Thursday, February 29, 2024
More

    Latest Posts

    ਭਾਰ ਘਟਾਉਣ ‘ਚ ਮਦਦਗਾਰ ਹੈ ਰਾਤ ਸਮੇਂ ਦਾਲ-ਚਾਵਲ ਦਾ ਸੇਵਨ, ਜਾਣੋ ਹੋਰ ਕੀ ਹਨ ਫਾਇਦੇ | Action Punjab


    Eating Dal Rice Benefits: ਦਾਲ ਅਤੇ ਚਾਵਲ ਦਾ ਸੇਵਨ ਸਿਹਤ ਲਈ ਕਾਫੀ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਪੋਸ਼ਕ ਤੱਤ ਜਿਵੇ ਐਂਟੀਆਕਸੀਡੈਂਟ, ਸਿਹਤਮੰਦ ਚਰਬੀ, ਪ੍ਰੋਟੀਨ, ਫਾਈਬਰ, ਵਿਟਾਮਿਨ ਏ, ਵਿਟਾਮਿਨ ਡੀ, ਵਿਟਾਮਿਨ ਈ, ਵਿਟਾਮਿਨ ਬੀ1, ਵਿਟਾਮਿਨ ਕੇ, ਵਿਟਾਮਿਨ ਸੀ, ਵਿਟਾਮਿਨ ਡੀ, ਮੈਥੀਓਨਾਈਨ, ਰੋਧਕ ਸਟਾਰਚ ਦੇ ਨਾਲ-ਨਾਲ ਕਈ ਹੋਰ ਜ਼ਰੂਰੀ ਵਿਟਾਮਿਨ ਪਾਏ ਜਾਣਦੇ ਹਨ, ਜੋ ਕਈ ਸਿਹਤ ਸਮਸਿਆਵਾਂ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ। ਤਾਂ ਆਉ ਜਾਣਦੇ ਹਾਂ ਦਾਲ ਅਤੇ ਚਾਵਲ ਖਾਣ ਦੇ ਕੀ ਫਾਇਦੇ ਹੁੰਦੇ ਹਨ। 

    ਦਿਲ ਅਤੇ ਮੂਡ ਠੀਕ ਰੱਖਣ ‘ਚ ਮਦਦਗਾਰ : 

    ਤੁਸੀਂ ਆਪਣੇ ਦਿਲ ਅਤੇ ਮੂਡ ਨੂੰ ਠੀਕ ਰੱਖਣ ਲਈ ਵੀ ਰਾਤ ਨੂੰ ਦਾਲ ਅਤੇ ਚਾਵਲ ਦਾ ਸੇਵਨ ਕਰ ਸਕਦੇ ਹੋ। ਕਿਉਂਕਿ ਇਸ ਦੇ ਸੇਵਨ ਨਾਲ ਦਿਲ ਨਾਲ ਜੁੜਿਆ ਸਮੱਸਿਆ ਵੀ ਦੂਰ ਹੁੰਦੀਆਂ ਹਨ ਅਤੇ ਮੂਡ ਵੀ ਚੰਗਾ ਹੁੰਦਾ ਹੈ। ਦੱਸ ਦੇਈਏ ਕਿ ਇਹ ਸਿਹਤਮੰਦ ਰਹਿਣ ਵਾਲੇ ਲੋਕਾਂ ਦਾ ਪਸੰਦੀਦਾ ਭੋਜਨ ਹੈ। 

    ਪੇਟ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ ਲਈ ਫਾਇਦੇਮੰਦ : 

    ਜੇਕਰ ਤੁਸੀਂ ਪੇਟ ਨਾਲ ਜੁੜਿਆ ਸਮਸਿਆਵਾਂ ਨਾਲ ਜੰਝ ਰਹੇ ਹੋ ਤਾਂ ਤੁਹਾਨੂੰ ਰਾਤ ਨੂੰ ਦਾਲ ਅਤੇ ਚਾਵਲ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਅਜਿਹੇ ‘ਚ ਜੇਕਰ ਕੋਈ ਭਾਰੀ ਚੀਜ਼ ਖਾਣ ਤੋਂ ਬਾਅਦ ਤੁਹਾਡੇ ਪੇਟ ‘ਚ ਜਲਨ ਹੁੰਦੀ ਹੈ ਤਾਂ ਤੁਹਾਡੇ ਲਈ ਦਾਲ ਅਤੇ ਚਾਵਲ ਦਾ ਸੇਵਨ ਕਰਨਾ ਇੱਕ ਚੰਗਾ ਵਿਕਲਪ ਹੋ ਸਕਦਾ ਹੈ।

    ਚੰਗੀ ਨੀਂਦ : 

    ਦੱਸ ਦੇਈਏ ਕਿ ਦਾਲ ਅਤੇ ਚਾਵਲ ਆਸਾਨੀ ਨਾਲ ਪਚਣ ਵਾਲੇ ਹੋਣ ਦੇ ਨਾਲ-ਨਾਲ ਰਾਤ ਨੂੰ ਚੰਗੀ ਨੀਂਦ ਲੈਣ ‘ਚ ਵੀ ਤੁਹਾਡੀ ਮਦਦ ਕਰਦੇ ਹਨ। ਨਾਲ ਹੀ ਤੇਜ਼ੀ ਨਾਲ ਸੌਣ ਅਤੇ ਨੀਂਦ ਦੀ ਗੁਣਵੱਤਾ ਨੂੰ ਸੁਧਾਰਨ ‘ਚ ਮਦਦ ਕਰਦਾ ਹੈ। 

    ਭਾਰ ਘਟਾਉਣ ‘ਚ ਮਦਦਗਾਰ : 

    ਜੇਕਰ ਤੁਸੀਂ ਆਪਣੇ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਅਤੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਰਾਤ ਨੂੰ ਦਾਲ ਅਤੇ ਚਾਵਲ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਫਾਈਬਰ ਪਾਇਆ ਜਾਂਦਾ ਹੈ, ਜੋ ਤੁਹਾਡੀ ਗੈਰ-ਸਿਹਤਮੰਦ ਭੋਜਨ ਖਾਣ ਦੀ ਲਾਲਸਾ ਨੂੰ ਦੂਰ ਕਰਨ ਦੇ ਨਾਲ ਨਾਲ ਮੈਟਾਬੋਲਿਜ਼ਮ ਰੇਟ ਨੂੰ ਠੀਕ ਕਰਨ ‘ਚ ਮਦਦ ਕਰਦਾ ਹੈ। ਜਿਸ ਨਾਲ ਕੈਲੋਰੀ ਬਰਨ ਕਰਨਾ ਆਸਾਨ ਹੋ ਜਾਂਦਾ ਹੈ। ਇਹ ਤੁਹਾਨੂੰ ਕਬਜ਼, ਬਦਹਜ਼ਮੀ ਅਤੇ ਗੈਸ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦਾ ਹੈ।

    ਹੱਡੀਆਂ ਲਈ ਫਾਇਦੇਮੰਦ : 

    ਤੁਸੀਂ ਆਪਣੀ ਹੱਡੀਆਂ ਨੂੰ ਸਿਹਤਮੰਦ ਰੱਖਣ ਲਈ ਵੀ ਰਾਤ ਨੂੰ ਦਾਲ ਅਤੇ ਚਾਵਲ ਦਾ ਸੇਵਨ ਕਰ ਸਕਦੇ ਹੋ ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਪ੍ਰੋਟੀਨ ਅਤੇ ਕੈਲਸ਼ੀਅਮ ਪਾਇਆ ਜਾਂਦਾ ਹੈ, ਜੋ ਹੱਡੀਆਂ ਦੀ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਦੰਦਾਂ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦਾ ਹੈ।

    (ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.