Saturday, September 21, 2024
More

    Latest Posts

    ਸ਼ੰਭੂ ਬਾਰਡਰ ਤੋਂ ਇੱਕ ਹੋਰ ਦੁਖਦਾਈ ਖ਼ਬਰ; ਹਰਿਆਣਾ ਦੇ ਸਬ ਇੰਸਪੈਕਟਰ ਦੀ ਹੋਈ ਮੌਤ, ਜਾਣੋ ਕਾਰਨ | ActionPunjab


    Haryana Sub Inspector Died: ਕਿਸਾਨ ਅੰਦੋਲਨ ਦਾ ਪੰਜਵੇਂ ਦਿਨ ’ਚ ਦਾਖਿਲ ਹੋ ਗਿਆ ਹੈ। ਪੰਜਾਬ ਦੇ ਕਿਸਾਨ ਦਿੱਲੀ ਜਾਣ ਦੀ ਜ਼ਿੱਦ ਨਾਲ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ। ਹਨ। ਇਸ ਅੰਦੋਲਨ ਵਿੱਚ ਇੱਕ ਕਿਸਾਨ ਅਤੇ ਇੱਕ ਸਬ ਇੰਸਪੈਕਟਰ ਦੀ ਮੌਤ ਹੋ ਚੁੱਕੀ ਹੈ।

    ਮਿਲੀ ਜਾਣਕਾਰੀ ਮੁਤਾਬਿਕ ਕਿਸਾਨਾਂ ਦੇ ਧਰਨੇ ਦੌਰਾਨ ਸ਼ੰਭੂ ਬਾਰਡਰ ‘ਤੇ ਤੈਨਾਤ ਇੱਕ ਏਐਸਆਈ ਦੀ ਡਿਊਟੀ ਦੌਰਾਨ ਮੌਤ ਹੋ ਗਈ। ਹਰਿਆਣਾ ਰੇਲਵੇ ਪੁਲਿਸ ਨਾਲ ਜੁੜੇ ਸਬ ਇੰਸਪੈਕਟਰ ਹੀਰਾ ਲਾਲ ਅਚਾਨਕ ਬੀਮਾਰ ਹੋ ਗਏ ਸੀ। ਪੁਲਿਸ ਬੁਲਾਰੇ ਨੇ ਦੱਸਿਆ ਕਿ ਡਿਊਟੀ ਦੌਰਾਨ ਹੀਰਾ ਲਾਲ ਦੀ ਤਬੀਅਤ ਅਚਾਨਕ ਵਿਗੜ ਗਈ ਜਿਸ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ। ਉਥੇ ਉਨ੍ਹਾਂ ਦੀ ਮੌਤ ਹੋ ਗਈ।

    ਪੁਲਿਸ ਅਨੁਸਾਰ ਤਬੀਅਤ ਵਿਗੜਨ ਮਗਰੋਂ ਹੀਰਾ ਲਾਲ ਨੂੰ ਤੁਰੰਤ ਅੰਬਾਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਨੇ ਸਬ-ਇੰਸਪੈਕਟਰ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।

    ਪੰਜਾਬ ਦੇ ਕਿਸਾਨਾਂ ਨੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਵੱਲ ਆਪਣਾ ਮਾਰਚ ਸ਼ੁਰੂ ਕੀਤਾ, ਪਰ ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਰੋਕ ਦਿੱਤਾ। ਜਿਸ ਤੋਂ ਬਾਅਦ ਕਿਸਾਨ ਸ਼ੰਭੂ ਬਾਰਡਰ ’ਤੇ ਡਟੇ ਹੋਏ ਹਨ। 

    ਜੇਕਰ ਕਿਸਾਨਾਂ ਦੀਆਂ 12 ਮੰਗਾਂ ਦੀ ਗੱਲ ਕਰੀਏ ਤਾਂ ਉਹ ਇਸ ਪ੍ਰਕਾਰ ਹਨ

    • ਸਵਾਮੀਨਾਥ ਕਮਿਸ਼ਨ ਦੀ ਰਿਪੋਰਟ ਅਨੁਸਾਰ MSP ਲਈ ਕਾਨੂੰਨ ਬਣਾਇਆ ਜਾਵੇ।
    • ਦੇਸ਼ ਦੇ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ
    • ਭੂਮੀ ਗ੍ਰਹਿਣ ਐਕਟ 2013 ਨੂੰ ਮੁੜ ਲਾਗੂ ਕਰਨਾ
    • ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ, ਕਿਸਾਨਾਂ ਨੂੰ ਇਨਸਾਫ਼
    • WTO ਤੋਂ ਬਾਹਰ ਨਿਕਲੋ, ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰੋ
    • ਕਿਸਾਨਾਂ ਨੂੰ ਪੈਨਸ਼ਨ ਦੇਣ ਦਾ ਐਲਾਨ ਕੀਤਾ ਜਾਵੇ
    • ਮਨਰੇਗਾ ਤਹਿਤ 200 ਦਿਨ ਦਾ ਰੁਜ਼ਗਾਰ, 700 ਰੁਪਏ ਦਿਹਾੜੀ
    • ਪਿਛਲੇ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ
    • ਬਿਜਲੀ ਸੋਧ ਬਿੱਲ 2020 ਨੂੰ ਰੱਦ ਕੀਤਾ ਜਾਵੇ
    • ਨਕਲੀ ਬੀਜ ਅਤੇ ਕੀਟਨਾਸ਼ਕ ਬਣਾਉਣ ਵਾਲੀਆਂ 10 ਕੰਪਨੀਆਂ ਖਿਲਾਫ ਕਾਰਵਾਈ
    • ਮਿਰਚਾਂ, ਹਲਦੀ ਵਰਗੇ ਮਸਾਲਿਆਂ ‘ਤੇ ਰਾਸ਼ਟਰੀ ਕਮਿਸ਼ਨ

    ਇਹ ਵੀ ਪੜ੍ਹੋ: Farmers’ Protest 2.0 Day 5 Live Update: ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ; ਇੱਕ ਸਬ ਇੰਸਪੈਕਟਰ ਦੀ ਮੌਤ, ਜਾਣੋ ਤਾਜ਼ਾ ਅਪਡੇਟ

     


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.