਈ ਪਸ਼ੂਆਂ ਦੇ ਸ਼ੈਲਟਰਾਂ ਦੇ ਫਰਸ਼ ‘ਤੇ ਕੱਪੜੇ ਧੋਣ ਵਾਲੇ ਸੋਡੇ ਦਾ ਛਿੜਕਾਅ ਕਰਨ ਅਤੇ ਪਸ਼ੂਆਂ ਨੂੰ ਯੂਰੀਆ ਯੁਕਤ ਚਾਰਾ ਪਾਉਣ ਤੋਂ ਵੀ ਗੁਰੇਜ਼ ਕਰਨ।  ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਆਖਿਆ ਕਿ ਸਰਕਾਰ ਦੇ ਸੰਭਵ ਮਦਦ ਕਰਨ ਲਈ ਤਿਆਰ ਹੈ ਪਹਿਲਾਂ ਪਸ਼ੂਆਂ ਨੂੰ ਬਚਾਉਣਾ ਅਤੇ ਜੋ ਪਸ਼ੂ ਮਰ ਗਏ ਹਨ ਉਹਨਾਂ ਦੀ ਇਨਕੁਆਇਰੀ ਕਰਾ ਕੇ ਲੋਕਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.