Saturday, September 21, 2024
More

    Latest Posts

    ਨਾਂਦੇੜ ਸਿੱਖ ਗੁਰਦੁਆਰਾ ਐਕਟ ’ਚ ਸੋਧ ਖਿਲਾਫ ਪ੍ਰਦਰਸ਼ਨ ਸ਼ੁਰੂ, ਜਾਣੋ ਪੂਰਾ ਮਾਮਲਾ | Action Punjab


    Nanded Sikh Gurdwara Act: ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧ ’ਚ ਸਰਕਾਰੀ ਦਖਲਅੰਦਾਜੀ ਦੇ ਖਿਲਾਫ ਤਖਤ ਸਾਹਿਬ ਦੇ ਪੰਜ ਪਿਆਰਿਆਂ ਦੇ ਆਦੇਸ਼ ਅਨੁਸਾਰ ਸਿੱਖ ਸੰਗਤਾਂ ਵਲੋਂ ਅਰਦਾਸ ਉਪਰੰਤ ਰੋਸ ਮਾਰਚ ਸ਼ੁਰੂ ਹੋ ਗਿਆ ਹੈ। ਜਿਸ ਵਿਚ ਮਹਾਰਾਸ਼ਟਰ ਦੇ ਸਿੱਖ ਨੁਮਾਇੰਦਿਆਂ ਤੇ ਸੰਗਤ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਉੱਚੇਚੇ ਤੋਰ ’ਤੇ ਸ਼ਮੂਲੀਅਤ ਕੀਤੀ ਹੈ। 

    ਨਾਂਦੇੜ ਸਿੱਖ ਗੁਰਦੁਆਰਾ ਐਕਟ ‘ਚ ਸੋਧ ਖਿਲਾਫ਼ ਪ੍ਰਦਰਸ਼ਨ ਸ਼ੁਰੂ

    ਨਾਂਦੇੜ ਸਿੱਖ ਗੁਰਦੁਆਰਾ ਐਕਟ ‘ਚ ਸੋਧ ਖਿਲਾਫ਼ ਪ੍ਰਦਰਸ਼ਨ ਸ਼ੁਰੂ ਸਰਕਾਰ ‘ਤੇ ਗੁਰਧਾਮ ਦੇ ਪ੍ਰਬੰਧਾਂ ‘ਚ ਦਖਲਅੰਦਾਜ਼ੀ ਦਾ ਇਲਜ਼ਾਮ ਸੰਗਤ ਵੱਲੋਂ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਖਿਲਾਫ਼ ਰੋਸ ਮੁਜ਼ਾਹਰਾ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਰਜਿੰਦਰ ਸਿੰਘ ਮਹਿਤਾ ਵੀ ਮੌਜੂਦ #LatestNews #hazursahib #nanded #PTCNews #sikhism

    Posted by ACTION PUNJAB NEWS on Thursday, February 8, 2024

    ਨਾਂਦੇੜ ਸਿੱਖ ਗੁਰਦੁਆਰਾ ਐਕਟ ’ਚ ਸੋਧ ਖਿਲਾਫ ਪ੍ਰਦਰਸ਼ਨ ਸ਼ੁਰੂ

    ਦੱਸ ਦਈਏ ਕਿ ਇਸ ਦੌਰਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਸੁਲਤਾਨ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਰਜਿੰਦਰ ਸਿੰਘ ਮਹਿਤਾ ਜਨਰਲ ਸਕੱਤਰ, ਅਜਮੇਰ ਸਿੰਘ ਖੇੜਾ ਮੈਂਬਰ, ਡਾਕਟਰ ਦਲਜੀਤ ਸਿੰਘ ਚੀਮਾ ਸਮੇਤ 9 ਮੈਂਬਰੀ ਵਫਦ ਕਰੇਗਾ ਰੋਸ ਪ੍ਰਦਰਸ਼ਨ ’ਚ ਸ਼ਮੂਲੀਅਤ ਕੀਤੀ ਹੈ। 

    ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੀਤੀ ਫੈਸਲੇ ਦੀ ਨਿਖੇਧੀ 

    ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ’ਤੇ ਫੈਸਲੇ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੈਨਜਮੈਂਟ ਬੋਰਡ ਵਿੱਚ 1956 ਦੇ ਐਕਟ ਦੇ ਉਲਟ ਜਾ ਕੇ ਬੋਰਡ ਦੇ ਨਾਮਜ਼ਦ ਮੈਂਬਰਾਂ ਦੀ ਗਿਣਤੀ 2 ਤੋਂ ਵਧਾ ਕੇ 12 ਕਰਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰਨ ਦੀ ਮੈੰ ਸਖ਼ਤ ਨਿਖੇਧੀ ਕਰਦੀ ਹਾਂ। ਅਸੀਂ ਆਪਣੇ ਧਾਰਮਿਕ ਅਸਥਾਨਾਂ ‘ਤੇ ਗੈਰ ਸਿੱਖਾਂ ਦੇ ਕਬਜ਼ੇ ਬਰਦਾਸ਼ਤ ਨਹੀਂ ਕਰਾਂਗੇ। ਸ਼੍ਰੋਮਣੀ ਅਕਾਲੀ ਦਲ ਇਸ ਧੱਕੇ ਖਿਲਾਫ਼ ਡੱਟ ਕੇ ਲੜਾਈ ਲੜੇਗਾ। 

    ਦੁਖਦਾਈ ਅਤੇ ਨਿੰਦਣਯੋਗ ਕਾਰਵਾਈ- ਹਰਜਿੰਦਰ ਸਿੰਘ ਧਾਮੀ 

    ਇਸ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨ ਦੀ ਕਾਰਵਾਈ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ।

    ਇਸ ਤੋਂ ਪਹਿਲਾਂ ਇਸ ਸੋਧ ’ਤੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਬੋਰਡ ਐਕਟ, 1956 ਵਿੱਚ ਅਜਿਹੀ ਸੋਧ ਦਾ ਪ੍ਰਸਤਾਵ ਕਰਨ ਤੋਂ ਪਹਿਲਾਂ ਸਿੱਖਾਂ ਨਾਲ ਕੋਈ ਅਗਾਊਂ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ ਹੈ। ਮੈਂ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਏਕ ਨਾਥ ਸ਼ਿੰਦੇ ਨੂੰ ਅਪੀਲ ਕਰਦਾ ਹਾਂ ਕਿ ਉਹ ਸਿੱਖ ਗੁਰਧਾਮਾਂ ਦੇ ਪ੍ਰਬੰਧਨ ਅਤੇ ਚਿੰਤਾਵਾਂ ਵਿੱਚ ਸਰਕਾਰੀ ਪ੍ਰਭਾਵ ਵਧਾਉਣ ਦੀਆਂ ਸਾਜ਼ਿਸ਼ਾਂ ਨੂੰ ਤੁਰੰਤ ਬੰਦ ਕਰਨ।

    ਇਹ ਵੀ ਪੜ੍ਹੋ: ਬੇਰੁਜ਼ਗਾਰ ਸਾਂਝੇ ਮੋਰਚੇ ਦੀ ਮੀਟਿੰਗ ਰਹੀ ਮੁੜ ਬੇਸਿੱਟਾ, 11 ਫਰਵਰੀ ਨੂੰ CM ਕੋਠੀ ਦਾ ਕਰਨਗੇ ਘਿਰਾਓ

     




    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.