Saturday, September 21, 2024
More

    Latest Posts

    ਭਲਕੇ ਪੂਰੇ ਪੰਜਾਬ ‘ਚ ਰੇਲਾਂ ਦਾ ਚੱਕਾ ਜਾਮ; ‘ਕਿਸਾਨਾਂ ‘ਤੇ ਪੁਲਿਸ ਕਾਰਵਾਈ ਮਗਰੋਂ ਲਿਆ ਫੈਸਲਾ’ | Action Punjab


    Rail Roko Punjab: ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਜਥੇਬੰਦੀ BKU ਉਗਰਾਹਾ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ। ਬੀ.ਕੇ.ਯੂ. ਉਗਰਾਹਾ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ, “ਜੱਥੇਬੰਦੀ ਵੱਲੋਂ ਦਿੱਲੀ ਜਾਣ ਵਾਲੇ ਕਿਸਾਨਾਂ ‘ਤੇ ਪੁਲਿਸ ਅਤੇ ਸਰਕਾਰ ਵੱਲੋਂ ਰਹੇ ਅੱਤਿਆਚਾਰਾਂ ਦੇ ਵਿਰੋਧ ਵਿੱਚ ਭਲਕੇ (15 ਫਰਵਰੀ) ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਪੂਰੇ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਗਿਆ ਹੈ।” 

    ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਯਾਤਰੀ ਚਿੰਤਤ

    ਕਿਸਾਨਾਂ ਨੂੰ ਪੰਜਾਬ ਤੋਂ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਹੱਦ ‘ਤੇ ਚੰਡੀਗੜ੍ਹ ਦਿੱਲੀ ਮਾਰਗ ਬੰਦ ਕਰ ਦਿੱਤਾ ਗਿਆ ਹੈ। ਇਸ ਕਾਰਨ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਪਾਸੇ ਬੱਸਾਂ ਦੀ ਗਿਣਤੀ ਵਿੱਚ ਕਾਫੀ ਕਮੀ ਆਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੀਆਂ ਰੇਲਵੇ ਦੀਆਂ ਸਾਰੀਆਂ ਟ੍ਰੇਨਾਂ ਵਿੱਚ ਟਿਕਟਾਂ ਉਪਲਬਧ ਨਹੀਂ ਹਨ। ਜੇਕਰ ਹਵਾਈ ਆਵਾਜਾਈ ਦੀ ਗੱਲ ਕਰੀਏ ਤਾਂ ਇਹ ਵੀ ਪਹਿਲਾਂ ਨਾਲੋਂ ਲਗਭਗ ਚਾਰ ਗੁਣਾ ਮਹਿੰਗਾ ਹੋ ਗਿਆ ਹੈ।

    ਜੇ ਕਿਸਾਨ ਸਰਗਰਮ ਹੋਏ ਤਾਂ ਪਹਿਲਾਂ ਚੱਲਣਗੇ ਗੋਲੇ, ਫਿਰ ਕਰਾਂਗੇ ਲਾਠੀਚਾਰਜ: ਦਿੱਲੀ ਪੁਲਿਸ

    ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਣ ਲਈ ਹਰਿਆਣਾ ਅਤੇ ਕੇਂਦਰ ਸਰਕਾਰ ਪੱਬਾਂ ਭਾਰ ਹਨ। ਹਰਿਆਣਾ ‘ਚ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਕੇਡਿੰਗ ਅਤੇ ਟੋਏ ਪੁੱਟੇ ਗਏ ਹਨ, ਜਿਸ ਤਹਿਤ ਮੰਗਲਵਾਰ ‘ਦਿੱਲੀ ਚਲੋ’ ਤਹਿਤ ਅੱਗੇ ਵੱਧ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ, ਜਿਸ ਦੌਰਾਨ 14 ਕਿਸਾਨ ਜਖ਼ਮੀ ਹੋ ਗਏ। ਇਸ ਦੌਰਾਨ ਹੀ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ‘ਚ ਵੜਨ ਤੋਂ ਰੋਕਣ ਲਈ ਇੱਕ ਵੱਡੀ ਅਨਾਊਂਸਮੈਂਟ ਜਾਰੀ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਕਿਸਾਨਾਂ ਨੇ ਦਿੱਲੀ ਵੱਲ ਸਰਗਰਮੀ ਵਿਖਾਈ ਤਾਂ ਪੁਲਿਸ ਵੀ ਪਿੱਛੇ ਨਹੀਂ ਰਹੇਗੀ ਅਤੇ ਉਹ ਆਪਣੀ ਕਾਰਜਸ਼ੈਲੀ ਰੱਖਿਆਤਮਕ ਨਹੀਂ ਅਪਣਾਵੇਗੀ। ਪੂਰੀ ਖ਼ਬਰ ਪੜ੍ਹਨ ਲਈ ਇਥੇ ਕਲਿਕ ਕਰੋ….

    ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਦੀਆਂ ਕੇਂਦਰ ਅਤੇ ਹਰਿਆਣਾ ਸਰਕਾਰਾਂ ਵੱਲੋਂ ਕਿਸਾਨਾਂ ਉੱਤੇ ਹੰਝੂ ਗੈਸ,ਰਬੜ ਦੀਆਂ ਗੋਲੀਆਂ ਅਤੇ ਪਾਣੀ ਦੀਆਂ ਬੁਛਾੜਾਂ ਵਰਗੇ ਢੰਗ ਤਰੀਕਿਆਂ ਰਾਹੀ ਜਬਰ ਕਰਨ ਦੀ ਜੋਰਦਾਰ ਨਿਖੇਧੀ ਕੀਤੀ ਹੈ। ਪੰਜਾਬ ਦੀਆਂ ਹਰਿਆਣਾ ਨਾਲ ਲੱਗਦੀਆਂ ਸਰਹੱਦਾਂ ਤੇ ਹਾਈਵੇਅ/ਸੜਕਾਂ ਵਿੱਚ ਲੋਹੇ ਦੀਆਂ ਕਿੱਲਾਂ, ਕੰਡਿਆਲੀਆਂ ਤਾਰਾਂ, ਸੜਕਾਂ ਪੱਟਣ ਅਤੇ ਕੰਕਰੀਟ ਦੀਆਂ ਦੀਵਾਰਾਂ ਬਣਾਉਣ ਅਤੇ ਇੰਟਰਨੈੱਟ  ਪਾਬੰਦੀਆਂ ਵਿਰੁੱਧ ਸਖਤ ਗੁੱਸਾ ਜ਼ਾਹਰ ਕਰਦਿਆਂ ਕਿਹਾ ਹੈ ਕਿ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਸਿਰਜਕੇ ਪੰਜਾਬ ਦੇ ਲੋਕਾਂ ਨਾਲ ਦੁਸ਼ਮਣ ਦੇਸ਼ ਦੇ ਨਾਗਰਿਕਾਂ ਵਾਲਾ ਵਿਹਾਰ ਕੀਤਾ ਜਾ ਰਿਹਾ। ਸੰਯੁਕਤ ਕਿਸਾਨ ਮੋਰਚਾ ਨੇ ਜੋਰ ਦੇ ਕੇ ਆਖਿਆ ਹੈ ਕਿ ਭਾਜਪਾ ਸਰਕਾਰਾਂ ਦਾ ਅਜਿਹਾ ਵਤੀਰਾ ਪੰਜਾਬ ਦੇ ਲੋਕਾਂ ਵਿੱਚ ਬੇਗਾਨਗੀ ਦੀ ਭਾਵਨਾ ਦਾ ਅਹਿਸਾਸ ਮਜ਼ਬੂਤ ਕਰਨ ਦਾ ਸਬੱਬ ਬਣੇਗਾ। ਪੂਰੀ ਖ਼ਬਰ ਪੜ੍ਹਨ ਲਈ ਇਥੇ ਕਲਿਕ ਕਰੋ….

    ਹੱਕੀ ਮੰਗਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਨਾਏ ਜਾ ਰਹੇ ਹਨ, ਪਰ ਫਿਰ ਵੀ ਕਿਸਾਨ ਡਟੇ ਹੋਏ ਹਨ। ਜਿਥੇ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਰਹੀਆਂ ਹਨ, ਉਥੇ ਹੀ ਹਰਿਆਣਾ ਦੇ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਵਿਵਾਦਤ ਬਿਆਨ ਸਾਹਮਣੇ ਆਇਆ ਹੈ, ਜੋ ਕਿ ਕਿਸਾਨੀ ਅੰਦੋਲਨ ਨੂੰ ਲੈ ਕੇ ਸਵਾਲ ਖੜੇ ਕਰ ਰਿਹਾ ਹੈ। ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਪੂਰੀ ਤਰ੍ਹਾਂ ਕਿਸਾਨੀ ਮੰਗਾਂ ਹੱਲ ਕਰਨ ਲਈ ਵਚਨਬੱਧ ਹੈ ਅਤੇ ਇਸ ਤੋਂ ਪਹਿਲਾਂ ਦੋ ਵਾਰ ਮੀਟਿੰਗ ਵੀ ਹੋ ਚੁੱਕੀ ਹੈ। ਇਸਤੋਂ ਇਲਾਵਾ ਹੁਣ ਵੀ ਕਿਸਾਨ ਜਦੋਂ ਦਿੱਲੀ ਜਾ ਰਹੇ ਹਨ। ਜੇਕਰ ਉਹ ਮੰਗਾਂ ਹੱਲ ਕਰਵਾਉਣ ਲਈ ਹੀ ਜਾ ਰਹੇ ਹਨ ਤਾਂ ਕੇਂਦਰ ਸਰਕਾਰ ਦੇ ਮੰਤਰੀ ਜਦੋਂ ਇਥੇ ਚੰਡੀਗੜ੍ਹ ਆ ਰਹੇ ਹਨ, ਫਿਰ ਸਮਝ ਤੋਂ ਪਰੇ ਹੈ ਕਿ ਉਹ ਕਿਉਂ ਦਿੱਲੀ ਜਾ ਰਹੇ ਹਨ? ਪੂਰੀ ਖ਼ਬਰ ਪੜ੍ਹਨ ਲਈ ਇਥੇ ਕਲਿਕ ਕਰੋ….

    ਇਹ ਵੀ ਪੜ੍ਹੋ: Farmer Delhi Chalo 2.0 LIVE Updates: ਭਲਕੇ ਕਿਸਾਨਾਂ ਵੱਲੋਂ ਕੀਤਾ ਜਾਵੇਗਾ ਟ੍ਰੇਨਾਂ ਦਾ ਚੱਕਾ ਜਾਮ; ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਬਚਾਓ ਯਾਤਰਾ ਕੀਤੀ ਮੁਲਤਵੀ, ਜਾਣੋ ਤਾਜ਼ਾ ਅਪਡੇਟ


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.