Saturday, September 21, 2024
More

    Latest Posts

    ਅੱਤਵਾਦ ਦੇ ਦਹਾਕੇ ਦੌਰਾਨ ਲਾਪਤਾ ਨੌਜਵਾਨਾਂ ਦੇ ਮਾਮਲੇ ਦੀ ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ | ActionPunjab


    HC sends notice to Punjab Govt and CBI: ਸਾਲ 1984 ਤੋਂ 1994 ਤੱਕ ਦੇ 10 ਸਾਲਾਂ ਦੌਰਾਨ ਪੰਜਾਬ ਵਿੱਚ ਅੱਤਵਾਦ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਹਜ਼ਾਰਾਂ ਗੈਰ-ਨਿਆਇਕ ਕਤਲਾਂ ਅਤੇ ਉਨ੍ਹਾਂ ਦੇ ਗੁਪਤ ਸਸਕਾਰ ਅਤੇ ਲਾਪਤਾ ਹੋਣ ਦੇ ਮਾਮਲਿਆਂ ਨੂੰ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਅਧੀਨ ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਹਾਈਕੋਰਟ ‘ਚ ਦਾਇਰ ਜਨਹਿਤ ਪਟੀਸ਼ਨ ‘ਤੇ ਹਾਈਕੋਰਟ ਨੇ ਨੋਟਿਸ ਜਾਰੀ ਕੀਤਾ ਹੈ।

    ਪਟੀਸ਼ਨਰ ਸੰਸਥਾ ਵੱਲੋਂ ਪੇਸ਼ ਹੋਏ ਵਕੀਲ ਆਰ.ਐਸ. ਬੈਂਸ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ। ਸਾਲ 1995 ਵਿੱਚ ਸੁਪਰੀਮ ਕੋਰਟ ਨੇ ਜੀ.ਐਸ.ਟੌਹੜਾ ਵੱਲੋਂ ਇਸੇ ਤਰ੍ਹਾਂ ਦੇ ਇੱਕ ਕੇਸ ਬਾਰੇ ਭੇਜੇ ਪੱਤਰ ਦਾ ਨੋਟਿਸ ਲਿਆ ਅਤੇ ਕੇਸ ਸੀ.ਬੀ.ਆਈ. ਨੂੰ ਤਬਦੀਲ ਕਰ ਜਾਂਚ ਦੇ ਹੁਕਮ ਦਿੱਤੇ ਸਨ।

    ਇਹ ਵੀ ਪੜ੍ਹੋ: ਮਾਨ ਸਰਕਾਰ ਨੇ 900 ਖੇਤੀਬਾੜੀ ਮੁਲਾਜ਼ਮਾਂ ਨੂੰ ਐਲਾਨਿਆ ਭ੍ਰਿਸ਼ਟਾਚਾਰੀ! ਭੇਜੇ ਕਾਨੂੰਨੀ ਨੋਟਿਸ, ਜਾਣੋ ਪੂਰਾ ਮਾਮਲਾ

    ਇਨ੍ਹਾਂ ਦੋ ਜ਼ਿਲ੍ਹਿਆਂ ‘ਚ 984 ਲੋਕਾਂ ਦਾ ਹੋਇਆ ਗੈਰ-ਕਾਨੂੰਨੀ ਢੰਗ ਨਾਲ ਸਸਕਾਰ

    ਸੀ.ਬੀ.ਆਈ. ਨੇ 1996 ‘ਚ ਸੁਪਰੀਮ ਕੋਰਟ ਵਿਚ ਆਪਣੀ ਰਿਪੋਰਟ ਪੇਸ਼ ਕੀਤੀ ਸੀ, ਜਿਸ ਵਿਚ ਕਿਹਾ ਗਿਆ ਸੀ ਕਿ 1984 ਤੋਂ 1994 ਦਰਮਿਆਨ ਇਕੱਲੇ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਮੁਰਦਾਘਾਟ ਵਿਚ 984 ਲੋਕਾਂ ਦਾ ਗੈਰ-ਕਾਨੂੰਨੀ ਢੰਗ ਨਾਲ ਸਸਕਾਰ ਕੀਤਾ ਗਿਆ ਸੀ।

    ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਅਜਾਇਬ ਘਰ ‘ਚ 8 ਮਹਾਨ ਸ਼ਖਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

    ਮਹਿਜ਼ ਦੋ ਫ਼ੀਸਦੀ ਪੁਲਿਸ ਕਰਮੀ ਦੋਸ਼ੀ ਕਰਾਰ

     ਬੈਂਸ ਨੇ ਹਾਈਕੋਰਟ ਨੂੰ ਦੱਸਿਆ ਕਿ 1984 ਤੋਂ 1995 ਦਰਮਿਆਨ ਪੁਲਿਸ ਮੁਕਾਬਲੇ 6733 ਦੇ ਕਰੀਬ ਲੋਕਾਂ ਦੀ ਹਿਰਾਸਤੀ ਮੌਤ ਅਤੇ ਉਨ੍ਹਾਂ ਦੀਆਂ ਲਾਸ਼ਾਂ ਦਾ ਸਸਕਾਰ ਕਰਨ ਦੇ ਮਾਮਲੇ ਸਾਹਮਣੇ ਆਏ ਸਨ। ਅਜਿਹੇ ਮਾਮਲਿਆਂ ‘ਚ ਦੋਸ਼ੀ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ‘ਚੋਂ ਸਿਰਫ਼ ਦੋ ਫੀਸਦੀ ਨੂੰ ਹੀ ਦੋਸ਼ੀ ਠਹਿਰਾਇਆ ਗਿਆ ਹੈ।

    ਇਹ ਵੀ ਪੜ੍ਹੋ: ED ਅੱਗੇ ਪੇਸ਼ ਨਹੀਂ ਹੋਏ ਕੇਜਰੀਵਾਲ, ਅਦਾਲਤ ‘ਚ ਹੋਵੇਗੀ ਸੁਣਵਾਈ, ਸ਼ਾਮ 4 ਵਜੇ ਆਵੇਗਾ ਫੈਸਲਾ

    ਤਫਤੀਸ਼ ਮਗਰੋਂ ਹੋਰ ਵੀ ਕਈ ਮਾਮਲੇ ਆ ਸਕਦੇ ਸਾਹਮਣੇ  

    ਇਹ ਬਹੁਤ ਗੰਭੀਰ ਮਾਮਲਾ ਹੈ, ਜੇਕਰ ਸੂਬੇ ਦੇ ਸਾਰੇ ਮੁਰਦਾਘਾਟ ਤੋਂ ਉਸ ਸਮੇਂ ਦੀ ਜਾਣਕਾਰੀ ਇਕੱਠੀ ਕੀਤੀ ਜਾਵੇ ਤਾਂ ਹੋਰ ਵੀ ਕਈ ਮਾਮਲੇ ਸਾਹਮਣੇ ਆ ਸਕਦੇ ਹਨ। ਇਸ ਲਈ ਪਟੀਸ਼ਨਰ ਸੰਸਥਾ ਪੰਜਾਬ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ ਸੰਸਥਾ ਅਤੇ 9 ਹੋਰ ਵਿਅਕਤੀਆਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਇਨ੍ਹਾਂ ਮਾਮਲਿਆਂ ਦੀ ਉੱਚ ਪੱਧਰੀ ਜਾਂਚ, ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਅਤੇ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

    ਇਹ ਵੀ ਪੜ੍ਹੋ: ਕਿਸਾਨਾਂ ਨੂੰ ਰੋਕਣ ਲਈ ਪੱਬਾਂ ਭਾਰ ਹੋਈ ਸਰਕਾਰ, ਖਨੌਰੀ ਨੇੜੇ ਲਾਏ ਬੈਰੀਕੇਡ


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.