Saturday, September 21, 2024
More

    Latest Posts

    ਅਦਾਲਤ ‘ਚ ਪੇਸ਼ ਨਾ ਹੋਣ ‘ਤੇ ‘ਆਪ’ ਵਿਧਾਇਕ ‘ਟੋਂਗ’ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ | Action Punjab


    AAP MLA Dalbir Singh Tong arrest warrant released: ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਬੀਰ ਸਿੰਘ ਟੋਂਗ ਦੀ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਅਦਾਲਤ ਵਿਚ ਪੇਸ਼ ਨਾ ਹੋਣ ‘ਤੇ ਸਖ਼ਤ ਰੁੱਖ ਅਖ਼ਤਿਆਰ ਕਰਦਿਆਂ ਇਹ ਫੈਸਲਾ ਲਿਆ ਗਿਆ ਹੈ। ਜਸਟਿਸ ਬਿਕਰਮਦੀਪ ਸਿੰਘ ਦੀ ਕੋਰਟ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰਟ ਨੇ ਪੁਲਿਸ ਨੂੰ ਝਾੜ ਪਾਉਂਦਿਆਂ ਇਹ ਵੀ ਪੁੱਛਿਆ ਕਿ ਜਦੋਂ ‘ਆਪ’ ਵਿਧਾਇਕ 26 ਜਨਵਰੀ ਨੂੰ ਮੁੱਖ ਮਹਿਮਾਨ ਵਜੋਂ ਗਣਤੰਤਰ ਦਿਵਸ ਦੇ ਸਰਕਾਰੀ ਸਮਾਗਮਾਂ ‘ਚ ਸ਼ਾਮਲ ਹੋਇਆ ਇਸ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ। ਹੁਣ 17 ਫਰਵਰੀ ਨੂੰ ਮਾਮਲੇ ਦੀ ਅਗਲੀ ਸੁਣਵਾਈ ਰੱਖੀ ਗਈ ਹੈ। ਦੱਸ ਦੇਈਏ ਕਿ ਦੋ ਸਾਲ ਪੁਰਾਣੇ ਚੈੱਕ ਬਾਊਂਸ ਦੇ ਇੱਕ ਮਾਮਲੇ ‘ਚ ‘ਆਪ’ ਵਿਧਾਇਕ ਨੂੰ ਬਾਰ ਬਾਰ ਪੇਸ਼ ਹੋਣ ਦੇ ਸੰਮਨ ਜਾਰੀ ਹੋਣ ਮਗਰੋਂ ਵੀ ਜਦੋਂ ਉਹ ਬਾਬਾ ਬਕਾਲਾ ਦੇ ਜੁਡੀਸ਼ੀਅਲ ਕੋਰਟ ਕੰਮਲੈਕਸ ‘ਚ ਸਿਵਿਲ ਜੱਜ ਜਸਟਿਸ ਬਿਕਰਮਦੀਪ ਸਿੰਘ ਦੀ ਅਦਾਲਤ ‘ਚ ਪੇਸ਼ ਹੋਣ ‘ਚ ਅਸਫ਼ਲ ਰਹੇ ਹਨ ਤਾਂ ਉਨ੍ਹਾਂ ਖ਼ਿਲਾਫ਼ ਇਹ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ SHO ਬਿਆਸ ਨੂੰ ਇਹ ਹੁਕਮ ਵੀ ਜਾਰੀ ਕੀਤੇ ਗਏ ਹਨ ਕਿ ‘ਆਪ’ ਵਿਧਾਇਕ ਨੂੰ ਹਰ ਹਾਲ ਵਿੱਚ ਗ੍ਰਿਫਤਾਰ ਕਰ ਕੇ ਅਦਾਲਤ ‘ਚ ਪੇਸ਼ ਕੀਤਾ ਜਾਣਾ ਚਾਹੀਦਾ ਹੈ। 

    – ACTION PUNJAB NEWS

     




    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.