Thursday, February 29, 2024
More

  Latest Posts

  ਜਲਦ ਵਿਆਹ ਦੇ ਬੰਧਨ ’ਚ ਬੱਝੇਗੀ ਅਦਾਕਾਰਾ ਮੈਂਡੀ ਤੱਖਰ, ਦੇਖੋ ਹਲਦੀ ਸੈਰੇਮਨੀ ਦੀਆਂ ਤਸਵੀਰਾਂ | Action Punjab


  Mandy Takhar Marriage: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ। ਵਿਆਹ ਤੋਂ ਪਹਿਲਾਂ ਦੀਆਂ ਰਸਮਾਂ ਦੀਆਂ ਕੁਝ ਵੀਡੀਓਜ਼ ਅਤੇ ਤਸਵੀਰਾਂ ਸਾਹਮਣੇ ਆਈਆਂ ਹਨ। ਜੋ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈਆਂ ਹਨ। 

  ਉਨ੍ਹਾਂ ਦੀ ਹਲਦੀ ਸੈਰੇਮਨੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਨੇ ਪੀਲੇ ਰੰਗ ਦਾ ਸੂਟ ਪਾਇਆ ਹੋਇਆ ਹੈ ਤੇ ਹਲਕੇ ਰੰਗ ਦਾ ਮੇਕਅੱਪ ਕੀਤਾ ਹੋਇਆ ਹੈ। 

  publive-image

  ਸ਼ਾਨਦਾਰ ਅਦਾਕਾਰੀ ਲਈ ਮਿਲੀ ਹੈ ਪ੍ਰਸ਼ੰਸਾ

  ਮੈਂਡੀ ਤੱਖਰ ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਹੈ। ਮੈਂਡੀ ਤੱਖਰ ਨੂੰ ਆਪਣੀ ਸ਼ਾਨਦਾਰ ਅਦਾਕਾਰੀ ਲਈ ਪ੍ਰਸ਼ੰਸਾ ਮਿਲੀ ਹੈ। ਮੈਂਡੀ ਨੇ ਇਸ਼ਕ ਗਰਾਰੀ (2013), ਤੂੰ ਮੇਰੀ ਬਾਈ ਮੈਂ ਤੇਰੀ ਬਾਈ (2012), ਸ਼ਾਦੀ ਬਖਰੀ ਹੈ ਸ਼ਾਨ (2012) ਅਤੇ ਮਿਰਜ਼ਾ ਦਿ ਅਨਟੋਲਡ ਸਟੋਰੀ (2012) ਵਰਗੀਆਂ ਕਈ ਸ਼ਾਨਦਾਰ ਪੰਜਾਬੀ ਫਿਲਮਾਂ ਵਿੱਚ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ।

  publive-image

  ਮੈਂਡੀ ਤੱਖਰ ਦਾ ਵਰਕ ਫਰੰਟ

  ਮੈਂਡੀ ਤੱਖਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ । ਉਹ ਯੂ ਕੇ ਮੂਲ ਦੀ ਰਹਿਣ ਵਾਲੀ ਹੈ, ਪਰ ਉਸ ਦਾ ਜੱਦੀ ਪਿੰਡ ਜਲੰਧਰ ਦੇ ਕੋਲ ਮਲਿਆਨਾ ਪਿੰਡ ਹੈ । ਮੈਂਡੀ ਤੋਂ ਇਲਾਵਾ ਉਸ ਦੀਆਂ ਦੋ ਭੈਣਾਂ ਵੀ ਹਨ । ਮੈਂਡੀ ਪੜ੍ਹਾਈ ਤੋਂ ਬਾਅਦ ਅਦਾਕਾਰੀ ਦੇ ਖੇਤਰ ‘ਚ ਆਪਣੀ ਕਿਸਮਤ ਅਜ਼ਮਾਉਣ ਦੇ ਲਈ ਮੁੰਬਈ ਆ ਗਈ ਅਤੇ ਇੱਥੇ ਹੀ ਉਸ ਨੇ ਕਈ ਪ੍ਰੋਡਕਟਸ ਦੇ ਲਈ ਮਾਡਲਿੰਗ ਕੀਤੀ ਸੀ।ਇਸ ਦੇ ਨਾਲ ਹੀ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆਈ ਸੀ। 

  ਇਹ ਵੀ ਪੜ੍ਹੋ: ਦੱਖਣ ਦੇ ਇਸ ਸੁਪਰ ਸਟਾਰ ਨੇ ਰਾਜਨੀਤੀ ‘ਚ ਰੱਖਿਆ ਕਦਮ, ਇੱਕ ਫ਼ਿਲਮ ਲਈ ਲੈਂਦਾ ਹੈ 200 ਕਰੋੜ ਫ਼ੀਸ

   


  actionpunjab
  Author: actionpunjab

  Latest Posts

  Don't Miss

  Stay in touch

  To be updated with all the latest news, offers and special announcements.