Punjab Weather Today: ਉੱਤਰੀ ਭਾਰਤ ‘ਚ ਪਹਾੜਾਂ ‘ਤੇ ਬਰਫਬਾਰੀ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ‘ਚ ਧੂੰਏਂ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਹੋਈ ਬਰਫਬਾਰੀ ਤੋਂ ਬਾਅਦ ਪੰਜਾਬ ਦੇ ਤਾਪਮਾਨ ‘ਚ 0.6 ਡਿਗਰੀ, ਹਰਿਆਣਾ ‘ਚ 0.9 ਡਿਗਰੀ ਅਤੇ ਚੰਡੀਗੜ੍ਹ ‘ਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਜਾਣੋ ਪੰਜਾਬ ਦੇ ਮੌਸਮ ਦਾ ਹਾਲ
ਦੱਸ ਦਈਏ ਕਿ ਪੰਜਾਬ ਵਿੱਚ ਸੀਤ ਲਹਿਰ ਜਾਰੀ ਹੈ। ਇਸ ਕਾਰਨ ਬੁੱਧਵਾਰ ਨੂੰ ਰਾਤ ਦੇ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ। ਘੱਟੋ-ਘੱਟ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਜਿਸ ਕਾਰਨ ਇਹ ਆਮ ਨਾਲੋਂ 1.9 ਡਿਗਰੀ ਹੇਠਾਂ ਪਹੁੰਚ ਗਿਆ। ਬਰਨਾਲਾ ਦਾ ਸਭ ਤੋਂ ਘੱਟ ਤਾਪਮਾਨ 2.9 ਡਿਗਰੀ ਰਿਹਾ। ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਚੰਡੀਗੜ੍ਹ ’ਚ ਮੌਸਮ ਰਹੇਗਾ ਸਾਫ
ਚੰਡੀਗੜ੍ਹ ‘ਚ ਅਗਲੇ ਕੁਝ ਦਿਨਾਂ ਤੱਕ ਮੌਸਮ ਪੂਰੀ ਤਰ੍ਹਾਂ ਸਾਫ ਰਹੇਗਾ। ਦਿਨ ਵੇਲੇ ਤੇਜ਼ ਧੁੱਪ ਰਹੇਗੀ। ਪਰ ਰਾਤ ਦੇ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੇਗੀ। ਇਸ ਕਾਰਨ ਲੋਕਾਂ ਨੂੰ ਰਾਤ ਨੂੰ ਠੰਢ ਦਾ ਸਾਹਮਣਾ ਕਰਨਾ ਪਵੇਗਾ। ਅਗਲੇ ਦੋ-ਤਿੰਨ ਦਿਨਾਂ ਤੱਕ ਲਗਾਤਾਰ ਇੱਕ ਡਿਗਰੀ ਸੈਲਸੀਅਸ ਦੀ ਗਿਰਾਵਟ ਰਹੇਗੀ।
ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
ਮੌਸਮ ਵਿਭਾਗ ਅਨੁਸਾਰ ਇਸ ਸਮੇਂ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਹੈ, ਜੋ ਕਿ ਆਮ ਨਾਲੋਂ 3 ਡਿਗਰੀ ਘੱਟ ਹੈ। ਧੁੱਪ ਦੇ ਬਾਵਜੂਦ ਤਾਪਮਾਨ ਵਿਚ ਕੋਈ ਵਾਧਾ ਨਹੀਂ ਹੋਇਆ।
ਇਹ ਵੀ ਪੜ੍ਹੋ: ਅਕਾਲੀ ਦਲ ਨੇ ਦੋ ਲੱਖ SC ਵਿਦਿਆਰਥੀਆਂ ਦਾ ਮਾਮਲਾ ਕੇਂਦਰ ਕੋਲ ਨਾ ਚੁੱਕਣ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ