Saturday, September 21, 2024
More

    Latest Posts

    ਪੰਜਾਬ ਤੋਂ ਬਾਅਦ ਹੁਣ ਹਰਿਆਣਾ ਦੇ ਟੋਲ ਹੋਣਗੇ ਮੁਫ਼ਤ; 3 ਘੰਟੇ ਲਈ ਟੋਲ ਬੰਦ ਦਾ ਐਲਾਨ | ActionPunjab


    3 hours free toll in Haryana: ਹਜ਼ਾਰਾਂ ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫੀ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕੂਚ ਕੀਤਾ ਹੋਇਆ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਆਪਣੀਆਂ ਮੰਗਾਂ ਲਈ ਭਾਰਤੀ ਜਨਤਾ ਪਾਰਟੀ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਲਈ ‘ਦਿੱਲੀ ਚਲੋ’ ਮਾਰਚ ਦੀ ਅਗਵਾਈ ਕਰ ਰਹੇ ਹਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਦੱਸਿਆ ਕਿ ਅੱਜ ਤਿੰਨ ਅਹਿਮ ਫੈਸਲੇ ਲਏ ਗਏ। 

    ਕਿਸਾਨਾਂ ਦੇ ਧਰਨੇ ‘ਤੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਕਿਹਾ, “ਅੱਜ ਤਿੰਨ ਫ਼ੈਸਲੇ ਲਏ ਗਏ। ਸਭ ਤੋਂ ਪਹਿਲਾਂ ਅਸੀਂ ਕੱਲ੍ਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹਰਿਆਣਾ ਨੂੰ 3 ਘੰਟੇ ਲਈ ਟੋਲ ਫ੍ਰੀ ਰੱਖਾਂਗੇ। ਦੂਸਰਾ ਫੈਸਲਾ ਇਹ ਲਿਆ ਗਿਆ ਕਿ ਭਲਕੇ ਇੱਕ ਟਰੈਕਟਰ ਰੈਲੀ ਹੋਵੇਗੀ ਅਤੇ ਹਰ ਤਹਿਸੀਲ ਵਿੱਚ ਪਰੇਡ ਕੱਢੀ ਜਾਵੇਗੀ। ਤੀਜੇ ਫੈਸਲੇ ਵਿੱਚ ਫੈਸਲਾ ਕੀਤਾ ਗਿਆ ਕਿ ਸਮੂਹ ਕਿਸਾਨ-ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ 18 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਕੀਤੀ ਜਾਵੇਗੀ, ਇਸੇ ਮੀਟਿੰਗ ਵਿੱਚ ਅਗਲੇਰੇ ਫੈਸਲੇ ਲਏ ਜਾਣਗੇ।”

    Charuni

    ਪੰਜਾਬ ‘ਚ ਕਿਸਾਨਾਂ ਦਾ ਰੇਲ ਰੋਕੋ ਧਰਨਾ ਹੋਇਆ ਖਤਮ

    ਪੰਜਾਬ ‘ਚ ਅੱਜ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਗਿਆ। ਦੱਸ ਦਈਏ ਕਿ ਕਿਸਾਨਾਂ ਵੱਲੋਂ ਅੱਜ 12 ਤੋਂ 3 ਵਜੇ ਤਕ ਤਿੰਨ ਘੰਟੇ ਲਈ ਰੇਲ ਦਾ ਚੱਕਾ ਜਾਮ ਕਰਨ ਦਾ ਸੱਦਾ ਸੀ, ਜੋ ਕਿ ਪੂਰੀ ਤਰ੍ਹਾਂ ਸੰਪੂਰਨ ਰਿਹਾ। ਇਸ ਮੌਕੇ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਸ਼ੰਭੂ ਬਾਰਡਰ ‘ਤੇ ਕਿਸਾਨਾਂ ਉਪਰ ਹੋਈ ਪੁਲਿਸ ਕਾਰਵਾਈ ਲਈ ਕੇਂਦਰ ਅਤੇ ਹਰਿਆਣਾ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਵੀ ਦੋਸ਼ੀ ਦੱਸਿਆ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੀ ਕੀਤੀ ਮੰਗ ਕੀਤੀ।

    ਇਹ ਵੀ ਪੜ੍ਹੋ: 


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.