Wednesday, October 16, 2024
More

    Latest Posts

    ਕਿਸਾਨ ਅੰਦੋਲਨ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ; ਗੰਨੇ ਦੀ ਖਰੀਦ ਕੀਮਤ ‘ਚ 8 ਫੀਸਦੀ ਦਾ ਵਾਧਾ | Action Punjab


    Sugarcane Fair Price Hike: ਕੇਂਦਰ ਸਰਕਾਰ ਨੇ ਬੁੱਧਵਾਰ ਨੂੰ 2024-25 ਲਈ ਗੰਨੇ ਦੀ ਕੀਮਤ ਵਿੱਚ 8 ਫੀਸਦੀ ਦਾ ਵਾਧਾ ਕੀਤਾ ਹੈ, ਵਧੀ ਹੋਈ ਕੀਮਤ ਅਕਤੂਬਰ ਤੋਂ ਲਾਗੂ ਹੋਵੇਗੀ। ਇਹ ਵਾਧਾ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਹੋਇਆ ਹੈ। 

    ਦੱਸ ਦਈਏ ਕਿ ਗੰਨੇ ਦੀ ਕੀਮਤ ਹੁਣ 315 ਰੁਪਏ ਤੋਂ ਵਧ ਕੇ 340 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗੀ। 2014 ‘ਚ ਮੋਦੀ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ ਇਹ ਸਭ ਤੋਂ ਵੱਡੀ ਐੱਫ.ਆਰ.ਪੀ. ਮੋਦੀ ਸਰਕਾਰ ਨੇ ਦੂਜੀ ਵਾਰ ਐਫਆਰਪੀ ਵਿੱਚ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ।

    ਗੰਨੇ ਦੀ ਐਫਆਰਪੀ ਵਿੱਚ ਵਾਧੇ ਦਾ ਐਲਾਨ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਕਿਸਾਨ ਪੱਖੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਅਤੇ ਖੇਤੀ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ।

    ਇਹ ਵੀ ਪੜ੍ਹੋ: ਹੁਣ ਕਿਤੇ ਜਾਣ ਦੀ ਲੋੜ ਨਹੀਂ, ਘਰ ਬੈਠੇ ਬਣਵਾਓ ਰਾਸ਼ਨ ਕਾਰਡ, ਇਥੇ ਜਾਣੋ ਆਸਾਨ ਢੰਗ

    ਉਨ੍ਹਾਂ ਅੱਗੇ ਕਿਹਾ ਕਿ ਸੀਸੀਈਏ ਨੇ 2024-25 ਲਈ 10.25 ਫੀਸਦੀ ਦੀ ਸ਼ੂਗਰ ਰਿਕਵਰੀ ਦਰ ‘ਤੇ ਗੰਨੇ ਦੀ ਐੱਫਆਰਪੀ 340 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਹੈ। ਇਹ ਗੰਨੇ ਦੀ ਹੁਣ ਤੱਕ ਦੀ ਸਭ ਤੋਂ ਉੱਚੀ ਕੀਮਤ ਹੈ, ਜੋ ਮੌਜੂਦਾ ਸੀਜ਼ਨ 2023-24 ਲਈ ਗੰਨੇ ਦੀ ਐਫਆਰਪੀ ਨਾਲੋਂ ਲਗਭਗ ਅੱਠ ਫੀਸਦ ਵੱਧ ਹੈ।

    ਇਹ ਵੀ ਪੜ੍ਹੋ: ‘ਅੰਦੋਲਨ ‘ਚ ਨੌਜਵਾਨ ਕਿਸਾਨ ਦੀ ਮੌਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਿੰਮੇਵਾਰ’

    ਕੇਂਦਰੀ ਮੰਤਰੀ ਨੇ ਕਿਹਾ ਕਿ ਨਵੀਂ ਐਫਆਰਪੀ ਗੰਨੇ ਲਈ ਨਿਰਧਾਰਤ ਫਾਰਮੂਲੇ ਨਾਲੋਂ 107 ਫੀਸਦੀ ਵੱਧ ਹੈ ਅਤੇ ਇਸ ਨਾਲ ਗੰਨਾ ਕਿਸਾਨਾਂ ਦੀ ਖੁਸ਼ਹਾਲੀ ਯਕੀਨੀ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ‘ਚ ਗੰਨੇ ਦੀ ਸਭ ਤੋਂ ਜ਼ਿਆਦਾ ਕੀਮਤ ਅਦਾ ਕਰ ਰਿਹਾ ਹੈ। ਨਵੀਂ ਐੱਫਆਰਪੀ 1 ਅਕਤੂਬਰ 2024 ਤੋਂ ਲਾਗੂ ਹੋਵੇਗੀ।

    ਇਹ ਵੀ ਪੜ੍ਹੋ: ਭੁੱਖ ਹੜਤਾਲ ਕਾਰਨ ਜੇਕਰ ਕਿਸੇ ਵੀ ਸਿੰਘ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ- ਗਿਆਨੀ ਰਘਬੀਰ ਸਿੰਘ

    ਕਾਬਿਲੇਗੌਰ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਦੀ ਮੀਟਿੰਗ ਵਿੱਚ ਗੰਨੇ ਦੀ ਐਫਆਰਪੀ ਵਧਾਉਣ ਦਾ ਫੈਸਲਾ ਲਿਆ ਗਿਆ। ਇਹ ਕਦਮ ਚੋਣਾਂ ਤੋਂ ਪਹਿਲਾਂ ਚੁੱਕਿਆ ਗਿਆ ਹੈ। ਗੰਨਾ ਦੇਸ਼ ਭਰ ਵਿੱਚ ਉਗਾਇਆ ਜਾਂਦਾ ਹੈ, ਪਰ ਗੰਨਾ ਖਾਸ ਕਰਕੇ ਉੱਤਰ ਪ੍ਰਦੇਸ਼ ਅਤੇ ਕਰਨਾਟਕ ਵਿੱਚ ਉਗਾਇਆ ਜਾਂਦਾ ਹੈ। 

    ਇਹ ਵੀ ਪੜ੍ਹੋ: Kisan Andolan 2.0 LIVE Update: ਕਿਸਾਨਾਂ ਦਾ ਦਿੱਲੀ ਵੱਲ ਮਾਰਚ ਮੁਲਤਵੀ; 23 ਫਰਵਰੀ ਨੂੰ ਹੋਵੇਗਾ ਅਗਲਾ ਫੈਸਲਾ


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.