Saturday, September 21, 2024
More

    Latest Posts

    ਸੜਕ ਸੁਰੱਖਿਆ ਫੋਰਸ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ, ਜਾਣੋ ਪੂਰੀ ਜਾਣਕਾਰੀ | Action Punjab


    Sadak Suraksha Force: ਪੰਜਾਬ ਸੜਕ ਸੁਰੱਖਿਆ ਫੋਰਸ ਵਾਲਾ ਪਹਿਲਾਂ ਸੂਬਾ ਬਣ ਗਿਆ ਹੈ। ਦੱਸ ਦਈਏ ਕਿ ਜਲੰਧਰ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ ਹੈ। ਨਾਲ ਹੀ ਇਸ ਸਬੰਧੀ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। 

    ਦੱਸ ਦਈਏ ਕਿ ਇਸ ਫੋਰਸ ਵੱਲੋਂ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕੀਤੀ ਜਾਵੇਗੀ। 112 ਨੰਬਰ ’ਤੇ ਕਾਲ ਕਰਕੇ ਸੜਕ ਸੁਰੱਖਿਆ ਫੋਰਸ ਦੀ ਮਦਦ ਲਈ ਜਾ ਸਕੇਗੀ। ਪੁਲਿਸ ਫੋਰਸ 144 ਵਾਹਨ ਤੇ 5000 ਮੁਲਾਜ਼ਮ ਤੈਨਾਤ ਰਹਿਣਗੇ। ਹਰ 30 ਕਿਲੋਮੀਟਰ ਦੇ ਦਾਇਰ ’ਚ ਸੜਕ ਸੁਰੱਖਿਆ ਫੋਰਸ ਦੀ ਗੱਡੀ ਹੋਵੇਗੀ। 

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਇਹ ਸੜਕ ਸੁਰੱਖਿਆ ਬਲ ਬਣਾਉਣ ਵਾਲਾ ਪਹਿਲਾ ਸੂਬਾ ਹੋਵੇਗਾ – ਸੜਕ ਸੁਰੱਖਿਆ ਫੋਰਸ। ਅੱਜ 117 ਵਾਹਨ ਲਾਂਚ ਕੀਤੇ ਗਏ ਹਨ। ਮੈਨੂੰ ਉਮੀਦ ਹੈ ਕਿ ਅਸੀਂ ਪੰਜਾਬ ਵਿੱਚ ਸੜਕਾਂ ਨੂੰ ਸੁਰੱਖਿਅਤ ਬਣਾ ਸਕਦੇ ਹਾਂ। 

    ਇਹ ਵੀ ਪੜ੍ਹੋ: ਹੁਸ਼ਿਆਰਪੁਰ ’ਚ ਵਾਪਰਿਆ ਭਿਆਨਕ ਹਾਦਸਾ, ਕਾਰ ’ਚ ਸਵਾਰ 4 ਲੋਕ ਜ਼ਿੰਦਾ ਸੜੇ




    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.