Wednesday, October 9, 2024
More

    Latest Posts

    ਮੋਹਾਲੀ ਦੀ ਸਾਬਕਾ DSP ਰਾਕਾ ਗੇਰਾ ਨੂੰ 6 ਸਾਲ ਕੈਦ ਅਤੇ ਇੱਕ ਲੱਖ ਜੁਰਮਾਨਾ | ActionPunjab


    ਚੰਡੀਗੜ੍ਹ: ਸੀਬੀਆਈ (CBI) ਦੀ ਵਿਸ਼ੇਸ਼ ਅਦਾਲਤ ਨੇ ਬੁੱਧਵਾਰ 13 ਸਾਲ ਪੁਰਾਣੇ ਰਿਸ਼ਵਤ ਕਾਂਡ ਮਾਮਲੇ ਵਿੱਚ ਮੋਹਾਲੀ ਦੀ ਸਾਬਕਾ ਡੀਐਸਪੀ ਰਾਕਾ ਗੇਰਾ (Former DSP Raka Gera) ਨੂੰ 6 ਸਾਲ ਦੀ ਸਜ਼ਾ ਦਾ ਫੈਸਲਾ ਸੁਣਾਇਆ ਹੈ। ਨਾਲ ਹੀ ਫੈਸਲੇ ਵਿੱਚ ਅਦਾਲਤ ਨੇ ਦੋ ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ। ਦੱਸ ਦਈਏ ਬੀਤੇ ਦਿਨ ਅਦਾਲਤ ਨੇ ਸਾਬਕਾ ਡੀਐਸਪੀ ਨੂੰ ਰਿਸ਼ਵਤ (Bribery) ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਅੱਜ ਸਜ਼ਾ ਸੁਣਾਈ ਗਈ।

    ਦੱਸ ਦਈਏ ਕਿ ਡੀਐਸਪੀ ਦੇ ਘਰੋਂ ਸੀਬੀਆਈ ਰਿਸ਼ਵਤ ਕਾਂਡ ਤੋਂ ਬਾਅਦ ਛਾਪੇ ਦੌਰਾਨ ਨਕਦੀ, ਸ਼ਰਾਬ ਅਤੇ ਹਥਿਆਰ ਮਿਲੇ ਸਨ। ਮੋਹਾਲੀ ਦੀ ਸਾਬਕਾ ਡੀਐਸਪੀ ਰਾਕਾ ਗੇਰਾ ਨੂੰ ਸੋਮਵਾਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 1 ਲੱਖ ਰੁਪਏ ਦੇ ਰਿਸ਼ਵਤ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਸੀਬੀਆਈ ਨੇ 2011 ਵਿੱਚ ਉਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਉਦੋਂ ਤੋਂ ਇਹ ਕੇਸ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲ ਰਿਹਾ ਸੀ।

    ਪੰਜਾਬ-ਹਰਿਆਣਾ ਹਾਈਕੋਰਟ ਨੇ ਮਾਮਲੇ ‘ਚ ਸੁਣਵਾਈ ‘ਤੇ ਲਾਈ ਸੀ 5 ਸਾਲ ਦੀ ਰੋਕ

    ਹਾਲਾਂਕਿ ਇਸ ਮਾਮਲੇ ਦੀ ਸੁਣਵਾਈ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਰੀਬ 5 ਸਾਲ ਤੱਕ ਰੋਕ ਲਗਾ ਦਿੱਤੀ ਸੀ। ਪਰ ਅਗਸਤ 2023 ਵਿੱਚ ਪਾਬੰਦੀ ਹਟਾ ਦਿੱਤੀ ਗਈ ਸੀ ਅਤੇ ਕੇਸ ਚੱਲਦਾ ਰਿਹਾ। ਉਸ ਸਮੇਂ ਸੀਬੀਆਈ ਨੇ ਰਾਕਾ ਗੇਰਾ ਦੇ ਘਰ ਵੀ ਛਾਪੇਮਾਰੀ ਕੀਤੀ ਸੀ। ਸੀਬੀਆਈ ਨੇ ਉਸ ਦੇ ਘਰੋਂ ਵੱਡੀ ਮਾਤਰਾ ਵਿੱਚ ਨਕਦੀ, ਸ਼ਰਾਬ ਦੀਆਂ 53 ਬੋਤਲਾਂ ਅਤੇ ਵੱਡੀ ਗਿਣਤੀ ਵਿੱਚ ਹਥਿਆਰ ਅਤੇ ਕਾਰਤੂਸ ਬਰਾਮਦ ਕੀਤੇ ਸਨ।

    ਘਰੋਂ 90 ਲੱਖ ਦੀ ਮਿਲੀ ਸੀ ਨਕਦੀ

    ਸੀਬੀਆਈ ਮੁਤਾਬਕ ਉਨ੍ਹਾਂ ਨੂੰ ਰਾਕਾ ਗੇਰਾ ਦੇ ਘਰੋਂ ਕਰੀਬ 90 ਲੱਖ ਰੁਪਏ ਦੀ ਨਕਦੀ ਮਿਲੀ ਸੀ। ਇਸ ਮਾਮਲੇ ਵਿੱਚ ਰਾਕਾ ਖ਼ਿਲਾਫ਼ ਆਰਮਜ਼ ਐਕਟ ਤਹਿਤ ਐਫਆਈਆਰ ਵੀ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ 2017 ਵਿੱਚ ਰਾਕਾ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਅਦਾਲਤ ਨੇ ਇੱਕ ਸਾਲ ਦੀ ਸਜ਼ਾ ਸੁਣਾਈ ਸੀ।

    ਹਾਲਾਂਕਿ ਉਸ ਨੇ ਸਜ਼ਾ ਦੇ ਖਿਲਾਫ ਸੈਸ਼ਨ ਕੋਰਟ ‘ਚ ਅਪੀਲ ਦਾਇਰ ਕੀਤੀ ਸੀ। 2019 ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ ਸੀ। ਗੇਰਾ ਨੂੰ ਸੈਕਟਰ-15 ਸਥਿਤ ਉਸ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ। ਮੁੱਲਾਂਪੁਰ ਦੇ ਇੱਕ ਬਿਲਡਰ ਨੇ ਉਸ ‘ਤੇ ਰਿਸ਼ਵਤ ਲੈਣ ਦੇ ਦੋਸ਼ ਲਾਏ ਸਨ। ਹਾਲਾਂਕਿ ਅਦਾਲਤ ‘ਚ ਉਹ ਆਪਣੀ ਗਵਾਹੀ ਦੌਰਾਨ ਬਿਆਨਾਂ ਤੋਂ ਮੁੱਕਰ ਗਿਆ, ਪਰ ਫਿਰ ਵੀ ਸਾਬਕਾ ਡੀਐਸਪੀ ਖਿਲਾਫ ਕਾਫੀ ਸਬੂਤ ਮਿਲੇ ਸਨ। ਸ਼ਿਕਾਇਤਕਰਤਾ ਨਾਲ ਉਸ ਦੀ ਗੱਲਬਾਤ ਦਾ ਟ੍ਰਾਂਸਕ੍ਰਿਪਟ ਅਤੇ ਫੁਟੇਜ ਵੀ ਮੌਜੂਦ ਹੈ, ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਉਸ ਨੇ ਰਿਸ਼ਵਤ ਮੰਗੀ ਸੀ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.