Sunday, February 25, 2024
More

    Latest Posts

    ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਗੁਰਪ੍ਰੀਤ ਸਿੰਘ ਗੋਪੀ ਨੂੰ ਬਲਾਕ ਸ਼ੰਭੂ ਦਾ ਮੀਤ ਪ੍ਰਧਾਨ ਤੇ ਗੁਰਪ੍ਰੀਤ ਸਿੰਘ ਮਾਣਾ ਪਿੰਡ ਡਾਹਰੀਆ ਦਾ ਇਕਾਈ ਪ੍ਰਧਾਨ ਕੀਤਾ ਨਿਯੁਕਤ

    ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਗੁਰਪ੍ਰੀਤ ਸਿੰਘ ਗੋਪੀ ਨੂੰ ਬਲਾਕ ਸ਼ੰਭੂ ਦਾ ਮੀਤ ਪ੍ਰਧਾਨ ਤੇ ਗੁਰਪ੍ਰੀਤ ਸਿੰਘ ਮਾਣਾ ਪਿੰਡ ਡਾਹਰੀਆ ਦਾ ਇਕਾਈ ਪ੍ਰਧਾਨ ਨਿਯੁਕਤ

    ਘਨੌਰ 5 ਫਰਵਰੀ (ਗੁਰਪ੍ਰੀਤ ਧੀਮਾਨ)

    ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਜ਼ਿਲਾ ਪ੍ਰਧਾਨ ਬੂਟਾ ਸਿੰਘ ਖਰਾਜਪੁਰ ਦੀ ਅਗਵਾਈ ਹੇਠ ਪਿੰਡ ਡਾਹਰੀਆਂ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਭਾਰਤੀ ਕਿਸਾਨ ਮਜ਼ਦੂਰੀ ਯੂਨੀਅਨ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਮੁੱਖ ਮਹਿਮਾਨ ਵੱਜੋਂ ਸਿਰਕਤ ਕੀਤੀ। ਇਸ ਮੀਟਿੰਗ ਦੌਰਾਨ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ ਪ੍ਰਧਾਨ ਬੂਟਾ ਸਿੰਘ ਖਰਾਜਪੁਰ ਵੱਲੋਂ ਗੁਰਪ੍ਰੀਤ ਸਿੰਘ ਨੂੰ ਬਲਾਕ ਸ਼ੰਭੂ ਦਾ ਮੀਤ ਪ੍ਰਧਾਨ ਥਾਪਿਆ ਗਿਆ ਅਤੇ ਗੁਰਪ੍ਰੀਤ ਸਿੰਘ ਮਾਣਾ ਨੂੰ ਪਿੰਡ ਡਾਹਰੀਆਂ ਇਕਾਈ ਪ੍ਰਧਾਨ ਲਗਾਇਆ ਗਿਆ। ਇਸ ਮੌਕੇ ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਨੇ ਕਿਹਾ ਕਿ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਗੁਰਪ੍ਰੀਤ ਸਿੰਘ ਨੂੰ ਬਲਾਕ ਸ਼ੰਭੂ ਦਾ ਮੀਤ ਪ੍ਰਧਾਨ ਲਗਾਇਆ ਗਿਆ ਹੈ ਅਤੇ ਗੁਰਪ੍ਰੀਤ ਸਿੰਘ ਮਾਣਾ ਨੂੰ ਪਿੰਡ ਡਾਹਰੀਆਂ ਦਾ ਇਕਾਈ ਪ੍ਰਧਾਨ ਲਗਾਇਆ ਗਿਆ। ਜਿਸ ਤੇ ਮੈਂ ਦੋਨਾਂ ਨੂੰ ਮੁਬਾਰਕਬਾਦ ਦਿੰਦਾ ਹਾਂ ਤੇ ਉਮੀਦ ਕਰਦਾ ਹਾਂ ਕਿ ਜਿਸ ਤਰ੍ਹਾਂ ਹੁਣ ਆਪਣੀਆਂ ਸੇਵਾਵਾਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਰਹੇ ਹਨ ਅਤੇ ਹੁਣ ਉਸ ਤੋਂ ਵੀ ਜਿਆਦਾ ਆਪਣੀਆਂ ਸੇਵਾਵਾਂ ਦੇਣਗੇ ਅਤੇ ਜਿੱਥੇ ਵੀ ਕਿਸੇ ਵੀ ਵਿਅਕਤੀ ਨੂੰ ਪਰੇਸ਼ਾਨੀ ਜਾਂ ਫਿਰ ਕਿਸੇ ਤਰਹਾਂ ਦੀ ਦਿੱਕਤ ਆਉਂਦੀ ਹੈ ਤਾਂ ਉਥੇ ਪਹੁੰਚ ਕੇ ਉਹਨਾਂ ਦੀ ਮਦਦ ਕਰਨਗੇ।

    ਇਸ ਮੌਕੇ ਤੇ ਨਵ ਨਿਯੁਕਤ ਬਲਾਕ ਸ਼ੰਭੂ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਪਿੰਡ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਮਾਣਾ ਨੇ ਕਿਹਾ ਕਿ ਜੋ ਵੀ ਜਿੰਮੇਵਾਰੀ ਉਹਨਾਂ ਨੂੰ ਦਿੱਤੀ ਗਈ ਹੈ ਉਸ ਤੇ ਅਸੀਂ ਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਪੰਜਾਬ ਪ੍ਰਧਾਨ ਦਿਲਬਾਗ ਸਿੰਘ ਗਿੱਲ ਅਤੇ ਜ਼ਿਲ੍ਾ ਪ੍ਰਧਾਨ ਬੂਟਾ ਸਿੰਘ ਖਰਾਜਪੁਰ ਦਾ ਧੰਨਵਾਦ ਕਰਦੇ ਹਾਂ ਅਤੇ ਉਹਨਾਂ ਨੂੰ ਜੋ ਵੀ ਜਿੰਮੇਵਾਰੀ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਵੱਲੋਂ ਦਿੱਤੀ ਗਈ ਹੈ ਉਸਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ।ਇ

    ਸ ਮੌਕੇ ਤੇ ਉਹਨਾਂ ਨਾਲ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਬਲਕਾਰ ਸਿੰਘ ਬੈਂਸ,ਗੁਰਦੀਪ ਸਿੰਘ ਮਰਦਾਂਪੁਰ,ਲੱਖਾ ਸੋਂਟੀ,ਬੂਟਾ ਅਲੀਮਾਜਰਾ,ਹਰਦੇਵ ਸਿੰਘ ਸਰਪੰਚ ਅਲੀਮਾਜਰਾ,ਲਖਵਿੰਦਰ ਸਿੰਘ ਸਰਪੰਚ ਆਦਿ ਹੋਰ ਵੀ ਮੌਜੂਦ ਸਨ।

    Gurpreet Dhiman
    Author: Gurpreet Dhiman

    Latest Posts

    Don't Miss

    Stay in touch

    To be updated with all the latest news, offers and special announcements.