Saturday, October 19, 2024
More

    Latest Posts

    ਪੰਜਾਬ ’ਚ ਸਫ਼ਰ ਕਰਨ ਵਾਲਿਆਂ ਨੂੰ ਹੋਰ ਹੋਵੇਗੀ ਮੁਸ਼ਕਿਲ, ਹੜਤਾਲ ’ਤੇ ਗਏ PRTC ਦੇ ਕੱਚੇ ਮੁਲਾਜ਼ਮ | Action Punjab


    PRTC PUNBUS Strike: ਪੰਜਾਬ ’ਚ ਸਫਰ ਕਰਨ ਵਾਲਿਆਂ ਨੂੰ ਇੱਕ ਵਾਰ ਫਿਰ ਤੋਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦੱਸ ਦਈਏ ਕਿ ਪੀਆਰਟੀਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਇੱਕ ਵਾਰ ਫਿਰ ਤੋਂ ਹੜਤਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪੀਆਰਟੀਸੀ ਚੰਡੀਗੜ੍ਹ ਡਿੱਪੂ ਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। 

    ਕੱਚੇ ਮੁਲਾਜਮਾਂ ਵਲੋਂ ਕੀਤੀ ਗਈ ਹੜਤਾਲ

    ਦੱਸ ਦਈਏ ਕਿ ਆਪਣੀਆਂ ਮੰਗਾਂ ਅਤੇ ਡਿੱਪੂ ’ਤੇ ਆਉਣ ਵਾਲੀਆਂ ਪਰੇਸ਼ਾਨੀਆਂ ਨੂੰ ਲੈ ਕੇ ਉਨ੍ਹਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਇਸ ਐਲਾਨ ਮਗਰੋਂ ਚੰਡੀਗੜ੍ਹ ਤੋਂ ਚੱਲਣ ਵਾਲੀਆਂ ਪੀਆਰਟੀਸੀ ਦੀਆਂ ਬੱਸਾਂ ਬੰਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਹੈ ਕਿ ਜੇਕਰ ਉਨ੍ਹਾਂਂ ਦੀਆਂ ਮੰਗਾਂ ਨੂੰ ਲੈਕੇ ਸੁਣਵਾਈ ਨਹੀਂ ਹੋਈ ਤਾਂ ਭਲਕੇ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 

    ਇਹ ਵੀ ਪੜ੍ਹੋ: ਚੰਡੀਗੜ੍ਹ ਮੇਅਰ ਚੋਣ ਮਾਮਲਾ; ਅੱਜ ਦਿੱਲੀ ’ਚ AAP ਦਾ ਮੁਜ਼ਾਹਰਾ, ਦਿੱਲੀ ਪੁਲਿਸ ਨੇ ਨਹੀਂ ਦਿੱਤੀ ਪ੍ਰਦਰਸ਼ਨ ਦੀ ਇਜਾਜ਼ਤ

    52 ਸਵਾਰੀਆਂ ਦੇ ਫੈਸਲੇ ਤੋਂ ਪਹਿਲਾਂ ਹੀ ਪਰੇਸ਼ਾਨ ਹਨ ਲੋਕ 

    ਕਾਬਿਲੇਗੌਰ ਹੈ ਕਿ ਪਹਿਲਾਂ ਬੱਸਾਂ ’ਚ ਸਫਰ ਕਰਨ ਵਾਲੇ ਲੋਕ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੀਆਂ ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ ਨਾ ਚੜ੍ਹਾਏ ਜਾਣ ਦੇ ਫ਼ੈਸਲੇ ਤੋਂ ਪਰੇਸ਼ਾਨ ਹਨ। ਸਵੇਰੇ ਨੌਕਰੀਪੇਸ਼ਾ ਅਤੇ ਹੋਰ ਕੰਮਕਾਰ ਲਈ ਜਾਣ ਵਾਲੇ ਲੋਕਾਂ ਨੂੰ ਕਈ-ਕਈ ਘੰਟੇ ਸੜਕਾਂ ’ਤੇ ਖੁਆਰ ਹੋਣਾ ਪੈਂਦਾ ਹੈ। ਦੂਜੇ ਪਾਸੇ ਹੜਤਾਲ ਕਾਰਨ ਲੋਕਾਂ ਨੂੰ ਹੋਰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।

    ਇਹ ਵੀ ਪੜ੍ਹੋ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ Drippy ਰਿਲੀਜ਼, ਤੁਸੀਂ ਵੀ ਸੁਣੋ


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.