Wearing Seat Belt In Punjab: ਹੁਣ ਪੰਜਾਬ ‘ਚ ਜੇਕਰ ਕੋਈ ਵਿਅਕਤੀ ਕਾਰ ਜਾਂ ਮੋਟਰ ਵਾਹਨ ਦੀ ਪਿਛਲੀ ਸੀਟ ‘ਤੇ ਬੈਠ ਕੇ ਸੀਟ ਬੈਲਟ ਨਹੀਂ ਬੰਨ੍ਹਦਾ ਤਾਂ ਉਨ੍ਹਾਂ ਦਾ ਚਲਾਨ ਕੱਟਿਆ ਜਾਵੇਗਾ। ਪੰਜਾਬ ਪੁਲਿਸ ਨੇ ਮੋਟਰ ਵਹੀਕਲ ਐਕਟ ਵਿੱਚ ਪੁਰਾਣੀ ਸੋਧ ਤਹਿਤ ਇਸ ਨਿਯਮ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਇਹ ਕਦਮ ਚੁੱਕਿਆ ਹੈ।
ਟ੍ਰੈਫਿਕ ਨਿਯਮਾਂ ’ਚ ਕੀਤੀ ਸਖ਼ਤੀ
ਇਸ ਸਬੰਧ ਵਿੱਚ ਏ.ਡੀ.ਜੀ.ਪੀ ਟਰੈਫਿਕ ਨੇ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ ਤਾਂ ਜੋ ਸੜਕ ਹਾਦਸਿਆਂ ਦੌਰਾਨ ਕਾਰ ਜਾਂ ਮੋਟਰ ਵਾਹਨ ਦੇ ਪਿੱਛੇ ਬੈਠੇ ਸਵਾਰੀਆਂ ਦੀ ਜਾਨ ਬਚਾਈ ਜਾ ਸਕੇ।
ਰੋਡ ਸੇਫਟੀ ਫੋਰਸ ਵੀ ਕੀਤੀ ਸ਼ੁਰੂ
ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਹਰ ਸਾਲ ਸੜਕ ਹਾਦਸਿਆਂ ਵਿੱਚ ਛੇ ਹਜ਼ਾਰ ਦੇ ਕਰੀਬ ਲੋਕਾਂ ਦੀਆਂ ਮੌਤਾਂ ਨੂੰ ਰੋਕਣ ਲਈ ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਰੋਡ ਸੇਫਟੀ ਫੋਰਸ ਸ਼ੁਰੂ ਕੀਤੀ ਹੈ। ਸੜਕ ਹਾਦਸਿਆਂ ਵਿੱਚ ਜਾਨਾਂ ਬਚਾਉਣ ਲਈ ਪੰਜਾਬ ਵਿੱਚ ਹੁਣ ਇਸ ਪੁਰਾਣੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਨਵੇਂ ਸਾਲ ਦੇ ਪਹਿਲੇ ਮਹੀਨੇ ‘ਚ ਇਨ੍ਹਾਂ ਵੱਡੀਆਂ ਕੰਪਨੀਆਂ ਨੇ ਹਜ਼ਾਰਾਂ ਕਰਮਚਾਰੀਆਂ ਨੂੰ ਕੀਤਾ ਨੌਕਰੀ ਤੋਂ ਬਾਹਰ