Thursday, February 29, 2024
More

    Latest Posts

    ਵੋਟਿੰਗ ਤੋਂ ਇੱਕ ਦਿਨ ਪਹਿਲਾਂ ਬਲੋਚਿਸਤਾਨ ਵਿੱਚ ਦੋ ਘਾਤਕ ਧਮਾਕੇ, ਕਈਆਂ ਦੀ ਮੌਤ | Action Punjab


    Bomb blasts in Pakistan: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਆਮ ਚੋਣਾਂ ਤੋਂ ਪਹਿਲਾਂ ਦੋ ਬੰਬ ਧਮਾਕਿਆਂ ‘ਚ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦਾ ਇਹ ਅੰਕੜਾ ਅਜੇ ਹੋਰ ਵੱਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

    ਪਿਸ਼ਿਨ ਜ਼ਿਲ੍ਹੇ ਵਿੱਚ ਇੱਕ ਆਜ਼ਾਦ ਉਮੀਦਵਾਰ ਦੇ ਪਾਰਟੀ ਦਫ਼ਤਰ ਦੇ ਸਾਹਮਣੇ ਹੋਏ ਪਹਿਲੇ ਧਮਾਕੇ ਵਿੱਚ 14 ਲੋਕਾਂ ਦੀ ਮੌਤ ਹੋ ਗਈ ਸੀ। ਇੱਕ ਦੂਜੇ ਧਮਾਕੇ ਵਿੱਚ ਲਗਭਗ 150 ਕਿਲੋਮੀਟਰ ਦੂਰ ਕਿਲ੍ਹਾ ਸੈਫ ਉੱਲਾ ਜ਼ਿਲ੍ਹੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਦੋ ਧਮਾਕਿਆਂ ਵਿੱਚ ਕਈ ਹੋਰ ਜ਼ਖ਼ਮੀ ਵੀ ਹੋਏ ਹਨ।

    ਪਹਿਲਾ ਧਮਾਕਾ…. 

    ਅਫਗਾਨ ਸਰਹੱਦ ਦੇ 100 ਕਿਲੋਮੀਟਰ ਦੱਖਣ-ਪੂਰਬ ਵਿੱਚ ਸਥਿਤ ਪਿਸ਼ਿਨ ਵਿੱਚ ਹੋਏ ਹਮਲੇ ਦੀ ਅਜੇ ਤੱਕ ਕਿਸੇ ਸਮੂਹ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਸੂਬਾਈ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਮਲੇ ‘ਚ ਖ਼ਬਰ ਲਿਖੇ ਜਾਣ ਤੱਕ 25 ਲੋਕ ਜ਼ਖਮੀ ਵੀ ਹੋਏ ਹਨ। ਪਹਿਲਾ ਧਮਾਕਾ ਇੱਕ ਸਥਾਨਕ ਆਜ਼ਾਦ ਉਮੀਦਵਾਰ ਦੇ ਚੋਣ ਦਫ਼ਤਰ ਦੇ ਬਾਹਰ ਹੋਇਆ।

    ਦੂਜਾ ਧਮਾਕਾ….. 

    ਦੂਜੇ ਧਮਾਕੇ ਦੇ ਵੇਰਵੇ ਅਜੇ ਸਾਹਮਣੇ ਆ ਰਹੇ ਹਨ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਇੱਕ ਕੌਮਾਂਤਰੀ ਨਿਊਜ਼ ਏਜੰਸੀ ਨੂੰ ਦੱਸਿਆ ਕਿ ਇਹ ਧਮਾਕਾ ਕਿਲ੍ਹਾ ਸੈਫ ਉੱਲਾ ਦੇ ਮੁੱਖ ਬਾਜ਼ਾਰ ਵਿੱਚ ਹੋਇਆ ਹੈ, ਜਿਸ ਵਿੱਚ ਜੇਯੂਆਈ-ਐਫ ਪਾਰਟੀ ਦੇ ਚੋਣ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਗਿਆ।

    ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੋਹਾਂ ਸੂਬਿਆਂ ‘ਚ ਵੀਰਵਾਰ ਨੂੰ ਹੋਣ ਵਾਲੀਆਂ ਵੋਟਾਂ ਤੋਂ ਬਾਅਦ ਪਿਛਲੇ ਇਕ ਹਫਤੇ ‘ਚ ਹਿੰਸਕ ਘਟਨਾਵਾਂ ਹੋਈਆਂ ਹਨ। ਪੁਲਿਸ ਧਮਾਕਿਆਂ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ ਹੈ। ਇਨ੍ਹਾਂ ਘਾਤਕ ਬੰਬ ਧਮਾਕਿਆਂ ਤੋਂ ਬਾਅਦ ਵੀ ਬਲੋਚਿਸਤਾਨ ਸਰਕਾਰ ਨੇ ਕਿਹਾ ਕਿ ਵੋਟਿੰਗ ਪ੍ਰਕ੍ਰਿਆ ਨੂੰ ਯੋਜਨਾ ਮੁਤਾਬਕ ਅੱਗੇ ਵਧਾਇਆ ਜਾਵੇਗਾ।

    ਸੂਬਾਈ ਸੂਚਨਾ ਮੰਤਰੀ ਜਾਨ ਅਚਕਜ਼ਈ ਨੇ X (ਪਹਿਲਾਂ ਟਵਿੱਟਰ) ‘ਤੇ ਪੋਸਟ ਕਰਦਿਆਂ ਲਿਖਿਆ, “ਵਿਸ਼ਵਾਸ ਰੱਖੋ, ਅਸੀਂ ਅੱਤਵਾਦੀਆਂ ਨੂੰ ਇਸ ਮਹੱਤਵਪੂਰਨ ਲੋਕਤੰਤਰੀ ਪ੍ਰਕਿਰਿਆ ਨੂੰ ਕਮਜ਼ੋਰ ਕਰਨ ਜਾਂ ਇਸ ਨੂੰ ਤੋੜਨ ਦੀ ਇਜਾਜ਼ਤ ਨਹੀਂ ਦੇਵਾਂਗੇ।”

     




    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.