Monday, February 26, 2024
More

  Latest Posts

  ਹਰਸਿਮਰਤ ਕੌਰ ਬਾਦਲ ਨੂੰ ਮਿਲਿਆ ‘ਸਰਵੋਤਮ ਮਹਿਲਾ ਸੰਸਦ ਮੈਂਬਰ’ ਦਾ ਐਵਾਰਡ | Action Punjab


  Lokmat Parliamentary Award 2023: ਲੋਕਮਤ ਪਾਰਲੀਮੈਂਟਰੀ ਐਵਾਰਡ 2023 ਦੇ ਪੰਜਵੇਂ ਐਡੀਸ਼ਨ ‘ਚ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਸਭ ਤੋਂ ਵਧੀਆ ਮਹਿਲਾ ਸੰਸਦ ਮੈਂਬਰ ਵੱਜੋਂ ਚੁਣਿਆ ਗਿਆ। ਇਹ ਐਵਾਰਡ ਰਾਜਧਾਨੀ ਦਿੱਲੀ ਵਿੱਚ ਕਰਵਾਏ ਪੁਰਸਕਾਰ ਵੰਡ ਸਮਾਰੋਹ ਦੌਰਾਨ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਵੱਲੋਂ ਦਿੱਤੇ ਗਏ। ਇਸ ਮੌਕੇ ਸਿਆਸੀ ਖੇਤਰ ਦੀਆਂ ਕਈ ਦਿੱਗਜ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।

  ਹਰਸਿਮਰਤ ਕੌਰ ਬਾਦਲ ਨੂੰ ਸਰਵੋਤਮ ਮਹਿਲਾ ਸੰਸਦ ਮੈਂਬਰ ਚੁਣਿਆ ਗਿਆ। ਉਹ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਮੈਂਬਰ ਹਨ। ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ। ਉਨ੍ਹਾਂ ਨੇ 17 ਸਤੰਬਰ 2020 ਨੂੰ ਕੁਝ ਕਿਸਾਨ ਸੰਬੰਧੀ ਆਰਡੀਨੈਂਸਾਂ ਅਤੇ ਕਾਨੂੰਨਾਂ ਦਾ ਵਿਰੋਧ ਕਰਨ ਲਈ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ।

  ਉਨ੍ਹਾਂ ਨੇ ਆਪਣਾ ਸਿਆਸੀ ਜੀਵਨ 2009 ਦੀਆਂ ਬਠਿੰਡਾ ਲੋਕ ਸਭਾ ਚੋਣਾਂ ਨਾਲ ਸ਼ੁਰੂ ਕੀਤਾ ਸੀ। ਉਹ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਰਣਇੰਦਰ ਸਿੰਘ ਨੂੰ 120,960 ਵੋਟਾਂ ਨਾਲ ਹਰਾਉਣ ਤੋਂ ਬਾਅਦ ਬਠਿੰਡਾ ਹਲਕੇ ਤੋਂ 15ਵੀਂ ਲੋਕ ਸਭਾ ਲਈ ਚੁਣੇ ਗਏ ਸਨ। ਉਨ੍ਹਾਂ ਦਾ ਪਹਿਲਾ ਭਾਸ਼ਣ 3 ਦਸੰਬਰ 2009 ਨੂੰ ਸੀ, ਜਿੱਥੇ ਉਨ੍ਹਾਂ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਅਤੇ ਬਚੇ ਹੋਏ ਲੋਕਾਂ ਬਾਰੇ ਆਪਣੀ ਚਿੰਤਾ ਪ੍ਰਗਟ ਕੀਤੀ ਸੀ।

  ਧੀਆਂ ਨੂੰ ਵੀ ਪੁੱਤਰਾਂ ਵਾਂਗ ਪਿਆਰ ਕਰਨ ਤੇ ਸਮਾਜ ‘ਚ ਧੀਆਂ ਨੂੰ ਵੀ ਬਰਾਬਰ ਦਾ ਸਤਿਕਾਰ ਦਿਵਾਉਣ ਲਈ ਇੱਕ ਸਮਾਜਿਕ ਜਾਗਰੀਤੀ ਲਈ ਉਨ੍ਹਾਂ ਨੇ ਸਾਲ 2008 ‘ਚ ‘ਨੰਨ੍ਹੀ ਛਾਂ’ ਲਹਿਰ ਦੀ ਸ਼ੁਰੂਆਤ ਵੀ ਕੀਤੀ ਸੀ। ਇੰਡੀਅਨ ਨੈਸ਼ਨਲ ਕਾਂਗਰਸ-ਪੀਪਲਜ਼ ਪਾਰਟੀ ਆਫ਼ ਪੰਜਾਬ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੂੰ ਹਰਾ ਕੇ ਬਾਦਲ 2014 ਵਿੱਚ ਬਠਿੰਡਾ ਤੋਂ ਸੰਸਦ ਮੈਂਬਰ ਵਜੋਂ ਮੁੜ ਚੁਣੇ ਗਏ ਹਨ।


  actionpunjab
  Author: actionpunjab

  Latest Posts

  Don't Miss

  Stay in touch

  To be updated with all the latest news, offers and special announcements.