Jawaharlal Nehru Stadium Pandal collapsed: ਜਵਾਹਰ ਲਾਲ ਨਹਿਰੂ ਸਟੇਡੀਅਮ ਦੇ ਗੇਟ ਨੰਬਰ ਦੋ ਨੇੜੇ ਇੱਕ ਪੰਡਾਲ ਡਿੱਗ ਗਿਆ ਹੈ, ਜਿਸ ਵਿੱਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਬਚਾਅ ਲਈ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਜਾਣਕਾਰੀ ਮੁਤਾਬਕ ਜਵਾਹਰ ਲਾਲ ਨਹਿਰੂ ਸਟੇਡੀਅਮ ਦੇ ਐਂਟਰੀ ਗੇਟ ਨੰਬਰ-2 ‘ਤੇ ਇਕ ਪੰਡਾਲ ਢਹਿ ਗਿਆ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਗੇਟ ਨੰਬਰ 2 ਨੇੜੇ ਲਾਅਨ ਵਿੱਚ ਕੰਮ ਚੱਲ ਰਿਹਾ ਸੀ, ਜਿੱਥੇ ਉਸਾਰੀ ਦੌਰਾਨ ਇੱਕ ਹਿੱਸਾ ਡਿੱਗ ਗਿਆ ਹੈ। ਫਿਲਹਾਲ ਪੁਲਿਸ ਅਤੇ ਫਾਇਰ ਵਿਭਾਗ ਵੱਲੋਂ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੰਡਾਲ ਡਿੱਗਣ ਕਾਰਨ ਕੁਝ ਲੋਕ ਦੱਬੇ ਹੋਏ ਹਨ। ਹਾਦਸੇ ਦੀ ਸੂਚਨਾ ਪੁਲਿਸ ਅਤੇ ਹੋਰ ਟੀਮਾਂ ਨੂੰ ਕਰੀਬ 11.35 ਵਜੇ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਤੁਰੰਤ ਬਚਾਅ ਲਈ ਮੌਕੇ ‘ਤੇ ਪਹੁੰਚ ਗਏ।
#WATCH दिल्ली | पुलिस का कहना है कि जवाहरलाल नेहरू स्टेडियम के गेट नंबर 2 के पास स्थापित एक अस्थायी संरचना गिरने से 8 से अधिक लोग घायल हो गए। अधिक जानकारी की प्रतीक्षा है। pic.twitter.com/vymbdKsGey
— ANI_HindiNews (@AHindinews) February 17, 2024
– ਹੋਰ ਵੇਰਵੇ ਦੀ ਉਡੀਕ ਕੀਤੀ ਜਾ ਰਹੀ ਹੈ
ਇਹ ਖ਼ਬਰਾਂ ਵੀ ਪੜ੍ਹੋ: