Saturday, September 21, 2024
More

    Latest Posts

    ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਚੌਥਾ ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ | Action Punjab


    ਮੁਹਾਲੀ: ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ (International Sikh Sports Council) ਵੱਲੋਂ ਚੌਥਾ ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ (Kesadhari Gold Cup Hockey Tournament) 1 ਫਰਵਰੀ ਤੋਂ 5 ਫਰਵਰੀ 2024 ਤੱਕ ਮੁਹਾਲੀ ਦੇ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ। ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋ ਕਰਵਾਏ ਜਾ ਰਹੇ ਇਸ ਪੰਜ ਰੋਜ਼ਾ ਵਿਸਵ ਕੇਸਾਧਾਰੀ ਹਾਕੀ ਟੂਰਨਾਮੈਂਟ ਵਿੱਚ ਸਾਮਲ ਹੋਣ ਲਈ ਸਾਰਿਆ ਨੂੰ ਹਾਰਦਿਕ ਸੱਦਾ ਦਿੱਤਾ ਗਿਆ ਹੈ। ਇਸ ਟੂਰਨਾਮੈਂਟ ਦਾ ਫਾਈਨਲ 5 ਫਰਵਰੀ ਨੂੰ ਸੀਨੀਅਰ ਬਲਬੀਰ ਸਿੰਘ ਇੰਟਰਨੈਸ਼ਨਲ ਹਾਕੀ ਸਟੇਡੀਅਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਵਿਖੇ ਹੋਵੇਗਾ। ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਦੇ ਡਾਇਰੈਕਟਰਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਜਸਬੀਰ ਸਿੰਘ ਮੁਹਾਲੀ ਨੇ ਕਿਹਾ ਕਿ ਭਾਰੀ ਬਾਰਸ਼ ਹੋਣ ਕਰ ਕੇ ਅੱਜ ਸਿਰਫ ਪਹਿਲਾ ਮੈਚ ਹੀ ਸ਼ੁਰੂ ਹੋ ਪਾਇਆ।

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.